ਆਈ ਤਾਜ਼ਾ ਵੱਡੀ ਖਬਰ
ਲੋਕਾਂ ਵੱਲੋਂ ਜਿਥੇ ਜਲਦ ਆਪਣੀ ਮੰਜ਼ਲ ਤੱਕ ਪਹੁੰਚਣ ਵਾਸਤੇ ਆਪਣੇ ਵਾਹਨਾਂ ਦੀ ਰਫਤਾਰ ਨੂੰ ਵਧਾ ਦਿੱਤਾ ਜਾਂਦਾ ਹੈ ਉਸੇ ਹੀ ਰਫਤਾਰ ਬਹੁਤ ਸਾਰੇ ਲੋਕਾਂ ਦੀ ਜਾਨ ਜਾਣ ਦੀ ਵਜਾ ਬਣ ਜਾਂਦੀ ਹੈ। ਆਏ ਦਿਨ ਹੀ ਵਾਪਰ ਰਹੇ ਸੜਕ ਹਾਦਸਿਆਂ ਵਿੱਚ ਜਿਥੇ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ ਉਥੇ ਹੀ ਇਨ੍ਹਾਂ ਹਾਦਸਿਆਂ ਦੀ ਚਪੇਟ ਵਿੱਚ ਆਉਣ ਕਾਰਨ ਕਈ ਘਰਾਂ ਦੇ ਨੌਜਵਾਨ ਇਸ ਸੰਸਾਰ ਨੂੰ ਅਲਵਿਦਾ ਆਖ ਜਾਂਦੇ ਹਨ, ਉਨ੍ਹਾਂ ਘਰਾਂ ਦੇ ਚਿਰਾਗ ਹਮੇਸ਼ਾਂ ਲਈ ਬੁਝ ਜਾਂਦੇ ਹਨ। ਅਜਿਹੇ ਹਾਦਸਿਆਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ।

ਹੁਣ ਪੰਜਾਬ ਵਿੱਚ ਇਥੇ ਭੈਣ ਨੂੰ ਛੱਡ ਕੇ ਆ ਰਹੇ ਨੌਜਵਾਨ ਦੀ ਭਿਆਨਕ ਹਾਦਸੇ ਚ ਹੋਈ ਮੌਤ, ਪਰਿਵਾਰ ਚ ਪਏ ਵੈਣ, ਜਿਸ ਬਾਰੇ ਤਾਜ਼ਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਮਹਿਤਪੁਰ ਦੇ ਨਜ਼ਦੀਕ ਪੈਂਦੇ ਪਿੰਡ ਛੋਟੇ ਬਿਲੇ ਤੋਂ ਸਾਹਮਣੇ ਆਈ ਹੈ ਜਿੱਥੇ ਇਸ ਪਿੰਡ ਦਾ ਰਹਿਣ ਵਾਲਾ ਨੌਜਵਾਨ ਉਸ ਸਮੇਂ ਸੜਕ ਹਾਦਸੇ ਦਾ ਸ਼ਿਕਾਰ ਹੋ ਗਿਆ ਜਿਸ ਸਮੇਂ ਉਹ ਮਹਿਤਪੁਰ ਦੇ ਵਿੱਚ ਵਿਆਹੀ ਹੋਈ ਆਪਣੀ ਭੈਣ ਨੂੰ ਛੱਡ ਕੇ ਵਾਪਸ ਆਪਣੇ ਘਰ ਆ ਰਿਹਾ ਸੀ।

