ਆਈ ਤਾਜ਼ਾ ਵੱਡੀ ਖਬਰ
ਪੰਜਾਬ ਵਿੱਚ ਜਿੱਥੇ ਸਾਰੇ ਧਰਮਾਂ ਦੇ ਲੋਕ ਆਪਸੀ ਪਿਆਰ ਅਤੇ ਮਿਲਵਰਤਨ ਦੇ ਨਾਲ ਰਹਿੰਦੇ ਹਨ ਉਥੇ ਹੀ ਆਉਣ ਵਾਲੇ ਦਿਨ ਤਿਉਹਾਰਾਂ ਨੂੰ ਸਾਰੇ ਧਰਮਾਂ ਦੇ ਭਾਈਚਾਰੇ ਦੇ ਸਭ ਲੋਕਾਂ ਵੱਲੋਂ ਆਪਸੀ ਭਾਈਚਾਰੇ ਦੇ ਨਾਲ ਮਿਲ-ਜੁਲ ਕੇ ਮਨਾਇਆ ਜਾਂਦਾ ਹੈ। ਸਾਰੇ ਧਰਮਾਂ ਵਿੱਚ ਜਿਥੇ ਵੱਖ-ਵੱਖ ਲੋਕਾਂ ਦੀ ਆਪਣੀ ਆਸਥਾ ਹੈ ਉੱਥੇ ਹੀ ਉਹਨਾਂ ਲੋਕਾਂ ਵੱਲੋਂ ਆਪਣੇ ਉਸ ਧਰਮ ਦੀ ਹੱਦੋਂ ਵੱਧ ਮਾਨਤਾ ਵੀ ਕੀਤੀ ਜਾਂਦੀ ਹੈ। ਉਥੇ ਹੀ ਵਧੀਆ ਧਾਰਮਿਕ ਜਗ੍ਹਾ ਉੱਪਰ ਹੋਣ ਵਾਲੀਆਂ ਕੁਝ ਘਟਨਾਵਾਂ ਦੇ ਕਾਰਨ ਉਨ੍ਹਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ ਜਿਸ ਕਾਰਨ ਕਈ ਵਾਰ ਅਜਿਹੇ ਮਾਮਲੇ ਵਿਵਾਦ ਦਾ ਕਾਰਨ ਵੀ ਬਣ ਜਾਂਦੇ ਹਨ।
ਹੁਣ ਪੰਜਾਬ ਵਿੱਚ ਬੇਅਦਬੀ ਦੀ ਵੱਡੀ ਘਟਨਾ ਸਾਹਮਣੇ ਆਈ ਹੈ ਜਿੱਥੇ ਇਲਾਕੇ ਵਿੱਚ ਰੋਸ ਹੈ। ਜਿਸ ਦੀ ਵੀਡੀਓ ਵੀ ਸੀ ਸੀ ਟੀ ਵੀ ਕੈਮਰੇ ਚ ਕੈਦ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਤਰਨਤਾਰਨ ਜ਼ਿਲ੍ਹੇ ਦੇ ਕਸਬਾ ਪੱਟੀ ਦੇ ਅਧੀਨ ਆਉਂਦੇ ਪਿੰਡ ਠੱਕਰਪੁਰਾ ਤੋਂ ਸਾਹਮਣੇ ਆਇਆ ਹੈ। ਜਿੱਥੇ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਪੰਜਾਬ ਦੇ ਮਾਹੌਲ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ ਅਤੇ ਜਿਨ੍ਹਾਂ ਵੱਲੋਂ ਇੱਕ ਚਰਚ ਨੂੰ ਅੱਗ ਲਗਾ ਕੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਗਈ ਹੈ।
ਇਸ ਪਿੰਡ ਦੇ ਵਿੱਚ ਜਿੱਥੇ ਇੱਕ ਕੈਥੋਲਿਕ ਚਰਚ ਮੌਜੂਦ ਹੈ। ਉੱਥੇ ਹੀ ਬਹੁਤ ਸਾਰੇ ਸ਼ਰਧਾਲੂ ਇਸ ਦੇ ਨਾਲ ਜੁੜੇ ਹੋਏ ਹਨ। ਬੀਤੀ ਰਾਤ ਸ਼ਰਾਰਤੀ ਅਨਸਰਾਂ ਵੱਲੋਂ ਜਿੱਥੇ ਇਸਾਈ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਉਸ ਸਮੇਂ ਠੇਸ ਪਹੁੰਚਾ ਦਿੱਤੀ ਗਈ ਜਦੋਂ ਉਨ੍ਹਾਂ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਇਸ ਚਰਚ ਦੀ ਭੰਨ ਤੋੜ ਕੀਤੀ ਗਈ ਅਤੇ ਮੂਰਤੀਆਂ ਨੂੰ ਤੋੜਿਆ ਗਿਆ ਹੈ।
ਅਜਿਹੀਆਂ ਘਟਨਾਵਾਂ ਦੇ ਕਾਰਨ ਜਿੱਥੇ ਈਸਾਈ ਭਾਈਚਾਰੇ ਦੇ ਲੋਕਾਂ ਵਿਚ ਕਾਫੀ ਰੋਸ ਵੇਖਣ ਨੂੰ ਮਿਲ ਰਿਹਾ ਹੈ। ਉਥੇ ਹੀ ਉਨ੍ਹਾਂ ਵੱਲੋਂ ਇਸ ਮਾਮਲੇ ਨੂੰ ਲੈ ਕੇ ਦੋਸ਼ੀਆਂ ਦੇ ਖਿਲਾਫ ਸਖਤ ਕਾਰਵਾਈ ਕੀਤੇ ਜਾਣ ਦੀ ਮੰਗ ਕੀਤੀ ਹੈ ਅਤੇ ਉਨ੍ਹਾਂ ਨੂੰ ਜਲਦ ਕਾਬੂ ਕੀਤੇ ਜਾਣ ਵਾਸਤੇ ਵੀ ਆਖਿਆ ਜਾ ਰਿਹਾ ਹੈ। ਇਸ ਸਾਰੀ ਘਟਨਾ ਦੀ ਵੀਡੀਓ ਵੀ ਸਾਹਮਣੇ ਆਈ ਹੈ, ਜੋ ਚਰਚ ਵਿਚ ਲੱਗੇ ਹੋਏ ਸੀ ਸੀ ਟੀ ਵੀ ਕੈਮਰੇ ਵਿਚ ਕੈਦ ਹੋ ਗਈ ਹੈ। ਜਿਸ ਦੇ ਅਧਾਰ ਤੇ ਦੋਸ਼ੀਆਂ ਦੀ ਪਹਿਚਾਣ ਕੀਤੀ ਜਾ ਰਹੀ ਹੈ।
Home ਤਾਜਾ ਜਾਣਕਾਰੀ ਪੰਜਾਬ ਚ ਇਥੇ ਬੇਅਦਬੀ ਦੀ ਵੱਡੀ ਘਟਨਾ ਨੂੰ ਦਿੱਤਾ ਗਿਆ ਅੰਜਾਮ, ਇਲਾਕੇ ਚ ਰੋਸ- ਵੀਡੀਓ ਹੋਈ CCTV ਚ ਕੈਦ
ਤਾਜਾ ਜਾਣਕਾਰੀ