BREAKING NEWS
Search

ਪੰਜਾਬ ਚ ਇਥੇ ਮਚੀ ਭਾਰੀ ਤਬਾਹੀ ਕਈ ਦਰਜਨਾਂ ਪ੍ਰੀਵਾਰਾਂ ਦੇ ਘਰ ਹੋਏ ਤਬਾਹ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਸਰਕਾਰ ਵੱਲੋਂ ਜਿਥੇ ਬੇਘਰ ਲੋਕਾਂ ਨੂੰ ਉਨ੍ਹਾਂ ਦੇ ਘਰ ਦਿੱਤੇ ਜਾਣ ਲਈ ਜ਼ਮੀਨਾਂ ਦੀ ਕਨੂੰਨੀ ਕਾਰਵਾਈ ਕਰਦੇ ਹੋਏ ਜ਼ਮੀਨਾਂ ਉਨ੍ਹਾਂ ਦੇ ਨਾਮ ਕੀਤੀਆਂ ਗਈਆਂ ਹਨ ਤਾਂ ਜੋ ਉਹ ਆਪਣੇ ਪੱਕੇ ਮਕਾਨ ਬਣਾ ਕੇ ਆਪਣਾ ਰੈਣ ਬਸੇਰਾ ਬਣਾ ਸਕਣ। ਪੰਜਾਬ ਵਿੱਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਦੀਵਾਲੀ ਦੇ ਮੌਕੇ ਤੇ ਝੁੱਗੀ ਝੌਂਪੜੀ ਵਾਲਿਆਂ ਦੇ ਘਰ ਵਿੱਚ ਦੀਵਾ ਬਾਲ ਕੇ ਉਨ੍ਹਾਂ ਨੂੰ ਉਨ੍ਹਾਂ ਦੇ ਉਹ ਆਪਣੇ ਘਰ ਹੋਣ ਦਾ ਅਧਿਕਾਰ ਦਿੱਤਾ ਸੀ। ਮੁੱਖ ਮੰਤਰੀ ਚੰਨੀ ਦੇ ਇਸ ਐਲਾਨ ਤੋਂ ਬਾਅਦ ਬਹੁਤ ਸਾਰੇ ਝੁੱਗੀ-ਝੌਂਪੜੀ ਪਰਿਵਾਰਾਂ ਵਿਚ ਖੁਸ਼ੀ ਦੀ ਲਹਿਰ ਫੈਲ ਗਈ ਸੀ।

ਉੱਥੇ ਹੀ ਅਜਿਹੇ ਪਰਿਵਾਰ ਕਈ ਤਰ੍ਹਾਂ ਦੇ ਹਾਦਸਿਆਂ ਦੇ ਸ਼ਿਕਾਰ ਵੀ ਹੋ ਜਾਂਦੇ ਹਨ ਜਿਸ ਦਾ ਖਮਿਆਜਾ ਸਾਰੇ ਪਰਿਵਾਰ ਨੂੰ ਭੁਗਤਣਾ ਪੈਂਦਾ ਹੈ। ਕਿਉਂਕਿ ਅਚਾਨਕ ਵਾਪਰਨ ਵਾਲੇ ਕਈ ਤਰ੍ਹਾਂ ਦੇ ਹਾਦਸੇ ਇਹਨਾਂ ਪਰਿਵਾਰਾਂ ਨੂੰ ਪੂਰੀ ਤਰ੍ਹਾਂ ਹਿਲਾ ਕੇ ਰੱਖ ਦਿੰਦੇ ਹਨ। ਹੁਣ ਪੰਜਾਬ ਵਿੱਚ ਇੱਥੇ ਭਾਰੀ ਤਬਾਹੀ ਹੋਈ ਹੈ ਉੱਥੇ ਦਰਜਨਾਂ ਪਰਿਵਾਰਾਂ ਦੇ ਘਰ ਤਬਾਹ ਹੋ ਗਏ ਹਨ ਜਿਸ ਬਾਰੇ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਸ਼ਿਆਰਪੁਰ ਦੇ ਨਾਲ ਲੱਗਦੇ ਪਿੰਡ ਬਡਿਆਲਾ ਵਿਖੇ ਲੱਗੀ ਭਿਆਨਕ ਅੱਗ ਕਾਰਨ ਪਰਵਾਸੀ ਮਜ਼ਦੂਰਾਂ ਦੀਆਂ ਝੁੱਗੀਆਂ ਸੜ ਜਾਣ ਦੀ ਖਬਰ ਸਾਹਮਣੇ ਆਈ ਹੈ।

