BREAKING NEWS
Search

ਪੰਜਾਬ ਚ ਇਥੇ ਮੱਥਾ ਟੇਕਣ ਜਾ ਰਹੀ ਸੰਗਤ ਨਾਲ ਵਾਪਰਿਆ ਭਿਆਨਕ ਹਾਦਸਾ, ਹੋਈ 3 ਦੀ ਮੌਤ- ਛਾਇਆ ਸੋਗ

ਆਈ ਤਾਜ਼ਾ ਵੱਡੀ ਖਬਰ 

ਭਾਰਤ ਦੇਸ਼ ਗੁਰੂਆਂ ਪੀਰਾਂ ਦੀ ਧਰਤੀ ਹੈ ਅਤੇ ਇੱਥੋਂ ਦੇ ਲੋਕਾਂ ਵਿੱਚ ਧਾਰਮਿਕ ਮਾਨਤਾ ਵੀ ਬਹੁਤ ਜ਼ਿਆਦਾ ਪਾਈ ਜਾਂਦੀ ਹੈ। ਲੋਕ ਆਪਣੇ ਧਾਰਮਿਕ ਗੁਰੂਆਂ ਨੂੰ ਸਿਜਦਾ ਕਰਨ ਲਈ ਸਮੇਂ-ਸਮੇਂ ‘ਤੇ ਮੰਦਰ, ਮਸਜਿਦ, ਗੁਰਦਵਾਰੇ ਜਾਂਦੇ ਰਹਿੰਦੇ ਹਨ। ਪਰ ਕਦੀ ਕਦਾਈਂ ਆਪਣੇ ਰੱਬ ਅੱਗੇ ਸਿਜਦਾ ਕਰਨ ਜਾ ਰਹੇ ਇਨ੍ਹਾਂ ਲੋਕਾਂ ਦੇ ਨਾਲ ਦੁਖਦਾਈ ਘਟਨਾ ਵਾਪਰ ਜਾਂਦੀ ਹੈ ਜਿਸ ਵਿਚ ਕਈ ਲੋਕਾਂ ਦੀ ਜਾਨ ਵੀ ਚਲੀ ਜਾਂਦੀ ਹੈ। ਇੱਕ ਅਜਿਹਾ ਹੀ ਸੜਕ ਹਾਦਸਾ ਹਿਮਾਚਲ ਪ੍ਰਦੇਸ਼ ਦੇ ਊਨਾ ਜ਼ਿਲ੍ਹੇ ਵਿੱਚ ਉਸ ਵੇਲੇ ਵਾਪਰ ਗਿਆ ਜਦੋਂ ਪੰਜਾਬ ਦੇ ਹੁਸ਼ਿਆਰਪੁਰ ਤੋਂ ਕੁਝ ਸੰਗਤਾਂ ਟਰੈਕਟਰ ਟਰਾਲੀ ਵਿਚ ਸਵਾਰ ਹੋ ਕੇ ਪੀਰ ਨਿਗਾਹੇ ਮੱਥਾ ਟੇਕਣ ਜਾ ਰਹੀਆਂ ਸਨ।

ਅਚਾਨਕ ਵਾਪਰੇ ਇਸ ਹਾਦਸੇ ਦੇ ਵਿਚ 3 ਵਿਅਕਤੀਆਂ ਦੀ ਮੌਤ ਅਤੇ ਕਈ ਲੋਕਾਂ ਦੇ ਜ਼ਖ਼ਮੀ ਹੋਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਦੱਸਿਆ ਗਿਆ ਹੈ ਕਿ ਇਹ ਲੋਕ ਪੰਜਾਬ ਦੇ ਹੁਸ਼ਿਆਰਪੁਰ ਦੀ ਗੜ੍ਹਸ਼ੰਕਰ ਤਹਿਸੀਲ ਦੇ ਵਿੱਚ ਪੈਂਦੇ ਕਸਬਾ ਹਾਜ਼ੀਪੁਰ ਤੋਂ ਮੱਥਾ ਟੇਕਣ ਵਾਸਤੇ ਅਤੇ ਲੰਗਰ ਲਗਾਉਣ ਦੇ ਲਈ ਪੀਰ ਨਿਗਾਹੇ ਜਾ ਰਹੇ ਸਨ। ਪਰ ਅਚਾਨਕ ਹੀ ਇਨ੍ਹਾਂ ਦੀ ਟਰੈਕਟਰ ਟਰਾਲੀ ਜ਼ਿਲ੍ਹਾ ਊਨਾ ਦੇ ਟਾਹਲੀਵਾਲ ਨਜ਼ਦੀਕ ਬੇਕਾਬੂ ਹੋ ਕੇ ਪਲਟ ਗਈ। ਇਹ ਹਾਦਸਾ ਹੁੰਦੇ ਸਾਰ ਹੀ ਟਰਾਲੀ ਵਿੱਚ ਬੈਠੀਆਂ ਸਵਾਰੀਆਂ ਨੇ ਚੀਕ ਚਿਹਾੜਾ ਪਾਉਣਾ ਸ਼ੁਰੂ ਕਰ ਦਿੱਤਾ ਜਿਨ੍ਹਾਂ ਦੀ ਆਵਾਜ਼ ਸੁਣ ਕੇ ਨਜ਼ਦੀਕੀ ਲੋਕ ਮਦਦ ਲਈ ਭੱਜੇ ਆਏ।

ਉਥੋਂ ਦੇ ਸਥਾਨਕ ਲੋਕਾਂ ਨੇ ਕੁਝ ਹੋਰ ਲੋਕਾਂ ਦੀ ਮਦਦ ਦੇ ਨਾਲ ਜ਼ਖਮੀਆਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ। ਦੱਸਿਆ ਗਿਆ ਹੈ ਕਿ ਮੌਕੇ ਉੱਪਰ ਹੀ 2 ਵਿਅਕਤੀਆਂ ਦੀ ਮੌਤ ਹੋ ਚੁੱਕੀ ਸੀ ਜਿਨ੍ਹਾਂ ਦੀ ਪਛਾਣ ਰਾਜੇਸ਼ ਅਤੇ ਮਨੋਹਰ ਲਾਲ ਵਾਸੀ ਗੜ੍ਹਸ਼ੰਕਰ ਵਜੋਂ ਦੱਸੀ ਜਾ ਰਹੀ ਹੈ ਜਦਕਿ ਬਾਅਦ ਵਿਚ ਇਕ ਹੋਰ ਜ਼ਖ਼ਮੀ ਵਿਅਕਤੀ ਨੇ ਦਮ ਤੋੜ ਦਿੱਤਾ।

ਜ਼ਖ਼ਮੀਆਂ ਵਿੱਚੋਂ 6 ਲੋਕਾਂ ਦਾ ਹਰੋਲੀ ਹਸਪਤਾਲ ਵਿਖੇ ਇਲਾਜ ਚੱਲ ਰਿਹਾ ਹੈ ਜਦ ਕਿ ਇਕ ਦੀ ਹਾਲਤ ਗੰਭੀਰ ਦੇਖਦੇ ਹੋਏ ਉਸ ਨੂੰ ਪੀਜੀਆਈ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ। ਓਧਰ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀਐਸਪੀ ਅਨਿਲ ਪਟਿਆਲ ਨੇ ਆਖਿਆ ਕਿ ਲਾਸ਼ਾਂ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ ਅਤੇ ਜ਼ਖ਼ਮੀਆਂ ਦਾ ਇਲਾਜ ਵੀ ਹਸਪਤਾਲ ਵਿਚ ਕਰਵਾਇਆ ਜਾ ਰਿਹਾ ਹੈ।



error: Content is protected !!