BREAKING NEWS
Search

ਪੰਜਾਬ ਚ ਇਥੇ ਬਿਜਲੀ ਦੇ ਕਰੰਟ ਨੇ ਵਿਛਾਏ ਸੱਥਰ ਹੋਇਆ ਮੌਤਾਂ – ਇਲਾਕੇ ਚ ਛਾਇਆ ਸੋਗ

ਆਈ ਤਾਜ਼ਾ ਵੱਡੀ ਖਬਰ 

ਸੂਬੇ ਵਿਚ ਪਿਛਲੇ ਸਾਲ ਤੋਂ ਲੈ ਕੇ ਹੁਣ ਤੱਕ ਲਗਾਤਾਰ ਵਾਪਰਨ ਵਾਲੀਆਂ ਦੁਖਦਾਈ ਘਟਨਾਵਾਂ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਜਿੱਥੇ ਕੋਰੋਨਾ ਕਾਰਨ ਬਹੁਤ ਸਾਰੇ ਲੋਕਾਂ ਦੀ ਮੌਤ ਹੋ ਚੁੱਕੀ ਹੈ। ਉੱਥੇ ਹੀ ਆਏ ਦਿਨ ਪੰਜਾਬ ਵਿੱਚ ਵਾਪਰਨ ਵਾਲੇ ਸੜਕ ਹਾਦਸਿਆ ਬੀਮਾਰੀਆਂ ਅਤੇ ਕਈ ਹੋਰ ਹਾਦਸਿਆਂ ਵਿੱਚ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ। ਵਾਪਰਨ ਵਾਲੇ ਇਨ੍ਹਾਂ ਭਿ-ਆ-ਨ-ਕ ਹਾਦਸਿਆਂ ਵਿੱਚ ਜਿੱਥੇ ਬਹੁਤ ਸਾਰੇ ਲੋਕਾਂ ਦਾ ਜਾਨੀ ਅਤੇ ਮਾਲੀ ਨੁਕਸਾਨ ਹੋ ਜਾਂਦਾ ਹੈ। ਇਨ੍ਹਾਂ ਹਾਦਸਿਆਂ ਦਾ ਸ਼ਿਕਾਰ ਹੋਣ ਵਾਲੇ ਲੋਕਾਂ ਦੇ ਪਰਿਵਾਰਾਂ ਵਿੱਚ ਉਨ੍ਹਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ।

ਜਿੱਥੇ ਪਰਿਵਾਰ ਦੇ ਕਮਾਉਣ ਵਾਲੇ ਮੈਂਬਰ ਦੀ ਮੌਤ ਹੋਣ ਨਾਲ ਸਾਰਾ ਪਰਵਾਰ ਦੁੱਖਾਂ ਦੇ ਵਿੱਚ ਘਿਰ ਜਾਂਦਾ ਹੈ। ਉਥੇ ਹੀ ਉਨ੍ਹਾਂ ਪਰਵਾਰਾਂ ਲਈ ਘਰ ਦਾ ਗੁਜ਼ਾਰਾ ਕਰਨਾ ਵੀ ਮੁਸ਼ਕਿਲ ਹੋ ਜਾਂਦਾ ਹੈ। ਬਹੁਤ ਸਾਰੇ ਪਰਦੇਸੀ ਪੰਜਾਬ ਵਿੱਚ ਕੰਮ ਕਰਨ ਲਈ ਆਉਂਦੇ ਹਨ ਅਤੇ ਹਾਦਸਿਆਂ ਦਾ ਸ਼ਿਕਾਰ ਹੋ ਜਾਂਦੇ ਹਨ। ਪੰਜਾਬ ਵਿਚ ਹੁਣ ਇਥੇ ਬਿਜਲੀ ਦਾ ਕਰੰਟ ਲੱਗਣ ਕਾਰਨ ਮੌਤ ਹੋਣ ਤੇ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਜਲੰਧਰ ਤੋਂ ਸਾਹਮਣੇ ਆਈ ਹੈ ਜਿੱਥੇ ਕੱਲ੍ਹ ਸ਼ਾਮ ਤੋਂ ਮਜ਼ਦੂਰਾਂ ਦੀ ਕਰੰਟ ਲੱਗਣ ਕਾਰਨ ਮੌਤ ਹੋ ਗਈ ਹੈ।

