BREAKING NEWS
Search

ਪੰਜਾਬ ਚ ਇਥੇ ਮੀਂਹ ਨੇ ਵਰਾਇਆ ਕਹਿਰ, ਘਰ ਦੀ ਛੱਤ ਡਿਗਣ ਕਾਰਨ ਹੋਈ ਪਤੀ ਪਤਨੀ ਸਮੇਤ 4 ਦੀ ਮੌਤ

ਆਈ ਤਾਜ਼ਾ ਵੱਡੀ ਖਬਰ 

ਇਨ੍ਹੀਂ ਦਿਨੀਂ ਇੱਥੇ ਹੋਣ ਵਾਲੀ ਬਰਸਾਤ ਦੇ ਚਲਦਿਆਂ ਹੋਇਆਂ ਲੋਕਾਂ ਨੂੰ ਭਾਰੀ ਗਰਮੀ ਤੋਂ ਰਾਹਤ ਮਿਲੀ ਹੈ ਕਿਉਂਕਿ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਇਸ ਗਰਮੀ ਦੇ ਚੱਲਦਿਆਂ ਹੋਇਆਂ ਮਾਨਸੂਨ ਦਾ ਇੰਤਜ਼ਾਰ ਕੀਤਾ ਜਾ ਰਿਹਾ ਸੀ। ਉਥੇ ਹੀ ਇਸ ਵਾਰ ਪੈਣ ਵਾਲੀ ਗਰਮੀ ਨੇ ਪਿਛਲੇ ਕਈ ਸਾਲਾਂ ਦੇ ਰਿਕਾਰਡ ਵੀ ਤੋੜ ਦਿੱਤੇ ਸਨ ਪਰ ਦੋ ਦਿਨਾਂ ਤੋਂ ਹੋਣ ਵਾਲੀ ਭਾਰੀ ਬਰਸਾਤ ਅਤੇ ਅਸਮਾਨੀ ਬਿਜਲੀ ਦੇ ਚਲਦਿਆਂ ਹੋਇਆਂ ਵੱਖ ਵੱਖ ਸੂਬਿਆਂ ਦੀਆਂ ਘਟਨਾਵਾਂ ਵਾਪਰਨ ਦੀਆ ਦੁਖਦਾਈ ਖਬਰਾਂ ਸਾਹਮਣੇ ਆਈਆਂ ਹਨ ਉਥੇ ਹੀ ਪੰਜਾਬ ਦੇ ਵਿੱਚ ਵੀ ਕਈ ਅਜਿਹੀਆ ਖਬਰਾਂ ਸਾਹਮਣੇ ਆਈਆਂ ਹਨ। ਜਿੱਥੇ ਇਸ ਅਸਮਾਨੀ ਬਿਜਲੀ ਬਰਸਾਤ ਅਤੇ ਝੱਖੜ ਦੇ ਚਲਦਿਆਂ ਹੋਇਆ ਭਾਰੀ ਨੁਕਸਾਨ ਹੋਇਆ ਹੈ ਅਤੇ ਕਈ ਜਗ੍ਹਾ ਤੇ ਭਾਰੀ ਜਾਨੀ-ਮਾਲੀ ਨੁਕਸਾਨ ਹੋਣ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ।

ਹੁਣ ਪੰਜਾਬ ਵਿੱਚ ਇੱਥੇ ਮੀਂਹ ਨੇ ਕਹਿਰ ਵਰਾਇਆ ਹੈ,ਜਿੱਥੇ ਘਰ ਦੀ ਛੱਤ ਡਿੱਗਣ ਕਾਰਨ ਪਤੀ-ਪਤਨੀ ਸਮੇਤ 4 ਲੋਕਾਂ ਦੀ ਮੌਤ ਹੋਈ ਹੈ ਇਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਪਟਿਆਲਾ ਅਧੀਨ ਆਉਂਦੇ ਪਾਤੜਾਂ ਤੋਂ ਸਾਹਮਣੇ ਆਇਆ ਹੈ।ਜਿੱਥੇ ਕੱਲ ਤੋਂ ਹੋ ਰਹੀ ਬਰਸਾਤ ਦੇ ਚਲਦਿਆਂ ਹੋਇਆਂ ਸ਼ਹਿਰ ਵਿੱਚ ਅਗਰਵਾਲ ਕਾਲੋਨੀ ਇੱਕ ਘਰ ਦੇ ਮਕਾਨ ਦੀ ਛੱਤ ਡਿੱਗ ਗਈ ਹੈ। ਵਾਪਰੇ ਇਸ ਹਾਦਸੇ ਦੇ ਕਾਰਨ ਘਰ ਵਿਚ ਮੌਜੂਦ 4 ਲੋਕਾਂ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ।

ਦਸਿਆ ਗਿਆ ਹੈ ਕਿ ਘਰ ਵਿਚ ਮੌਜੂਦ ਪਤੀ, ਪਤਨੀ ,ਬੇਟੇ ਅਤੇ ਬੇਟੀ ਦੀ ਮੌਤ ਹੋ ਗਈ ਹੈ ਇਹਨਾਂ ਤੋਂ ਇਲਾਵਾ ਇਕ ਬੱਚੇ ਨੂੰ ਜ਼ਖਮੀ ਹਾਲਤ ਵਿੱਚ ਹਸਪਤਾਲ ਦਾਖਲ ਕਰਵਾਇਆ ਗਿਆ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ।ਰਾਤ ਦੌਰਾਨ ਹੋਈ ਬਾਰਸ਼ ਤੋਂ ਬਾਅਦ ਜਿੱਥੇ ਇਸ ਪਰਿਵਾਰ ਦੇ ਘਰ ਦੀ ਛੱਤ ਅਤੇ 4 ਲੋਕ ਮਲਬੇ ਹੇਠਾਂ ਦੱਬੇ ਗਏ। ਉਥੇ ਹੀ ਇਸ ਘਟਨਾ ਬਾਰੇ ਅੱਜ ਜਾਣਕਾਰੀ ਮਿਲਦੇ ਹੀ ਪੁਲਸ ਪ੍ਰਸ਼ਾਸਨ ਅਤੇ ਲੋਕਾਂ ਵੱਲੋਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਬਾਹਰ ਕੱਢਿਆ ਗਿਆ ਅਤੇ ਇਕ ਜ਼ਖਮੀ ਬੱਚੀ ਨੂੰ ਹਸਪਤਾਲ ਲਿਜਾਇਆ ਗਿਆ।

ਉਥੇ ਹੀ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਸਮਾਣਾ ਭੇਜਿਆ ਗਿਆ ਹੈ ਅਤੇ ਇਸ ਘਟਨਾ ਨੂੰ ਲੈ ਕੇ ਵਿਧਾਇਕ ਵੱਲੋਂ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ , ਅਤੇ ਬੱਚੇ ਦੇ ਸਾਰੇ ਇਲਾਜ ਲਈ ਸਰਕਾਰ ਵੱਲੋਂ ਮਦਦ ਕੀਤੇ ਜਾਣ ਦਾ ਆਖਿਆ ਗਿਆ ਹੈ ਜਿਨ੍ਹਾਂ ਵੱਲੋਂ ਘਟਨਾ ਸਥਾਨ ਤੇ ਪਹੁੰਚ ਕੀਤੀ ਗਈ।



error: Content is protected !!