ਵਾਪਰੇ ਇਸ ਭਿਆਨਕ ਹਾਦਸੇ ਕਾਰਨ 50 ਦੇ ਕਰੀਬ ਝੁੱਗੀਆਂ ਸੜ ਕੇ ਸੁਆਹ ਹੋ ਗਈਆਂ। ਅੱਗ ਲੱਗਣ ਦੀ ਇਸ ਘਟਨਾ ਕਾਰਨ ਬਹੁਤ ਸਾਰੇ ਪਰਵਾਰਾਂ ਦੇ ਰੈਣ ਬਸੇਰੇ ਖਤਮ ਹੋ ਗਏ ਹਨ। ਜਿਸ ਸਮੇਂ ਇਨ੍ਹਾਂ ਪਰਵਾਸੀ ਮਜ਼ਦੂਰਾਂ ਦੀਆਂ ਝੁੱਗੀਆਂ ਨੂੰ ਅੱਗ ਲੱਗੀ ਹੈ ਉਸ ਸਮੇਂ ਇਹ ਸਾਰੇ ਪ੍ਰਵਾਸੀ ਮਜ਼ਦੂਰ ਆਪਣੇ ਕੰਮ ਤੇ ਗਏ ਹੋਏ ਸਨ ਜੋ ਖੇਤਾਂ ਵਿਚ ਆਲੂ ਪੁੱਟਣ ਦਾ ਕੰਮ ਕਰ ਰਹੇ ਸਨ। ਲੱਗੀ ਇਸ ਭਿਆਨਕ ਅੱਗ ਕਾਰਨ ਜਿੱਥੇ ਸਾਰੀਆ ਝੁੱਗੀਆਂ ਸੜ ਕੇ ਸੁਆਹ ਹੋ ਚੁੱਕੀਆਂ ਸਨ ਉਥੇ ਹੀ ਇਨ੍ਹਾਂ ਸਾਰੇ ਪ੍ਰਵਾਸੀ ਮਜ਼ਦੂਰਾਂ ਦਾ ਸਮਾਂ ਵੀ ਨਸ਼ਟ ਹੋ ਚੁੱਕਾ ਹੈ।

ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਰਜਿੰਦਰ ਨੇ ਦੱਸਿਆ ਹੈ ਕਿ ਉਨ੍ਹਾਂ ਨੂੰ ਇਸ ਘਟਨਾ ਦਾ ਓਦੋ ਪਤਾ ਲੱਗਾ ਜਦੋਂ ਪਰਵਾਸੀ ਮਜ਼ਦੂਰਾਂ ਦੀਆਂ ਝੁੱਗੀਆਂ ਵਿਚੋਂ ਅੱਗ ਦੀਆਂ ਲਪਟਾਂ ਨਿਕਲਦੀਆਂ ਦੇਖੀਆਂ ਗਈਆਂ। ਉਨ੍ਹਾਂ ਵੱਲੋਂ ਤੁਰੰਤ ਮੌਕੇ ਤੇ ਪਹੁੰਚ ਕੀਤੀ ਗਈ ਪਰ ਉਸ ਸਮੇਂ ਤੱਕ ਸਭ ਕੁਝ ਸੜ ਕੇ ਸੁਆਹ ਹੋ ਚੁੱਕਾ ਸੀ। ਦੱਸਿਆ ਗਿਆ ਹੈ ਕਿ ਇਹ ਹਾਦਸਾ ਸ਼ਾਰਟ ਸਰਕਟ ਕਾਰਨ ਵਾਪਰਿਆ ਹੈ। ਜਿਸ ਵਿਚ 50 ਦੇ ਕਰੀਬ ਪਰਵਾਸੀ ਮਜ਼ਦੂਰਾਂ ਦੀਆਂ ਝੁੱਗੀਆਂ ਸੜ ਗਈਆਂ।



error: Content is protected !!