ਇਸ ਸਬੰਧੀ ਜਾਣਕਾਰੀ ਮਿਲਦੇ ਹੀ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਯੂਪੀ ਦੇ 2 ਮਜ਼ਦੂਰ ਥਾਣਾ ਨਵੀ ਬਾਰਾਂਦਰੀ ਅਧੀਨ ਪੁੱਡਾ ਕੰਪਲੈਕਸ ਦੀ ਇੱਕ ਬਿਲਡਿੰਗ ਵਿਚ ਸ਼ਟਰਿੰਗ ਦਾ ਕੰਮ ਕਰ ਰਹੇ ਸਨ।ਉਥੇ ਹੀ ਸ਼ਟਰਿੰਗ ਦੇ ਦੌਰਾਨ ਇਹਨਾਂ ਮਜ਼ਦੂਰਾਂ ਵੱਲੋਂ ਬਿਜਲੀ ਦੀਆਂ ਤਾਰਾਂ ਵਿੱਚ ਹੀ ਸ਼ਟਰਿੰਗ ਕਰ ਦਿੱਤੀ ਗਈ। ਜਿਸ ਕਾਰਨ ਬਿਜਲੀ ਦੀਆਂ ਤਾਰਾਂ ਖਿਸਕ ਗਈਆਂ ਅਤੇ ਮਜ਼ਦੂਰ ਮਨਸਾ ਰਾਮ ਕਰੰਟ ਦੀ ਚਪੇਟ ਵਿਚ ਆ ਗਿਆ। ਉਥੇ ਹੀ ਮੌਕੇ ਤੇ ਮੌਜੂਦ ਕੱਨਈਆ ਵੱਲੋਂ ਉਸ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ ਕਿ ਉਹ ਵੀ ਕਰੰਟ ਦੀ ਲਪੇਟ ਵਿੱਚ ਆ ਗਿਆ।

ਇਸ ਹਾਦਸੇ ਕਾਰਨ ਦੋਵਾਂ ਮਜ਼ਦੂਰਾਂ ਦੀ ਮੌਕੇ ਤੇ ਹੀ ਮੌਤ ਹੋ ਗਈ। ਉੱਥੇ ਹੀ ਇਨ੍ਹਾਂ ਨੂੰ ਬਚਾਉਣ ਵਾਲੇ ਤੀਜੇ ਸਾਥੀ ਕਾਨਪੁਰ ਦਾ ਮੋਨੂੰ ਇਸ ਹਾਦਸੇ ਵਿੱਚ ਵਾਲ ਵਾਲ ਬਚ ਗਿਆ ਹੈ। ਇਨ੍ਹਾਂ ਦੋਹਾਂ ਮੁਲਕਾਂ ਦੀ ਪਹਿਚਾਣ ਯੂਪੀ ਦੇ ਨਿਵਾਸੀਆ ਵਜੋਂ ਹੋਈ ਹੈ। ਉੱਥੇ ਹੀ ਬਿਲਡਿੰਗ ਵਿਭਾਗ ਦੇ ਅਧਿਕਾਰੀਆਂ ਨੂੰ ਇਸ ਘਟਨਾ ਦੀ ਜਾਣਕਾਰੀ ਮਿਲਣ ਤੇ ਬਿਜਲੀ ਨੂੰ ਬੰਦ ਕਰਵਾ ਕੇ ਲਾਸ਼ਾਂ ਨੂੰ ਬਾਹਰ ਕੱਢਿਆ ਗਿਆ ਹੈ। ਜਿਨ੍ਹਾਂ ਵੱਲੋਂ ਮੌਕੇ ਤੇ ਪਹੁੰਚ ਕੀਤੀ ਗਈ ਸੀ।



error: Content is protected !!