=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ ਚ ਇਥੇ ਮਚਿਆ ਕੋਰੋਨਾ ਭਾਂਬੜ – ਇਕੋ ਥਾਂ ਤੋਂ ਇਕੱਠੇ ਮਿਲੇ 159 ਪੌਜੇਟਿਵ

ਇਕੋ ਥਾਂ ਤੋਂ ਇਕੱਠੇ ਮਿਲੇ 159 ਪੌਜੇਟਿਵ

ਕੋਰੋਨਾ ਦਾ ਪ੍ਰਕੋਪ ਪੰਜਾਬ ਚ ਵਧਦਾ ਹੀ ਜਾ ਰਿਹਾ ਹੈ। ਹਰ ਰੋਜ ਸੈਕੜਿਆਂ ਦੀ ਗਿਣਤੀ ਵਿਚ ਪੌਜੇਟਿਵ ਮਰੀਜ ਪੰਜਾਬ ਤੋਂ ਸਾਹਮਣੇ ਆ ਰਹੇ ਹਨ ਹੁਣ ਪੰਜਾਬ ਚ ਇਕੋ ਥਾਂ ਤੋਂ 159 ਮਰੀਜਾਂ ਦੇ ਮਿਲਣ ਦੀ ਵੱਡੀ ਖਬਰ ਆ ਰਹੀ ਹੈ। ਜਿਸ ਨਾਲ ਪ੍ਰਸ਼ਾਸਨ ਦੀ ਚਿੰ ਤਾ ਹੋਰ ਵੱਧ ਗਈ ਹੈ।

ਲੁਧਿਆਣਾ ਵਿਚ ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ ।ਸਿਵਲ ਸਰਜਨ ਡਾ. ਰਾਜੇਸ਼ ਬੱਗਾ ਨੇ ਦੱਸਿਆ ਕਿ ਲੁਧਿਆਣਾ ਵਿਚ ਅੱਜ ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ ਵਿਚੋਂ 6 ਮਰੀਜ਼ਾਂ ਦੀ ਮੌਤ ਹੋ ਗਈ ਹੈ ਜਦਕਿ 159 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਵਿਚ 17 ਮਾਮਲੇ ਲੁਧਿਆਣਾ ਤੋਂ ਬਾਹਰਲੇ ਜ਼ਿਲਿ੍ਹਆਂ ਅਤੇ ਸੂਬਿਆਂ ਨਾਲ ਸਬੰਧਿਤ ਹਨ ।

ਮਾਨਸਾ ਜ਼ਿਲ੍ਹੇ ‘ਚ 9 ਪੁਲਸ ਮੁਲਾਜ਼ਮਾਂ ਸਮੇਤ 21 ਦੀ ਰਿਪੋਰਟ ਪਾਜ਼ੇਟਿਵ
ਮਾਨਸਾ ਜ਼ਿਲੇ ਅੰਦਰ ਕੋਰੋਨਾ ਪਾਜ਼ੇਟਿਵ ਕੇਸਾਂ ਦੀ ਗਿਣਤੀ ਵਧਣ ਨਾਲ ਲੋਕਾਂ ‘ਚ ਸਹਿਮ ਦਾ ਮਾਹੌਲ ਹੈ। ਅੱਜ ਜ਼ਿਲੇ ਅੰਦਰ 21 ਕੇਸ ਕੋਰੋਨਾ ਪਾਜ਼ੇਟਿਵ ਆਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਮਾਨਸਾ ਕੈਂਚੀਆਂ ਦੇ 4, ਪਿੰਡ ਚਕੇਰੀਆਂ ਦੇ 3, ਪਿੰਡ ਫਫੜੇ ਭਾਈਕੇ ਦਾ ਇਕ ਵਿਅਕਤੀ, ਪਿੰਡ ਬਹਾਦਰਪੁਰ ਦਾ ਇਕ, 9 ਪੁਲਸ ਮੁਲਾਜ਼ਮ ਅਤੇ 2 ਬੱਚਿਆਂ ਸਮੇਤ 3 ਹੋਰ ਮਰੀਜ਼ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਸਿਵਲ ਸਰਜਨ ਡਾ. ਲਾਲ ਚੰਦ ਠੁਕਰਾਲ ਨੇ ਕਿਹਾ ਕਿ ਜ਼ਿਲੇ ਦੇ ਜ਼ਿਆਦਾਤਰ ਕੋਰੋਨਾ ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ। ਉਨ੍ਹਾਂ ਕਿਹਾ ਕਿ ਕੋਰੋਨਾ ਤੋਂ ਬਚਣ ਲਈ ਸਾਵਧਾਨੀਆਂ ਜਿਵੇਂ ਮਾਸਕ ਪਾ ਕੇ ਰੱਖਣਾ, ਵਾਰ-ਵਾਰ ਹੱਥ ਧੋਣਾ, ਸੋਸ਼ਲ ਡਿਸਟੈਂਸ ਦਾ ਪਾਲਣ ਕਰਨਾ ਆਦਿ ਯਕੀਨੀ ਬਣਾਇਆ ਜਾਵੇ ਤਾਂ ਕਿ ਮਿਸ਼ਨ ਫਤਿਹ ਨੂੰ ਕਾਮਯਾਬ ਕੀਤਾ ਜਾ ਸਕੇ।

