BREAKING NEWS
Search

ਪੰਜਾਬ ਚ ਇਥੇ ਲਵ ਮੈਰਿਜ ਕਰਾਉਣ ਵਾਲੀ ਕੁੜੀ ਦਾ ਹੋਇਆ ਖੌਫਨਾਕ ਅੰਤ- ਖੁਦ ਚੁਣੀ ਇਸ ਤਰਾਂ ਦਰਦਨਾਕ ਮੌਤ

ਆਈ ਤਾਜ਼ਾ ਵੱਡੀ ਖਬਰ 

ਅੱਜ ਦੇ ਦੌਰ ਵਿਚ ਜਿਥੇ ਬਹੁਤ ਸਾਰੇ ਨੌਜਵਾਨ ਜਵਾਨੀ ਦੇ ਜੋਸ਼ ਵਿਚ ਅਜਿਹੇ ਗਲਤ ਫੈਸਲੇ ਕਰ ਲੈਂਦੇ ਹਨ ਜਿਸ ਦਾ ਨਤੀਜਾ ਪਿੱਛੋਂ ਪਰਿਵਾਰਾਂ ਨੂੰ ਭੁਗਤਣਾ ਪੈਂਦਾ ਹੈ ਅਤੇ ਅਜਿਹੇ ਨੌਜਵਾਨਾਂ ਵੱਲੋਂ ਆਪਣੀ ਕੀਤੀ ਗਈ ਗ਼ਲਤੀ ਨੂੰ ਸੁਧਾਰਨ ਵਾਸਤੇ ਮੌਤ ਨੂੰ ਗਲੇ ਲਗਾਇਆ ਜਾਂਦਾ ਹੈ। ਜਿੱਥੇ ਅੱਜ ਮਾਪੇ ਵੱਲੋਂ ਆਪਣੀਆਂ ਧੀਆਂ ਤੇ ਪੁੱਤਰਾਂ ਨੂੰ ਬਰਾਬਰ ਦਾ ਦਰਜਾ ਦਿੱਤਾ ਜਾਂਦਾ ਹੈ ਅਤੇ ਉਸ ਦੇ ਹਿਸਾਬ ਨਾਲ ਬਰਾਬਰ ਦੀ ਆਜ਼ਾਦੀ ਵੀ ਦਿੱਤੀ ਜਾਂਦੀ ਹੈ। ਜਿਥੇ ਮਾਪਿਆਂ ਵੱਲੋਂ ਆਪਣੀਆਂ ਧੀਆਂ ਦੀ ਜ਼ਿੰਦਗੀ ਨੂੰ ਬੇਹਤਰ ਬਣਾਉਣ ਵਾਸਤੇ ਵਧੀਆ ਰਿਸ਼ਤਾ ਵੇਖ ਕੇ ਹੀ ਉਨ੍ਹਾਂ ਦਾ ਵਿਆਹ ਕੀਤਾ ਜਾਂਦਾ ਹੈ।

