=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ ਚ ਇਥੇ ਮਾਮੇ ਭਾਣਜੇ ਨਾਲ ਵਾਪਰਿਆ ਵੱਡਾ ਦਰਦਨਾਕ ਹਾਦਸਾ , ਦੋਨਾਂ ਦੀ ਹੋਈ ਮੌਤ

ਆਈ ਤਾਜਾ ਵੱਡੀ ਖਬਰ 

ਸੜਕੀ ਹਾਦਸਿਆਂ ਦੇ ਵਿੱਚ ਹਰ ਰੋਜ਼ ਲੋਕ ਆਪਣੀਆਂ ਕੀਮਤੀ ਜਾਨਾ ਗਵਾਉਂਦੇ ਪਏ ਹਨ l ਹਰ ਰੋਜ਼ ਵਾਪਰ ਰਹੇ ਸੜਕੀ ਹਾਦਸਿਆਂ ਵਿੱਚ ਲੋਕਾਂ ਦਾ ਜਾਨੀ ਤੇ ਮਾਲੀ ਨੁਕਸਾਨ ਹੋ ਰਿਹਾ ਹੈ। ਪਰ ਇਸ ਦੇ ਬਾਵਜੂਦ ਲੋਕਾਂ ਦੀਆਂ ਤੇ ਪ੍ਰਸ਼ਾਸਨ ਦੀਆਂ ਅਣਗਹਿਲੀਆਂ ਰੁਕਣ ਦਾ ਨਾਮ ਹੀ ਨਹੀਂ ਲੈਂਦੀਆਂ ਪਈਆਂ। ਹੁਣ ਤੱਕ ਇਹਨਾਂ ਸੜਕੀ ਹਾਦਸਿਆਂ ਨੇ ਬਹੁਤ ਸਾਰੇ ਘਰਾਂ ਦੇ ਚਿਰਾਗ ਬੁਝਾ ਦਿੱਤੇ ਹਨ। ਹੁਣ ਇੱਕ ਅਜਿਹਾ ਹੀ ਮਾਮਲਾ ਸਾਂਝਾ ਕਰਾਂਗੇ, ਜਿੱਥੇ ਮਾਮੇ ਭਾਣਜੇ ਦੇ ਨਾਲ ਇੱਕ ਦਰਦਨਾਕ ਸੜਕ ਹਾਦਸਾ ਵਾਪਰ ਗਿਆ l ਜਿਸ ਕਾਰਨ ਦੋਹਾਂ ਦੀ ਮੌਤ ਹੋ ਗਈ। ਮਾਮਲਾ ਤਪਾ ਮੰਡੀ ਤੋਂ ਸਾਹਮਣੇ ਆਇਆ, ਜਿੱਥੇ ਬਰਨਾਲਾ-ਬਠਿੰਡਾ ਹਾਈਵੇ ’ਤੇ ਇਕ ਦਰਦਨਾਕ ਸੜਕ ਹਾਦਸੇ ’ਚ ਮਾਮੇ-ਭਾਂਜੇ ਦੀ ਮੌਤ ਹੋ ਗਈ l

ਜਿਸ ਕਾਰਨ ਪਰਿਵਾਰਿਕ ਮੈਂਬਰਾਂ ਦਾ ਰੋ ਰੋ ਕੇ ਬੁਰਾ ਹਾਲ ਹੈ ਤੇ ਇਲਾਕੇ ਭਰ ਦੇ ਵਿੱਚ ਸੋਗ ਦੀ ਲਹਿਰ ਫੈਲੀ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਸਤਨਾਮ ਸਿੰਘ ਪੁੱਤਰ ਜੰਟਾ ਸਿੰਘ ਵਾਸੀ ਨੰਦੀ ਬਸਤੀ ਢਿਲਵਾਂ ਤੇ ਮਾਮਾ ਸੁਖਦੇਵ ਸਿੰਘ ਵਾਸੀ ਉਭਾ ਹਾਲ ਆਬਾਦ ਢਿਲਵਾਂ ਤੂੜੀ ਵੇਚਣ ਦਾ ਕੰਮ ਕਰਦੇ ਹਨ। ਬੀਤੀ ਕੱਲ ਦੋਵੇਂ ਮਾਮਾ-ਭਾਂਜਾ ਰਾਮਪੁਰਾ ਤੋਂ ਤੂੜੀ ਦਾ ਸੌਦਾ ਕਰ ਕੇ ਮੋਟਟਰਸਾਈਕਲ ’ਤੇ ਵਾਪਸ ਪਿੰਡ ਢਿਲਵਾਂ ਪਰਤ ਰਹੇ ਸੀ ਤਾਂ, ਜਦ ਹਾਈਵੇ ’ਤੇ ਸਥਿਤ ਪਿੰਡ ਜੇਠੂਕੇ ਨਜ਼ਦੀਕ ਪੁੱਜੇ ਤਾਂ, ਪਿੱਛੋਂ ਆ ਰਹੀ ਤੇਜ਼ ਰਫ਼ਤਾਰ ਗੱਡੀ ਨੇ ਮੋਟਰਸਾਈਕਲ ਨੂੰ ਜਬਰਦਸਤ ਟੱਕਰ ਮਾਰ ਦਿੱਤੀ l

ਇੰਨਾ ਹੀ ਨਹੀਂ ਸਗੋਂ ਕਿੰਨਾ ਸਮਾਂ ਇਹ ਗੱਡੀ ਅਪਣੀ ਲਪੇਟ ’ਚ ਮੋਟਰਸਾਈਕਲ ਨੂੰ ਘਸੀਟ ਕੇ ਲੈ ਗਈ l ਜਿਸ ਕਾਰਨ ਮੋਟਰਸਾਈਕਲ ਸਵਾਰ ਦੋਵੇਂ ਮਾਮਾ-ਭਾਣਜੇ ਦੀ ਮੌਕੇ ’ਤੇ ਹੀ ਮੌਤ ਹੋ ਗਈ l ਸਕਾਰਪਿਓ ਖਤਾਨਾਂ ’ਚ ਜਾ ਪਈ ਅਤੇ ਗੱਡੀ ਦਾ ਚਾਲਕ ਅਤੇ ਹੋਰ ਸਵਾਰ ਮੌਕੇ ਤੋਂ ਫ਼ਰਾਰ ਹੋ ਗਏ।

ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ ਦੌਰਾਨ ਗੱਡੀ ਤੇ ਪਰ ਖਰਚੇ ਉੱਡ ਗਏ ਤੇ ਸੜਕ ਤੇ ਹੋਰ ਆਉਣ ਜਾਣ ਵਾਲੇ ਵਾਹਣ ਵੀ ਕਾਫੀ ਪ੍ਰਭਾਵਿਤ ਹੋਏ l ਫਿਲਹਾਲ ਇਸ ਦਰਦਨਾਕ ਘਟਨਾ ਦੇ ਵਾਪਰਨ ਤੋਂ ਬਾਅਦ ਪੁਲਿਸ ਦੀਆਂ ਟੀਮਾਂ ਮੌਕੇ ਤੇ ਪੁੱਜੀਆਂ l ਜਿਨਾਂ ਵੱਲੋਂ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ l ਉਧਰ ਪੀੜਿਤ ਪਰਿਵਾਰ ਦੇ ਵੱਲੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ।




error: Content is protected !!