BREAKING NEWS
Search

ਪੰਜਾਬ ਚ ਇਥੇ ਲੁਟੇਰਿਆਂ ਵਲੋਂ ਘਰ ਚ ਦਾਖਿਲ ਹੋ 50 ਤੋਲੇ ਸੋਨਾ ਲੈ ਹੋਏ ਫਰਾਰ, ਘਟਨਾ ਹੋਈ CCTV ਚ ਕੈਦ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਅੰਦਰ ਆਏ ਦਿਨ ਵੱਧ ਰਹੀਆਂ ਲੁਟਾਂ ਦੀਆਂ ਘਟਨਾਵਾਂ ਨੇ ਜਿਥੇ ਲਗਾਤਾਰ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਕੀਤਾ ਹੋਇਆ ਹੈ। ਉਥੇ ਹੀ ਘਟਨਾਵਾਂ ਨੂੰ ਅੰਜਾਮ ਦੇਣ ਵਾਲੇ ਅਪਰਾਧੀਆਂ ਵੱਲੋਂ ਪੰਜਾਬ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਕੀਤਾ ਜਾ ਰਿਹਾ ਹੈ। ਜਿੱਥੇ ਇਸ ਲੁੱਟ ਖੋਹ ਦੇ ਚਲਦਿਆਂ ਹੋਇਆਂ ਕਈ ਲੋਕਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਜਾਂਦਾ ਹੈ। ਜਲੰਧਰ ਦੇ ਵਿਚ ਲਗਾਤਾਰ ਹੀ ਅਜਿਹੇ ਮਾਮਲੇ ਸਾਹਮਣੇ ਆਉਦੇ ਹਨ ਜੋ ਲੋਕਾਂ ਨੂੰ ਹੈਰਾਨ ਕਰ ਦਿੰਦੇ ਹਨ। ਜਿੱਥੇ ਲੁਟੇਰਿਆਂ ਵੱਲੋਂ ਦਿਨ-ਦਿਹਾੜੇ ਹੀ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦੇ ਦਿੱਤਾ ਜਾਂਦਾ ਹੈ, ਜੋ ਲੋਕਾਂ ਦੀ ਸੋਚ ਤੋਂ ਪਰੇ ਹੁੰਦੀਆ ਹਨ।

ਹੁਣ ਪੰਜਾਬ ਵਿੱਚ ਇਥੇ ਲੁਟੇਰਿਆਂ ਵਲੋਂ ਘਰ ਚ ਦਾਖਿਲ ਹੋ 50 ਤੋਲੇ ਸੋਨਾ ਲੈ ਹੋਏ ਫਰਾਰ, ਜਿੱਥੇ ਇਹ ਸਾਰੀ ਘਟਨਾ ਹੋਈ CCTV ਚ ਕੈਦ, ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਜਲੰਧਰ ਤੋਂ ਸਾਹਮਣੇ ਆਇਆ ਹੈ ਜਿੱਥੇ ਅੱਜ ਜਲੰਧਰ ਦੇ ਮੁਹੱਲਾ ਸ਼ਕਤੀ ਨਗਰ ‘ਚ ਦੋ ਔਰਤਾਂ ਵੱਲੋਂ 50 ਤੋਲੇ ਤੋਂ ਵੱਧ ਸੋਨਾ ਲੁੱਟੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਇਲਾਕੇ ਵਿਚ ਹਾਹਾਕਾਰ ਮੱਚ ਗਈ ਹੈ ਉਥੇ ਹੀ ਇਸ ਘਟਨਾ ਨੂੰ ਅੰਜਾਮ ਦੇਣ ਵਾਲੀਆਂ ਔਰਤਾਂ ਦੀ ਲਗਾਤਾਰ ਭਾਲ ਕੀਤੀ ਜਾ ਰਹੀ ਹੈ।

ਇਸ ਲੁੱਟ ਦੀ ਘਟਨਾ ਨੂੰ ਦੋ ਔਰਤਾਂ ਵੱਲੋਂ ਉਸ ਸਮੇਂ ਅੰਜ਼ਾਮ ਦਿੱਤਾ ਗਿਆ ਜਦੋਂ ਪ੍ਰਾਪਤ ਹੋਈ ਜਾਣਕਾਰੀ ਮੁਤਾਬਿਕ ਦੋ ਔਰਤਾਂ ਕੰਮ ਕਰਨ ਦੇ ਬਹਾਨੇ ਘਰ ਅੰਦਰ ਦਾਖਲ ਹੋ ਗਈਆਂ ਅਤੇ ਘਰ ਵਿਚ ਕੰਮ ਕਰਨ ਦੇ ਬਹਾਨੇ ਉਸ ਘਰ ਦੇ ਗਹਿਣਿਆਂ ਤੇ ਹੱਥ ਸਾਫ਼ ਕਰ ਦਿੱਤਾ। ਦਸਿਆ ਗਿਆ ਹੈ ਕਿ ਇਨ੍ਹਾਂ ਔਰਤਾਂ ਵੱਲੋਂ ਘਰ ਦੇ ਵਿੱਚ 50 ਤੋਲੇ ਤੋਂ ਵਧ ਦਾ ਸੋਨਾ ਚੋਰੀ ਕੀਤਾ ਗਿਆ ਹੈ ਅਤੇ ਇਸ ਲੁੱਟ ਦੀ ਘਟਨਾ ਨੂੰ ਅੰਜਾਮ ਦੇ ਕੇ ਇਹ ਔਰਤਾਂ ਮੌਕੇ ਤੋਂ ਫਰਾਰ ਹੋ ਗਈਆਂ ਅਤੇ ਇਹ ਸਾਰੀ ਘਟਨਾ ਉਸ ਘਰ ਦੇ ਬਾਹਰ ਗਲੀ ‘ਚ ਲੱਗੇ ਸੀ.ਸੀ.ਟੀ.ਵੀ. ਕੈਮਰੇ ‘ਚ ਕੈਦ ਹੋ ਗਈ ਹੈ।

ਇਸ ਘਟਨਾ ਦੀ ਸ਼ਿਕਾਇਤ ਪੁਲਸ ਨੂੰ ਕੀਤੀ ਗਈ ਹੈ ਅਤੇ ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਅਤੇ ਇਸ ਲੁੱਟ ਦੀ ਘਟਨਾ ਨੂੰ ਅੰਜਾਮ ਦੇਣ ਵਾਲੀਆਂ ਔਰਤਾਂ ਦੀ ਭਾਲ਼ ਵੀ ਸੀਸੀਟੀਵੀ ਫੁਟੇਜ ਦੇ ਅਧਾਰ ਤੇ ਕੀਤੀ ਜਾ ਰਹੀ ਹੈ।



error: Content is protected !!