ਉੱਥੇ ਹੀ ਬਹੁਤ ਸਾਰੀਆਂ ਲੜਕੀਆਂ ਵੱਲੋਂ ਪ੍ਰੇਮ ਵਿਆਹ ਕਰਵਾਉਣ ਨੂੰ ਪਹਿਲ ਦਿੱਤੀ ਜਾਂਦੀ ਹੈ ਅਤੇ ਘਰਦਿਆਂ ਦੇ ਖਿਲਾਫ ਜਾ ਕੇ ਪ੍ਰੇਮ ਵਿਆਹ ਕਰਵਾ ਲਿਆ ਜਾਂਦਾ ਹੈ। ਹੁਣ ਪੰਜਾਬ ਵਿੱਚ ਇਥੇ ਲਵ ਮੈਰਿਜ ਕਰਵਾਉਣ ਵਾਲੀ ਕੁੜੀ ਦਾ ਖ਼ੌਫ਼ਨਾਕ ਅੰਤ ਹੋਇਆ ਹੈ ਜਿਥੇ ਖੁਦ ਉਸ ਵੱਲੋਂ ਇਸ ਤਰਾਂ ਦਰਦਨਾਕ ਮੌਤ ਚੁਣੀ ਗਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਭਵਾਨੀਗੜ੍ਹ ਦੇ ਨਜ਼ਦੀਕ ਪੈਂਦੇ ਪਿੰਡ ਸੰਘਰੇੜੀ ਤੋਂ ਸਾਹਮਣੇ ਆਇਆ ਹੈ। ਜਿੱਥੇ ਪਿੰਡ ਘਰਾਚੋਂ ਦੀ ਰਹਿਣ ਵਾਲੀ ਲੜਕੀ ਜਸਬੀਰ ਕੌਰ ਪੁੱਤਰੀ ਗੁਰਦਾਸ ਸਿੰਘ ਵੱਲੋਂ ਪਿੰਡ ਸੰਘਰੇੜੀ ਦੇ ਰਹਿਣ ਵਾਲੇ ਜਸਵੀਰ ਸਿੰਘ ਪੁੱਤਰ ਅਮਰਜੀਤ ਸਿੰਘ ਨਾਲ ਦੋ ਸਾਲ ਪਹਿਲਾਂ ਪ੍ਰੇਮ ਵਿਆਹ ਕਰਵਾਇਆ ਗਿਆ ਸੀ ਅਤੇ ਕੋਰਟ ਮੈਰਿਜ ਕਰਵਾਉਣ ਤੋਂ ਪਿੱਛੋਂ ਆਪਣੇ ਸਹੁਰਾ ਪਰਿਵਾਰ ਨਾਲ ਰਹਿ ਰਹੀ ਸੀ ਅਤੇ ਉਸ ਦੇ ਮਾਪਿਆਂ ਵੱਲੋਂ ਉਸ ਨਾਲ ਮਿਲਣਾ ਵਰਤਣਾ ਬੰਦ ਕਰ ਦਿੱਤਾ ਗਿਆ ਸੀ। ਜਿੱਥੇ ਹੁਣ ਉਹ ਸਹੁਰਿਆਂ ਵੱਲੋਂ ਉਸ ਨੂੰ ਦਾਜ ਦਹੇਜ ਵਾਸਤੇ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ ਉਥੇ ਹੀ ਲੜਕੀ ਵੱਲੋਂ ਸਹੁਰੇ ਦੇ ਅੱਤਿਆਚਾਰਾਂ ਤੋਂ ਦੁਖੀ ਹੋ ਕੇ ਜ਼ਹਿਰੀਲੀ ਦਵਾਈ ਖਾ ਕੇ ਖੁਦਕੁਸ਼ੀ ਕਰ ਲਈ ਹੈ।

ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਮ੍ਰਿਤਕਾ ਦੇ ਪਿਤਾ ਨੇ ਦੱਸਿਆ ਹੈ ਕਿ ਦਸ ਦਿਨ ਪਹਿਲਾਂ ਹੀ ਜਸਵੀਰ ਕੌਰ ਆਪਣੀ ਮਾਂ ਨੂੰ ਮਿਲਣ ਲਈ ਪਿੰਡ ਦੇ ਬੱਸ ਅੱਡੇ ਕੋਲ ਆਈ ਸੀ ਅਤੇ ਉਸ ਨੇ ਦੱਸਿਆ ਸੀ ਕਿ ਉਸ ਦੇ ਸਹੁਰੇ ਪਰਿਵਾਰ ਵੱਲੋਂ ਤੰਗ ਕੀਤਾ ਜਾ ਰਿਹਾ ਹੈ ਅਤੇ ਉਸ ਵੱਲੋਂ ਆਪਣੀ ਜ਼ਿੰਦਗੀ ਨੂੰ ਖ਼ਤਮ ਕਰ ਲਿਆ ਜਾਵੇਗਾ। ਜਿੱਥੇ ਉਸ ਦੀ ਮਾਂ ਵੱਲੋਂ ਉਸਨੂੰ ਸਮਝਾਇਆ ਗਿਆ ਉਥੇ ਹੀ ਲੜਕੀ ਦੀ ਮੌਤ ਹੋਣ ਤੋਂ ਬਾਅਦ ਮਾਪਿਆਂ ਵੱਲੋਂ ਦਰਜ਼ ਕਰਵਾਈ ਗਈ ਸ਼ਿਕਾਇਤ ਦੇ ਆਧਾਰ ਤੇ ਪੁਲੀਸ ਵੱਲੋਂ ਮ੍ਰਿਤਕਾ ਦੇ ਪਤੀ ਅਤੇ ਸੱਸ-ਸਹੁਰੇ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਪੋਸਟਮਾਰਟਮ ਕਰਨ ਤੋਂ ਬਾਅਦ ਮ੍ਰਿਤਕਾਂ ਦੀ ਲਾਸ਼ ਨੂੰ ਵੀ ਪਰਿਵਾਰਕ ਮੈਂਬਰਾਂ ਦੇ ਹਵਾਲੇ ਕਰ ਦਿੱਤਾ ਗਿਆ ਹੈ।



error: Content is protected !!