BREAKING NEWS
Search

ਪੰਜਾਬ ਚ ਇਥੇ ਲੈਂਟਰ ਪਾਉਂਦਿਆਂ ਵਾਪਰਿਆ ਭਿਆਨਕ ਹਾਦਸੇ ਚ ਹੋਇਆ ਮੌਤ ਦਾ ਤਾਂਡਵ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ 

ਜ਼ਿੰਦਗੀ ਵਿਚ ਕੁਝ ਅਜਿਹੇ ਹਾਦਸੇ ਵਾਪਰ ਜਾਂਦੇ ਹਨ , ਜਿਨ੍ਹਾਂ ਹਾਦਸਿਆਂ ਦੌਰਾਨ ਕਿਸੇ ਦੀ ਜਾਨ ਤੱਕ ਚਲੀ ਜਾਂਦੀ ਹੈ । ਹਰ ਰੋਜ਼ ਵੱਖ ਵੱਖ ਰੂਪ ਵਿੱਚ ਕਈ ਤਰ੍ਹਾਂ ਦੇ ਭਿਆਨਕ ਹਾਦਸੇ ਵਾਪਰਦੇ ਹਨ , ਜੋ ਕਈ ਤਰ੍ਹਾਂ ਦਾ ਜਾਨੀ ਅਤੇ ਮਾਲੀ ਨੁਕਸਾਨ ਕਰ ਜਾਂਦੇ ਹਨ । ਹਾਦਸਾ ਕਿਸੇ ਵੀ ਸਮੇਂ ਕਿਸੇ ਵੀ ਵਿਅਕਤੀ ਦੇ ਨਾਲ ਵਾਪਰ ਸਕਦਾ ਹੈ । ਕਈ ਵਾਰ ਕੁਝ ਹਾਦਸੇ ਦਿਲ ਦਹਿਲਾਉਣ ਵਾਲੇ ਹੁੰਦੇ ਹਨ ਤੇ ਅਜਿਹਾ ਹੀ ਇੱਕ ਦਿਲ ਦਹਿਲਾਉਣ ਵਾਲਾ ਹਾਦਸਾ ਪੰਜਾਬ ਦੇ ਵਲਟੋਹਾ ਵਿੱਚ ਵਾਪਰਿਆ । ਪ੍ਰਾਪਤ ਜਾਣਕਾਰੀ ਮੁਤਾਬਕ ਪਤਾ ਚੱਲਿਆ ਹੈ ਕਿ ਵਲਟੋਹਾ ਦੇ ਕਸਬਾ ਜੋਧ ਸਿੰਘ ਵਾਲਾ ਵਿਖੇ ਇਕ ਲੈਂਟਰ ਪਾਉਣ ਵਾਲੀ ਮਸ਼ੀਨ ਪਲਟ ਗਈ l

ਇਸ ਭਿਆਨਕ ਹਾਦਸੇ ਦੌਰਾਨ ਕਈ ਮਜ਼ਦੂਰ ਜ਼ਖ਼ਮੀ ਹੋ ਗਏ , ਜਿਨ੍ਹਾਂ ਨੂੰ ਮੌਕੇ ਤੇ ਨੇੜਲੇ ਹਸਪਤਾਲ ਵਿਖੇ ਇਲਾਜ ਲਈ ਭਰਤੀ ਕਰਵਾਇਆ ਗਿਆ l ਜਿੱਥੇ ਜ਼ਖ਼ਮਾਂ ਦਾ ਦੁੱਖ ਨਾ ਸਹਾਰਦੇ ਹੋਏ ਇਕ ਮਜ਼ਦੂਰ ਦੀ ਮੌਕੇ ਤੇ ਹੀ ਮੌਤ ਹੋ ਗਈ l ਉਥੇ ਹੀ ਸੂਚਨਾ ਮਿਲਦੇ ਸਾਰ ਹੀ ਘਰਿਆਲਾ ਦੀ ਪੁਲੀਸ ਹਸਪਤਾਲ ਪਹੁੰਚੀ । ਜਿਨ੍ਹਾਂ ਵੱਲੋਂ ਜ਼ਖ਼ਮੀਆਂ ਸਮੇਤ ਮੌਕੇ ਤੇ ਮੌਜੂਦ ਲੋਕਾਂ ਦੇ ਬਿਆਨ ਲੈ ਗਏ । ਫਿਰ ਪੁਲੀਸ ਵੱਲੋਂ ਮ੍ਰਿਤਕ ਮਜ਼ਦੂਰ ਸੰਦੀਪ ਸਿੰਘ ਉਰਫ ਮੰਨਾ ਦੀ ਲਾਸ਼ ਦਾ ਪੋਸਟਮਾਰਟਮ ਕਰਵਾਇਆ ਗਿਆ । ਪੋਸਟਮਾਰਟਮ ਕਰਵਾਉਣ ਤੋਂ ਬਾਅਦ ਪੁਲੀਸ ਵੱਲੋਂ ਮ੍ਰਿਤਕ ਦੀ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਗਈ ।

ਨਾਲ ਹੀ ਪੁਲੀਸ ਵੀ ਮ੍ਰਿਤਕ ਦੇ ਘਰ ਪਹੁੰਚ ਗਈ l ਜਿੱਥੇ ਪੁਲੀਸ ਵੱਲੋਂ ਮ੍ਰਿਤਕ ਦੇ ਪਿਤਾ ਦੇ ਬਿਆਨ ਦਰਜ ਕੀਤੇ ਗਏ ਤੇ ਨਾਲ ਹੀ 174 ਦੀ ਕਾਰਵਾਈ ਕੀਤੀ ਗਈ । ਫਿਲਹਾਲ ਪੁਲੀਸ ਵੱਲੋਂ ਇਸ ਮਾਮਲੇ ਸਬੰਧੀ ਜਾਂਚ ਕੀਤੀ ਜਾ ਰਹੀ ਹੈ ਕਿ ਆਖ਼ਰ ਇਹ ਹਾਦਸਾ ਵਾਪਰਿਆ ਕਿਵੇਂ ਹੈ । ਉੱਥੇ ਹੀ ਇਸ ਘਟਨਾ ਦੌਰਾਨ ਜ਼ਖਮੀ ਹੋਏ ਮਜ਼ਦੂਰਾਂ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ ।

ਜ਼ਿਕਰਯੋਗ ਹੈ ਕਿ ਹਰ ਰੋਜ਼ ਵੱਖ ਵੱਖ ਤਰ੍ਹਾਂ ਦੇ ਹਾਦਸੇ ਮਨੁੱਖ ਦੀ ਅਣਗਹਿਲੀ ਅਤੇ ਲਾਪ੍ਰਵਾਹੀ ਕਾਰਨ ਵਾਪਰਦੇ ਹਨ , ਜਿਸ ਵਿਚ ਕਈ ਤਰ੍ਹਾਂ ਦਾ ਜਾਨੀ ਅਤੇ ਮਾਲੀ ਨੁਕਸਾਨ ਹੋ ਜਾਂਦਾ ਹੈ ਤੇ ਅਜਿਹਾ ਹੀ ਹਾਦਸਾ ਅੱਜ ਵਲਟੋਹਾ ਵਿੱਚ ਵਾਪਰਿਆ ਜਿੱਥੇ ਮਿਹਨਤ ਮਜ਼ਦੂਰੀ ਕਰਦੇ ਹੋਏ ਇੱਕ ਮਜ਼ਦੂਰ ਨੇ ਆਪਣੀ ਜਾਨ ਗੁਆ ਲਈ ।



error: Content is protected !!