ਆਈ ਤਾਜ਼ਾ ਵੱਡੀ ਖਬਰ
ਹਰ ਰੋਜ਼ ਹੀ ਸਾਹਮਣੇ ਆਉਣ ਵਾਲੀਆਂ ਲੁੱਟ ਖੋਹ ਦੀਆਂ ਵਾਰਦਾਤਾਂ ਨੇ ਜਿੱਥੇ ਲੋਕਾਂ ਵਿੱਚ ਇੱਕ ਅਜਿਹਾ ਡਰ ਪੈਦਾ ਕਰ ਦਿੱਤਾ ਹੈ ਜਿਸ ਨੂੰ ਲੈ ਕੇ ਲੋਕਾਂ ਲਈ ਆਪਣੇ ਘਰਾਂ ਤੋਂ ਬਾਹਰ ਜਾਣਾ ਵੀ ਅੱਜ ਸੁਰੱਖਿਅਤ ਨਹੀਂ ਰਿਹਾ ਹੈ। ਕਿਉਂਕਿ ਬਹੁਤ ਸਾਰੇ ਲੋਕ ਜਿਥੇ ਕੰਮਕਾਰ ਦੇ ਸਿਲਸਿਲੇ ਵਿਚ ਰੋਜ਼ਾਨਾ ਹੀ ਆਪਣੇ ਘਰ ਤੋਂ ਬਾਹਰ ਜਾਂਦੇ ਹਨ ਅਤੇ ਪੈਸੇ ਦੇ ਲੈਣ-ਦੇਣ ਨੂੰ ਲੈ ਕੇ ਵੀ ਉਨ੍ਹਾਂ ਵੱਲੋਂ ਅਨੇਕਾਂ ਕੰਮ ਕੀਤੇ ਜਾਂਦੇ ਹਨ। ਪਰ ਕਈ ਵਾਰ ਉਹ ਅਜਿਹੇ ਹਾਦਸਿਆਂ ਦਾ ਸ਼ਿਕਾਰ ਹੋ ਜਾਂਦੇ ਹਨ ਜਿਸ ਕਾਰਨ ਉਨ੍ਹਾਂ ਦਾ ਭਾਰੀ ਨੁਕਸਾਨ ਹੋ ਜਾਂਦਾ ਹੈ।
ਕਿਉਕਿ ਬਹੁਤ ਸਾਰੇ ਅਜਿਹੇ ਗੈਰ-ਸਮਾਜਿਕ ਅਨਸਰ ਹਨ ਜਿਨ੍ਹਾਂ ਵੱਲੋਂ ਨਸ਼ਿਆਂ ਦੀ ਪੂਰਤੀ ਲਈ ਅਜਿਹੀਆਂ ਲੁੱਟ-ਖੋਹ ਦੀਆਂ ਘਟਨਾਵਾਂ ਨੂੰ ਲਗਾਤਾਰ ਅੰਜਾਮ ਦਿੱਤਾ ਜਾ ਰਿਹਾ ਹੈ। ਜਿਨ੍ਹਾਂ ਵੱਲੋਂ ਕਈ ਵਾਰ ਇਸ ਲੁੱਟ ਖੋਹ ਦੇ ਚਲਦਿਆਂ ਹੋਇਆਂ ਲੋਕਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਜਾਦਾ ਹੈ। ਹੁਣ ਪੰਜਾਬ ਚ ਏਥੇ ਲੁਟੇਰਿਆਂ ਵੱਲੋਂ ਕਾਰ ਦਾ ਸ਼ੀਸ਼ਾ ਤੋੜ ਕੇ ਐਨੇ ਲੱਖ ਲੈ ਕੇ ਫ਼ਰਾਰ ਹੋਣ ਦੀ ਖਬਰ ਸਾਹਮਣੇ ਆਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਮੋਗਾ ਤੋਂ ਸਾਹਮਣੇ ਆਇਆ ਹੈ,ਜਿੱਥੇ ਮੋਗਾ ਦੇ ਅਧੀਨ ਆਉਣ ਵਾਲੇ ਪਿੰਡ ਤਤਾਰੀਏਵਾਲਾ ਦਾ ਰਹਿਣ ਵਾਲਾ ਸਾਬਕਾ ਪੁਲਿਸ ਮੁਲਾਜ਼ਮ ਅਜਮੇਰ ਸਿੰਘ ਉਸ ਸਮੇਂ ਦੋ ਲੱਖ ਰੁਪਏ ਦੀ ਲੁੱਟ ਦਾ ਸ਼ਿਕਾਰ ਹੋ ਗਿਆ ਜਦੋਂ ਉਹ ਆਈਲੈਟਸ ਕਰਨ ਗਈ ਆਪਣੀ ਨੂੰਹ ਦਾ ਇੰਤਜ਼ਾਰ ਕਰ ਰਿਹਾ ਸੀ। ਜੋ ਕਿ ਆਪਣੀ ਕਾਰ ਤੋਂ ਕੁਝ ਦੂਰ ਖੜਾ ਹੋਇਆ ਸੀ ਅਤੇ ਉਸ ਤੋਂ ਪਹਿਲਾਂ ਉਹ SBI ਬੈਂਕ ਵਿੱਚ 2 ਲੱਖ ਰੁਪਏ ਕਢਵਾ ਕੇ ਵੀ ਲੈ ਕੇ ਆਇਆ ਸੀ।
ਇਹ ਰਕਮ ਉਸ ਵੱਲੋਂ ਆਪਣੇ ਇਕ ਰਿਸ਼ਤੇਦਾਰ ਜਗਸੀਰ ਸਿੰਘ ਨਿਵਾਸੀ ਭਿੰਡਰਕਲਾਂ ਦੇ ਸਰਪੰਚ ਨੂੰ ਦੇਣ ਲਈ ਲਿਆਂਦੇ ਸਨ,ਉਸ ਸਮੇਂ ਹੀ ਕੁਝ ਅਣਪਛਾਤੇ ਲੁਟੇਰਿਆਂ ਵੱਲੋਂ ਕਾਰ ਦਾ ਸ਼ੀਸ਼ਾ ਤੋੜ ਕੇ ਗੱਡੀ ਚ ਬੈਗ ਸਮੇਤ 2ਲੱਖ ਰੁਪਏ ਦੀ ਰਕਮ ਉਡਾ ਲਈ ਗਈ। ਡੇਰੇ ਜਿੱਥੇ ਮੋਟਰਸਾਈਕਲ ਤੇ ਸਵਾਰ ਹੋ ਕੇ ਆਏ ਸਨ ਉਥੇ ਹੀ ਉਹ ਘਟਨਾ ਸਥਾਨ ਤੋਂ ਫਰਾਰ ਹੋ ਗਏ। ਇਸ ਘਟਨਾ ਦੀ ਜਾਣਕਾਰੀ ਪੁਲੀਸ ਨੂੰ ਦਿੱਤੀ ਗਈ ਹੈ ਅਤੇ ਪੁਲਿਸ ਵੱਲੋਂ ਸੀਸੀਟੀਵੀ ਕੈਮਰਾ ਦੇ ਅਧਾਰ ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
Home ਤਾਜਾ ਜਾਣਕਾਰੀ ਪੰਜਾਬ ਚ ਇਥੇ ਲੁਟੇਰਿਆਂ ਵਲੋਂ ਕਾਰ ਦਾ ਸ਼ੀਸ਼ਾ ਤੋੜ ਏਨੇ ਲੱਖ ਲੈ ਹੋਏ ਫਰਾਰ, ਪੁਲਿਸ ਖੰਗਾਲ ਰਹੀ CCTV
ਤਾਜਾ ਜਾਣਕਾਰੀ