ਮਾਨਸਾ ਦੇ ਜ਼ਿਲਾ ਕੋਰੋਨਾ ਸੈਂਪਲਿੰਗ ਅਫਸਰ ਡਾ. ਰਣਜੀਤ ਸਿੰਘ ਰਾਏ ਨੇ ਕਿਹਾ ਕਿ ਕੋਰੋਨਾ ਪਾਜ਼ੇਟਿਵਾਂ ਨੂੰ ਮਾਨਸਾ ਦੇ ਸਿਵਲ ਹਸਪਤਾਲ ਵਿਖੇ ਇਲਾਜ ਲਈ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸ਼ੱ l ਕੀ ਵਿਅਕਤੀਆਂ ਦੀ ਲਗਾਤਾਰ ਸੈਂਪਲਿੰਗ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਇਕਾਂਤਵਾਸ ਕੀਤਾ ਜਾ ਰਿਹਾ ਹੈ।

ਸਿਹਤ ਵਿਭਾਗ ਮਰੀਜ਼ਾਂ ਦੀ ਸੈਂਪਲਿੰਗ ‘ਚ ਜੁਟਿਆ
ਪੰਜਾਬ ਸਰਕਾਰ ਵਲੋਂ ਕੋਵਿਡ-19 ਨਾਲ ਨਜਿੱਠਣ ਦੇ ਮੱਦੇਨਜ਼ਰ ਮਿਸ਼ਨ ਫਤਿਹ ਤਹਿਤ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਮਰੀਜ਼ਾਂ ਦੀ ਤ ਲਾ lਸ਼, ਇਕਾਂਤਵਾਸ ਅਤੇ ਸ਼ੱਕੀ ਮਰੀਜ਼ਾਂ ਦੀ ਜਾਂਚ ਲਈ ਲਗਾਤਾਰ ਟੈਸਟਿੰਗ ਕੀਤੀ ਜਾ ਰਹੀ ਹੈ। ਕੋਵਿਡ-19 ਚ ਮੁਹਰਲੀਆਂ ਕਤਾਰਾਂ ‘ਚ ਕੰਮ ਕਰ ਰਹੇ ਸੈਂਪਲਿੰਗ ਟੀਮ ਦੇ ਜ਼ਿਲਾ ਇੰਚਾਰਜ ਡਾ. ਰਣਜੀਤ ਸਿੰਘ ਰਾਏ ਦੀ ਅਗਵਾਈ ਹੇਠ ਡਾ. ਅਰਸ਼ਦੀਪ ਸਿੰਘ ਅਤੇ ਡਾ. ਵਿਸ਼ਵਜੀਤ ਸਿੰਘ ਦੀਆਂ ਟੀਮਾਂ ਨੇ ਵਿਸ਼ੇਸ਼ ਤੌਰ ‘ਤੇ ਮਾਨਸਾ ਜ਼ਿਲੇ ਅੰਦਰ ਪਿੰਡਾਂ ਅਤੇ ਸ਼ਹਿਰਾਂ ‘ਚ ਜਾ ਕੇ ਰਿਕਾਰਡ ਸੈਂਪਲਿੰਗ ਕਰ ਰਹੀ ਹੈ। ਅੱਜ ਸਿਹਤ ਵਿਭਾਗ ਦੀਆਂ ਟੀਮਾਂ ਨੇ ਜ਼ਿਲਾ ਮਾਨਸਾ ‘ਚ 150 ਦੇ ਕਰੀਬ ਸ਼ੱਕੀ ਵਿਅਕਤੀਆਂ ਦੇ ਸੈਂਪਲ ਲਏ ਗਏ ਹਨ।




error: Content is protected !!