ਆਈ ਤਾਜਾ ਵੱਡੀ ਖਬਰ

ਆਏ ਦਿਨ ਸਾਹਮਣੇ ਆਉਣ ਵਾਲੇ ਬਹੁਤ ਸਾਰੇ ਹਾਦਸੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੇ ਹਨ ਜਿੱਥੇ ਵਾਪਰਨ ਵਾਲੇ ਬਹੁਤ ਸਾਰੇ ਸੜਕ ਹਾਦਸਿਆਂ ਵਿਚ ਕਈ ਲੋਕਾਂ ਦੀ ਜਾਨ ਚਲੀ ਜਾਂਦੀ ਹੈ। ਲੋਕਾਂ ਦੀ ਅਣਗਹਿਲੀ ਦੇ ਕਾਰਨ ਜਿੱਥੇ ਕਈ ਹਾਦਸੇ ਵਾਪਰ ਜਾਂਦੇ ਹਨ ਉਥੇ ਹੀ ਬਹੁਤ ਸਾਰੇ ਬੇਕਸੂਰ ਲੋਕਾਂ ਦੀ ਜਾਨ ਚਲੀ ਜਾਂਦੀ ਹੈ। ਸੜਕੀ ਆਵਾਜਾਈ ਮੰਤਰਾਲੇ ਵੱਲੋਂ ਜਿਥੇ ਲੋਕਾਂ ਨੂੰ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਜਾਂਦੀ ਹੈ ਪਰ ਕੁਝ ਲੋਕਾਂ ਵੱਲੋਂ ਇਨ੍ਹਾਂ ਨਿਯਮਾਂ ਦੀ ਪਾਲਣਾ ਨਹੀਂ ਕੀਤੀ ਜਾਂਦੀ ਜਿਸ ਕਾਰਨ ਅਜਿਹੇ ਹਾਦਸੇ ਵਾਪਰ ਜਾਂਦੇ ਹਨ। ਜਿੱਥੇ ਕਈ ਘਰਾਂ ਦੇ ਚਿਰਾਗ ਹਮੇਸ਼ਾਂ ਲਈ ਬੁਝ ਜਾਂਦੇ ਹਨ ਉਥੇ ਹੀ ਬਹੁਤ ਸਾਰੇ ਬੱਚਿਆਂ ਦੇ ਸਿਰ ਤੋਂ ਉਨ੍ਹਾਂ ਦੇ ਮਾਂ-ਬਾਪ ਦਾ ਸਾਇਆ ਉਠ ਜਾਂਦਾ ਹੈ

ਹੁਣ ਪੰਜਾਬ ਵਿੱਚ ਅਤੇ ਭਿਆਨਕ ਸੜਕ ਹਾਦਸੇ ਵਿੱਚ ਪਤੀ-ਪਤਨੀ ਦੀ ਮੌਤ ਹੋਈ ਹੈ ਜਿਥੇ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਭਿਆਨਕ ਸੜਕ ਹਾਦਸਾ ਬਰਨਾਲਾ ਵਿੱਚ ਢਿੱਲਵਾਂ ਪੈਟਰੋਲ ਪੰਪ ਦੇ ਨਜ਼ਦੀਕ ਤੋਂ ਸਾਹਮਣੇ ਆਇਆ ਹੈ। ਜਿੱਥੇ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਦੀ ਚਪੇਟ ਵਿੱਚ ਆਉਣ ਕਾਰਨ ਪਤੀ-ਪਤਨੀ ਦੀ ਮੌਤ ਹੋ ਗਈ ਹੈ। ਦੱਸਿਆ ਗਿਆ ਹੈ ਕਿ ਇਹ ਭਿਆਨਕ ਸੜਕ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਜਗਤਾਰ ਸਿੰਘ ਵਾਸੀ ਬਰਨਾਲਾ ਆਪਣੀ ਪਤਨੀ ਨਵਦੀਪ ਕੌਰ ਦੇ ਨਾਲ ਐਕਟੀਵਾ ਤੇ ਸਵਾਰ ਹੋ ਕੇ ਢਿੱਲਵਾਂ ਦੇ ਨਵੋਦਿਆ ਸਕੂਲ ਵਿਚ ਪੜ੍ਹਦੀ ਆਪਣੀ ਧੀ ਨੂੰ ਮਿਲਣ ਲਈ ਜਾ ਰਹੇ ਸਨ ।

