BREAKING NEWS
Search

ਪੰਜਾਬ ਚ ਇਥੇ ਲਾਊਡ ਸਪੀਕਰਾਂ ਬਾਰੇ ਹੋ ਗਿਆ ਇਹ ਸਰਕਾਰੀ ਐਲਾਨ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿਚ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਜਿੱਥੇ ਵੱਖ-ਵੱਖ ਚੋਣ ਹਲਕਿਆਂ ਤੋਂ ਆਪਣੇ ਉਮੀਦਵਾਰਾਂ ਦੇ ਨਾਮ ਐਲਾਨ ਕੀਤੇ ਜਾ ਰਹੇ ਹਨ। ਉਥੇ ਹੀ ਬਹੁਤ ਸਾਰੀਆਂ ਹਦਾਇਤਾਂ ਕਰੋਨਾ ਨੂੰ ਲੈ ਕੇ ਵੀ ਲਾਗੂ ਕੀਤੀਆਂ ਗਈਆਂ ਹਨ। ਇਨ੍ਹਾਂ ਚੋਣਾਂ ਨੂੰ ਲੈ ਕੇ ਜਿੱਥੇ ਚੋਣ ਕਮਿਸ਼ਨ ਵੱਲੋਂ 8 ਜਨਵਰੀ ਨੂੰ ਐਲਾਨ ਕੀਤਾ ਗਿਆ ਸੀ। ਉਥੇ ਹੀ ਚੋਣ ਕਮਿਸ਼ਨ ਵੱਲੋਂ ਜਿੱਥੇ ਚੋਣ ਜਾਬਤਾ ਲਾਗੂ ਕਰ ਦਿੱਤਾ ਗਿਆ ਹੈ ਉਥੇ ਹੀ ਹੋਰ ਵੀ ਬਹੁਤ ਸਾਰੀਆਂ ਹਦਾਇਤਾਂ ਕਰੋਨਾ ਦੇ ਕਾਰਨ ਲਾਗੂ ਕੀਤੀਆਂ ਗਈਆਂ ਹਨ। ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਜ਼ਿਲ੍ਹਾ ਅਧਿਕਾਰੀਆਂ ਨੂੰ ਇਸ ਸਥਿਤੀ ਦੇ ਅਨੁਸਾਰ ਫ਼ੈਸਲੇ ਲੈਣ ਦੇ ਅਧਿਕਾਰ ਦਿੱਤੇ ਗਏ ਹਨ। ਜਿਸ ਸਦਕਾ ਪੰਜਾਬ ਵਿੱਚ ਅਮਨ ਅਤੇ ਸ਼ਾਂਤੀ ਨੂੰ ਸਥਾਪਤ ਰੱਖਿਆ ਜਾ ਸਕੇ। ਕਿਉਂਕਿ ਕੁਝ ਲੋਕਾਂ ਵੱਲੋਂ ਘਟਨਾ ਨੂੰ ਅੰਜਾਮ ਦੇ ਕੇ ਮਾਹੌਲ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ।

ਹੁਣ ਪੰਜਾਬ ਵਿੱਚ ਇੱਥੇ ਲਾਊਡ ਸਪੀਕਰਾਂ ਬਾਰੇ ਇਹ ਸਰਕਾਰੀ ਐਲਾਨ ਹੋ ਗਿਆ ਹੈ ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਮਹਾਂਨਗਰ ਲੁਧਿਆਣਾ ਦੇ ਵਿਚ ਹੁਣ ਲੋਕਾਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਲੁਧਿਆਣਾ ਪੁਲਿਸ ਕਮਿਸ਼ਨਰੇਟ ਵੱਲੋਂ ਲੁਧਿਆਣਾ ਵਿਚ ਕੁਝ ਸਖਤ ਹਦਾਇਤਾਂ ਲਾਗੂ ਕੀਤੀਆਂ ਜਾ ਰਹੀਆਂ ਹਨ। ਜਿੱਥੇ ਡਿਪਟੀ ਕਮਿਸ਼ਨਰੇਟ ਪੁਲਿਸ ਇਨਵੈਸਟੀਗੇਸ਼ਨ ਲੁਧਿਆਣਾ ਵਰਿੰਦਰ ਸਿੰਘ ਬਰਾੜ ਵੱਲੋਂ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਲੋਕਾਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਧਾਰਾ 144 ਅਧੀਨ ਲੁਧਿਆਣਾ ਜਿਲਾ ਅੰਦਰ ਕੁਝ ਪਾਬੰਦੀਆਂ ਲਗਾਉਣ ਦੇ ਆਦੇਸ਼ ਜਾਰੀ ਕੀਤੇ ਗਏ ਹਨ।

