=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ ਚ ਇਥੇ ਪੈਸਿਆਂ ਦੇ ਲੈਣ ਦੇਣ ਨੂੰ ਲੈਕੇ ਨੌਜਵਾਨ ਮੁੰਡੇ ਦਾ ਕੀਤਾ ਗਿਆ ਕਤਲ

ਆਈ ਤਾਜਾ ਵੱਡੀ ਖਬਰ 

ਆਪਸੀ ਵਿਵਾਦ ਦੇ ਚਲਦੇ ਹੋਏ ਬਹੁਤ ਸਾਰੇ ਲੋਕਾਂ ਵੱਲੋ ਅਜਿਹੀਆਂ ਅਪਰਾਧਿਕ ਘਟਨਾਵਾਂ ਨੂੰ ਅੰਜਾਮ ਦੇ ਦਿੱਤਾ ਜਾਂਦਾ ਹੈ ਜਿਸ ਬਾਰੇ ਸੋਚਿਆ ਵੀ ਨਹੀਂ ਜਾ ਸਕਦਾ ਬਹੁਤ ਸਾਰੇ ਲੋਕਾਂ ਵੱਲੋਂ ਆਪਸੀ ਦੁਸ਼ਮਣੀ ਦੇ ਚਲਦਿਆਂ ਹੋਇਆਂ ਕਈ ਲੋਕਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਜਾਂਦਾ ਹੈ। ਜਿਸ ਨਾਲ ਬਹੁਤ ਸਾਰੇ ਘਰਾਂ ਦੇ ਨੌਜਵਾਨ ਮੌਤ ਦੇ ਮੂੰਹ ਵਿਚ ਚਲੇ ਜਾਂਦੇ ਹਨ। ਆਏ ਦਿਨ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਨੇ ਜਿਥੇ ਲੋਕਾਂ ਵਿਚ ਡਰ ਪੈਦਾ ਕੀਤਾ ਹੈ ਉਥੇ ਹੀ ਲੋਕਾਂ ਨੂੰ ਅਜਿਹੀਆਂ ਘਟਨਾਵਾਂ ਦੇ ਚਲਦਿਆਂ ਹੋਇਆਂ ਆਪਣੇ ਪਰਿਵਾਰ ਦੇ ਭਾਰੀ ਜਾਨੀ-ਮਾਲੀ ਨੁਕਸਾਨ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ।

ਹੁਣ ਪੰਜਾਬ ਵਿੱਚ ਇੱਥੇ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਨੌਜਵਾਨ ਮੁੰਡੇ ਦਾ ਕਤਲ ਕੀਤਾ ਗਿਆ ਹੈ ਜਿਸ ਬਾਰੇ ਤਾਜ਼ਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਮੋਗਾ ਦੇ ਧਰਮਕੋਟ ਤੋਂ ਸਾਹਮਣੇ ਆਇਆ ਹੈ। ਜਿੱਥੇ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਪੈਦਾ ਹੋਏ ਆਪਸੀ ਵਿਵਾਦ ਦੇ ਚਲਦਿਆਂ ਹੋਇਆਂ ਇੱਕ ਨੌਜਵਾਨ ਧਰਮਕੋਟ ਦੇ ਬੱਸ ਸਟੈਂਡ ਤੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ।

ਦੱਸਿਆ ਗਿਆ ਹੈ ਕਿ ਜਿੱਥੇ ਕੁਝ ਨੌਜਵਾਨਾਂ ਦੇ ਵਿੱਚ ਪੈਸਿਆਂ ਨੂੰ ਲੈ ਕੇ ਝਗੜਾ ਚੱਲ ਰਿਹਾ ਸੀ ਉਥੇ ਹੀ ਬੀਤੀ ਰਾਤ ਇਕ ਨੌਜਵਾਨ ਹਰਪ੍ਰੀਤ ਆਪਣੇ ਦੋਸਤ ਅਰਸ਼ਦੀਪ ਨਾਲ ਆਪਣੀ ਦੁਕਾਨ ਬੰਦ ਕਰਕੇ ਆਪਣੇ ਘਰ ਜਾਣ ਲੱਗਾ ਸੀ ਤਾਂ ਉਸ ਸਮੇਂ ਹੀ ਕੁਝ ਨੌਜਵਾਨਾਂ ਵੱਲੋਂ ਉਹਨਾਂ ਉਪਰ ਹਮਲਾ ਕਰ ਦਿੱਤਾ ਗਿਆ। ਜਿੱਥੇ ਅਣਪਛਾਤੇ ਨੌਜਵਾਨਾਂ ਵੱਲੋਂ ਇਨ੍ਹਾਂ ਦੋਹਾਂ ਤੇ ਗੋਲੀਆਂ ਚਲਾ ਦਿੱਤੀਆਂ ਗਈਆਂ। ਉੱਥੇ ਹੀ ਇਸ ਹਾਦਸੇ ਵਿਚ ਹਰਪ੍ਰੀਤ ਦੀ ਘਟਨਾ ਸਥਾਨ ਤੇ ਮੌਤ ਹੋ ਗਈ ਜਦ ਕੇ ਉਸ ਦਾ ਦੋਸਤ ਅਰਸ਼ਦੀਪ ਗੰਭੀਰ ਰੂਪ ਨਾਲ ਜ਼ਖਮੀ ਹੋਇਆ ਹੈ ਅਤੇ ਹਸਪਤਾਲ ਵਿਚ ਜੇਰੇ ਇਲਾਜ ਹੈ।

ਦੱਸਿਆ ਗਿਆ ਹੈ ਕਿ ਦੋਸ਼ੀਆਂ ਵੱਲੋਂ ਇਸ ਘਟਨਾ ਨੂੰ ਅੰਜਾਮ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਚੱਲ ਰਹੀ ਰੰਜਿਸ਼ ਦੇ ਕਾਰਨ ਦਿੱਤਾ ਗਿਆ ਹੈ ਉਥੇ ਹੀ ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਸ ਵੱਲੋਂ ਘਟਨਾ ਸਥਾਨ ਤੇ ਪਹੁੰਚ ਕੀਤੀ ਗਈ ਹੈ। ਪੁਲਿਸ ਵੱਲੋਂ ਲਾਸ਼ ਨੂੰ ਪੋਸਟਮਾਰਟਮ ਵਾਸਤੇ ਭੇਜਿਆ ਗਿਆ ਹੈ ਅਤੇ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।




error: Content is protected !!