ਜਦੋਂ ਇਹ ਪਤੀ-ਪਤਨੀ ਜਦੋਂ ਪੈਟਰੋਲ ਪੰਪ ਦੇ ਨਜ਼ਦੀਕ ਪਹੁੰਚੇ ਤਾਂ ਪਿੱਛੇ ਤੋਂ ਆ ਰਹੀ ਇਕ ਤੇਜ਼ ਰਫ਼ਤਾਰ ਕਾਰ ਵੱਲੋਂ ਇਨ੍ਹਾਂ ਨੂੰ ਭਿਆਨਕ ਟੱਕਰ ਮਾਰ ਦਿੱਤੀ ਗਈ। ਇਸ ਹਾਦਸੇ ਦੀ ਚਪੇਟ ਵਿੱਚ ਆਉਣ ਕਾਰਨ ਜਿੱਥੇ ਪਤਨੀ ਦੀ ਘਟਨਾ ਸਥਾਨ ਤੇ ਮੌਤ ਹੋ ਗਈ। ਉਥੇ ਹੀ ਪਤੀ ਜਗਤਾਰ ਸਿੰਘ ਨੂੰ ਵੀ ਗੰਭੀਰ ਹਾਲਤ ਵਿੱਚ ਸਿਵਲ ਹਸਪਤਾਲ ਬਰਨਾਲਾ ਦਾਖਲ ਕਰਾਇਆ ਗਿਆ। ਤੋਂ ਬਾਅਦ ਉਹਦੀ ਸਥਿਤੀ ਨੂੰ ਦੇਖਦੇ ਹੋਏ ਡਾਕਟਰਾਂ ਵੱਲੋਂ ਲੁਧਿਆਣਾ ਦੇ ਡੀ ਐਮ ਸੀ ਰੈਫਰ ਕਰ ਦਿੱਤਾ ਗਿਆ।’

ਜਿੱਥੇ ਪਹੁੰਚਦਿਆਂ ਹੀ ਉਸਦੀ ਮੌਤ ਹੋ ਗਈ। ਇਸ ਘਟਨਾ ਕਾਰਨ ਜਿੱਥੇ ਪਰਿਵਾਰ ਉਪਰ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ ਅਤੇ ਸ਼ਹਿਰ ਅੰਦਰ ਸੋਗ ਦੀ ਲਹਿਰ ਫੈਲ ਗਈ ਹੈ ਉਥੇ ਹੀ ਦੱਸਿਆ ਗਿਆ ਹੈ ਕਿ ਪਰਿਵਾਰ ਵਿਚ ਪਿੱਛੇ ਦੋ ਧੀਆਂ ਅਤੇ ਇੱਕ ਪੁੱਤਰ ਰਹਿ ਗਏ ਹਨ।


ਤਾਜਾ ਜਾਣਕਾਰੀ
ਪੰਜਾਬ ਚ ਇਥੇ ਭਿਆਨਕ ਹਾਦਸੇ ਚ ਹੋਈ ਪਤੀ ਪਤਨੀ ਦੀ ਮੌਤ, ਇਲਾਕੇ ਚ ਪਿਆ ਸੋਗ
ByadminFebruary 28, 2023Comments Off on ਪੰਜਾਬ ਚ ਇਥੇ ਭਿਆਨਕ ਹਾਦਸੇ ਚ ਹੋਈ ਪਤੀ ਪਤਨੀ ਦੀ ਮੌਤ, ਇਲਾਕੇ ਚ ਪਿਆ ਸੋਗ
Previous Post5 ਸਾਲ ਪਹਿਲਾਂ ਵਿਦੇਸ਼ ਗਏ ਨੌਜਵਾਨ ਦਾ ਜਨਮਦਿਨ ਮੌਕੇ ਦਰਿੰਦਿਆਂ ਵਲੋਂ ਗੋਲੀਆਂ ਮਾਰ ਕੀਤਾ ਕਤਲ
Next Postਭਿਖਾਰੀ ਨੇ ਦਾਨ ਕੀਤੇ PM ਰਾਹਤ ਫੰਡ ਚ 50 ਲੱਖ ਰੁਪਏ, ਕਿਹਾ ਮੈਨੂੰ ਪੈਸਿਆਂ ਦੀ ਲੋੜ ਨਹੀਂ