ਉਨ੍ਹਾਂ ਵੱਲੋਂ ਇਹ ਫੈਸਲਾ ਵਿਦਿਆਰਥੀਆਂ ਦੀਆਂ ਪ੍ਰੀਖਿਆਵਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਲਿਆ ਗਿਆ ਹੈ। ਕਿਉਂਕਿ ਜਿੱਥੇ ਵਿਦਿਆਰਥੀਆਂ ਵੱਲੋਂ ਆਪਣੀਆਂ ਪ੍ਰੀਖਿਆਵਾਂ ਸਬੰਧੀ ਤਿਆਰੀ ਕੀਤੀ ਜਾ ਰਹੀ ਹੈ। ਉਥੇ ਹੀ ਉੱਚੀ ਅਵਾਜ਼ ਵਿੱਚ ਲਗਾਏ ਜਾਣ ਵਾਲੇ ਲਾਊਡ ਸਪੀਕਰਾਂ ਦੀ ਅਵਾਜ਼ ਅਤੇ ਹੋਰ ਉੱਚੀ ਅਵਾਜ਼ ਵਿੱਚ ਚੱਲਣ ਵਾਲੇ ਯੰਤਰਾਂ ਦੀ ਵਰਤੋਂ ਉਪਰ ਰਾਤ ਦਸ ਵਜੇ ਤੋਂ ਲੈ ਕੇ ਸਵੇਰੇ 6 ਵਜੇ ਤੱਕ ਪਾਬੰਦੀ ਲਗਾ ਦਿੱਤੀ ਗਈ ਹੈ।

ਉਥੇ ਹੀ ਵਿੱਦਿਅਕ ਸੰਸਥਾਵਾਂ ਹਸਪਤਾਲ ਅਤੇ ਮਾਣਯੋਗ ਅਦਾਲਤਾਂ ਦੇ ਸੌ ਮੀਟਰ ਦੇ ਅੰਦਰ ਐਲਾਨੇ ਗਏ ਸਾਇੰਲੰਸ ਜ਼ੋਨ ਇਲਾਕਿਆਂ ਵਿੱਚ ਅਗਰ ਕੋਈ ਵੀ ਲਾਗੂ ਕੀਤੀਆਂ ਗਈਆਂ ਇਹਨਾਂ ਪਾਬੰਦੀਆਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਉਥੇ ਹੀ ਵਿਦਿਆਰਥੀਆਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਅਤੇ ਆਮ ਜਨਤਾ ਦੇ ਜਾਨ-ਮਾਲ ਦੀ ਰਾਖੀ ਨੂੰ ਲੈ ਕੇ ਲੁਧਿਆਣਾ ਦੇ ਅੰਦਰ ਉੱਚੀ ਅਵਾਜ਼ ਸਾਊਂਡ ਸਿਸਟਮ ਚਲਾਉਣ ਅਤੇ ਲਾਈਵ ਸ਼ੋਅ ਚਲਾਉਣ ਤੇ ਪਾਬੰਦੀ ਲਾਗੂ ਕੀਤੀ ਗਈ ਹੈ।



error: Content is protected !!