ਜਦੋਂ ਨੌਜਵਾਨ ਸਿਮਰਨਪ੍ਰੀਤ ਸਿੰਘ ਪੁੱਤਰ ਹਰਮੀਤ ਸਿੰਘ ਮਹਿਤਪੁਰ ਤੋਂ ਪਿੰਡ ਬਿੱਲੇ ਨੂੰ ਆ ਰਿਹਾ ਸੀ ਤਾਂ ਇਸੇ ਦੌਰਾਨ ਪੇਪਰ ਮਿੱਲ ਕੋਲ ਤੇਜ਼ ਰਫ਼ਤਾਰ ਟਰੈਕਟਰ-ਟਾਰਲੀ ਜਰਨੈਲ ਸਿੰਘ ਪੁੱਤਰ ਪਾਲ ਸਿੰਘ ਵਾਸੀ ਲੌਂਗ੍ਹੜ ਨੇ ਸੜਕ ਤੇ ਇਕ ਦਮ ਚਾੜ੍ਹ ਦਿਤਾ, ਅਤੇ ਟਰੈਕਟਰ ਟਰਾਲੀ ਦੀ ਰਫ਼ਤਾਰ ਤੇਜ਼ ਹੋਣ ਦੇ ਚਲਦਿਆਂ ਹੋਇਆਂ ਜਿੱਥੇ ਨੌਜਵਾਨ ਸਿਮਰਨਜੀਤ ਸਿੰਘ ਇਸ ਹਾਦਸੇ ਦੀ ਚਪੇਟ ਵਿਚ ਆ ਗਿਆ ਅਤੇ ਉਸ ਦੀ ਘਟਨਾ ਸਥਾਨ ਤੇ ਹੀ ਮੌਤ ਹੋ ਗਈ। ਦੱਸਿਆ ਗਿਆ ਹੈ ਕਿ ਇਹ ਹਾਦਸਾ ਟਰੈਕਟਰ-ਟਰਾਲੀ ਦੀ ਤੇਜ਼ ਰਫਤਾਰ ਹੋਣ ਦੇ ਚਲਦਿਆਂ ਹੋਇਆਂ ਵਾਪਰਿਆ ਹੈ।

ਇਸ ਘਟਨਾ ਨੂੰ ਲੈ ਕੇ ਪੁਲਸ ਨੇ ਮਹਿੰਦਰ ਪਾਲ ਸਿੰਘ ਟੂਰਨਾ ਐੱਣ. ਸੀ. ਦੇ ਬਿਆਨਾਂ ‘ਤੇ ਜਰਨੈਲ ਸਿੰਘ ਖ਼ਿਲਾਫ਼ ਪਰਚਾ ਦਰਜ ਕੀਤਾ ਹੈ। ਪੁਲਿਸ ਵੱਲੋਂ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਜਿਥੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਉਥੇ ਹੀ ਇਸ ਘਟਨਾ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ।


ਤਾਜਾ ਜਾਣਕਾਰੀ
ਪੰਜਾਬ ਚ ਇਥੇ ਭੈਣ ਨੂੰ ਛੱਡ ਕੇ ਆ ਰਹੇ ਨੌਜਵਾਨ ਦੀ ਭਿਆਨਕ ਹਾਦਸੇ ਚ ਹੋਈ ਮੌਤ, ਪਰਿਵਾਰ ਚ ਪਏ ਵੈਣ
ByadminJuly 16, 2022Comments Off on ਪੰਜਾਬ ਚ ਇਥੇ ਭੈਣ ਨੂੰ ਛੱਡ ਕੇ ਆ ਰਹੇ ਨੌਜਵਾਨ ਦੀ ਭਿਆਨਕ ਹਾਦਸੇ ਚ ਹੋਈ ਮੌਤ, ਪਰਿਵਾਰ ਚ ਪਏ ਵੈਣ
Previous Postਇਹ ਮਸ਼ਹੂਰ ਅਦਾਕਾਰਾ ਹੋਈ ਆਨਲਾਈਨ ਠੱਗੀ ਦਾ ਸ਼ਿਕਾਰ, ਖਾਤੇ ਚੋਂ ਉਡਾਏ ਏਨੇ ਪੈਸੇ
Next Postਸ਼੍ਰੋਮਣੀ ਅਕਾਲੀ ਦੱਲ ਦੇ ਸੀਨੀਅਰ ਆਗੂ ਅਤੇ ਸਾਬਕਾ CM ਪ੍ਰਕਾਸ਼ ਬਾਦਲ ਦੇ ਕਰੀਬੀ ਦੀ ਹੋਈ ਅਚਾਨਕ ਮੌਤ- ਤਾਜਾ ਵੱਡੀ ਖਬਰ