BREAKING NEWS
Search

ਪੰਜਾਬ ਚ ਇਥੇ ਲੋਕਾਂ ਲਈ ਜਾਰੀ ਹੋਇਆ ਇਹ ਸਰਕਾਰੀ ਹੁਕਮ – ਹੋ ਜਾਵੋ ਸਾਵਧਾਨ

ਆਈ ਤਾਜ਼ਾ ਵੱਡੀ ਖਬਰ 

ਚੋਣਾਂ ਨੂੰ ਲੈ ਕੇ ਜਿੱਥੇ ਸਿਆਸੀ ਪਾਰਟੀਆਂ ਵੱਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਉਥੇ ਹੀ ਚੋਣ ਕਮਿਸ਼ਨ ਵੱਲੋਂ ਵੀ ਤਿਆਰੀਆਂ ਕਰ ਲਈਆਂ ਗਈਆਂ ਹਨ। ਚੋਣ ਕਮਿਸ਼ਨ ਵੱਲੋਂ ਜਿੱਥੇ ਦੱਸਿਆ ਗਿਆ ਹੈ ਕਿ ਅਗਲੇ ਮਹੀਨੇ ਚੋਣਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ ਜਿੱਥੇ ਚੋਣ ਕਮਿਸ਼ਨ ਵੱਲੋਂ ਵੋਟਾਂ ਨੂੰ ਲੈ ਕੇ ਵੀ ਕਈ ਤਰਾਂ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਜਿੱਥੇ ਚੋਣ ਕਮਿਸ਼ਨ ਵੱਲੋਂ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਜਿਨ੍ਹਾਂ ਲੋਕਾਂ ਦੀਆਂ ਵੋਟਾਂ ਨਹੀ ਬਣੀਆਂ ਹਨ ਉਨ੍ਹਾਂ ਵੋਟਰਾਂ ਦੀਆਂ ਵੋਟਾਂ ਬਣਾਈਆਂ ਜਾਣ ਅਤੇ ਇਹਨਾਂ ਡਿਊਟੀ ਤੇ ਤਾਇਨਾਤ ਹੋਣ ਵਾਲੇ ਅਧਿਕਾਰੀਆਂ ਅਤੇ ਬਾਕੀ ਮੁਲਾਜ਼ਮਾਂ ਦਾ ਟੀਕਾਕਰਨ ਵੀ ਲਾਜ਼ਮੀ ਲਾਗੂ ਕੀਤਾ ਗਿਆ ਹੈ ਜਿਸ ਵਾਸਤੇ ਆਦੇਸ਼ ਦਿੱਤੇ ਗਏ ਹਨ ਕਿ ਉਨ੍ਹਾਂ ਦਾ ਟੀਕਾਕਰਣ ਜਲਦ ਤੋਂ ਜਲਦ ਮੁਕੰਮਲ ਕੀਤਾ ਜਾਵੇ।

ਉੱਥੇ ਹੀ ਸਰਕਾਰ ਵੱਲੋਂ ਮਾਹੌਲ ਨੂੰ ਸ਼ਾਂਤਮਈ ਰੱਖਣ ਵਾਸਤੇ ਵੱਖ-ਵੱਖ ਜ਼ਿਲ੍ਹਾ ਅਧਿਕਾਰੀਆਂ ਨੂੰ ਵੀ ਫੈਸਲੇ ਲੈਣ ਦੇ ਅਧਿਕਾਰ ਦਿੱਤੇ ਗਏ ਹਨ ਜਿਸਦੇ ਤਹਿਤ ਜ਼ਿਲ੍ਹਾ ਅਧਿਕਾਰੀਆਂ ਵੱਲੋਂ ਕਈ ਫੈਸਲੇ ਲਾਗੂ ਕੀਤੇ ਜਾ ਰਹੇ ਹਨ। ਜਿਸ ਸਦਕਾ ਵਾਪਰਨ ਵਾਲੀਆਂ ਅਣਹੋਣੀਆਂ ਨੂੰ ਰੋਕਿਆ ਜਾ ਸਕੇ। ਹੁਣ ਪੰਜਾਬ ਵਿੱਚ ਇੱਥੇ ਲੋਕਾਂ ਲਈ ਇਹ ਸਰਕਾਰੀ ਹੁਕਮ ਜਾਰੀ ਹੋ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਥਾਣਾ ਨਿਹਾਲ ਸਿੰਘ ਵਾਲਾ ਦੇ ਐਸ ਐਚ ਓ ਨਿਰਮਲਜੀਤ ਸਿੰਘ ਸੰਧੂ ਦਾ ਤਬਾਦਲਾ ਹੋਣ ਤੇ ਨਵੇਂ ਆਏ ਮੁੱਖ ਅਫ਼ਸਰ ਵੱਲੋਂ ਜਿੱਥੇ ਆਪਣਾ ਅਹੁਦਾ ਸੰਭਾਲਿਆ ਗਿਆ ਹੈ ਉਥੇ ਹੀ ਕੁਝ ਸਖਤ ਦਿਸ਼ਾ-ਨਿਰਦੇਸ਼ ਵੀ ਜਾਰੀ ਕਰ ਦਿੱਤੇ ਗਏ ਹਨ।

ਜ਼ਿਲ੍ਹਾ ਮਾਨਸਾ ਤੋਂ ਬਦਲ ਕੇ ਆਏ ਇੰਸਪੈਕਟਰ ਗੁਰਵਿੰਦਰ ਸਿੰਘ ਵੱਲੋਂ ਅਗਲੇ ਸਾਲ ਹੋਣ ਵਾਲੀਆਂ ਚੋਣਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਜ਼ਿਲ੍ਹਾ ਪੁਲਿਸ ਮੁਖੀ ਅਤੇ ਡਿਪਟੀ ਕਮਿਸ਼ਨਰ ਮੋਗਾ ਦੀ ਸਹਿਮਤੀ ਦੇ ਅਨੁਸਾਰ ਲੋਕਾਂ ਨੂੰ ਆਪਣਾ ਅਸਲਾ ਸਬੰਧਤ ਥਾਣੇ ਵਿੱਚ ਜਮਾਂ ਕਰਵਾਉਣ ਦੇ ਸਖਤ ਆਦੇਸ਼ ਜਾਰੀ ਕੀਤੇ ਗਏ ਹਨ।

ਤਾਂ ਚੋਣ ਹਲਕੇ ਅੰਦਰ ਵੋਟਾਂ ਦੇ ਸਮੇਂ ਕੋਈ ਵੀ ਗੈਰ ਸਮਾਜਿਕ ਅਨਸਰ ਕਿਸੇ ਤਰ੍ਹਾਂ ਦੀ ਘਟਨਾ ਨੂੰ ਅੰਜਾਮ ਨਾ ਦੇ ਸਕੇ। ਉੱਥੇ ਹੀ ਸਖਤ ਤਾੜਨਾ ਕੀਤੀ ਗਈ ਹੈ ਕਿ ਅਗਰ ਕੋਈ ਵੀ ਸਮਾਜ ਵਿਰੋਧੀ ਅਨਸਰਾਂ ਵੱਲੋਂ ਗਲਤ ਘਟਨਾਵਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ ਜਾਂ ਅਸਲਾ ਜਮ੍ਹਾਂ ਨਾ ਕਰਾਉਣ ਦੀ ਜਾਣਕਾਰੀ ਸਾਹਮਣੇ ਆਉਂਦੀ ਹੈ ਤਾਂ ਉਨ੍ਹਾਂ ਖਿਲਾਫ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।



error: Content is protected !!