ਆਈ ਤਾਜ਼ਾ ਵੱਡੀ ਖਬਰ

ਜਿਥੇ ਲਗਾਤਾਰ ਵੱਧ ਰਹੇ ਫੈਕਟਰੀਆਂ ਦੇ ਧੂੰਏ ਨਾਲ ਪ੍ਰਦੂਸ਼ਣ ਹੋ ਰਿਹਾ ਏ,ਉਥੇ ਹੀ ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਨਾਲ ਵਾਤਾਵਰਣ ਹੋਰ ਪ੍ਰਦੂਸ਼ਿਤ ਹੁੰਦਾ ਜਾ ਰਿਹਾ ਹੈ। ਤੇ ਇਸਨੂੰ ਲੈ ਕੇ ਸਮੇਂ-ਸਮੇਂ ‘ਤੇ ਸਰਕਾਰਾਂ ਵਲੋਂ ਇਸ ‘ਤੇ ਕੰਟਰੋਲ ਕਰਨ ਲਈ ਹੁਕਮ ਵੀ ਜਾਰੀ ਕਰ ਦਿੱਤੇ ਗਏ।ਪਟਿਆਲਾ ਦੇ ਜ਼ਿਲ੍ਹਾ ਮੈਜਿਸਟਰੇਟ ਕੁਮਾਰ ਅਮਿਤ ਨੇ ਫੌਜਦਾਰੀ ਜਾਬਤਾ,ਸੰਘਤਾ ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਨਵੇਂ ਹੁਕਮ ਜਾਰੀ ਕੀਤੇ ਨੇ ਦਰਅਸਲ ਜ਼ਿਲ੍ਹਾ ਪਟਿਆਲਾ ਵਿੱਚ ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ‘ਤੇ ਪੂਰਨ ਤੌਰ ‘ਤੇ ਪਾਬੰਦੀ ਲਗਾਈ ਗਈ ਹੈ।

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਹੁਕਮਾਂ ਵਿੱਚ ਇਹ ਕਿਹਾ ਗਿਆ ਹੈ ਕਿ ਝੋਨੇ ਦੀ ਫ਼ਸਲ ਕੱਟਣ ਉਪਰੰਤ ਜ਼ਮੀਨ ਮਾਲਕਾਂ ਵੱਲੋਂ ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਲਗਾ ਦਿੱਤੀ ਜਾਂਦੀ ਹੈ, ਜਿਸ ਨਾਲ ਹਵਾ ਵਿੱਚ ਧੂੰਏ ਨਾਲ ਬਹੁਤ ਪ੍ਰਦੂਸ਼ਣ ਫੈਲਦਾ ਹੈ ਅਤੇ ਵਾਤਾਵਰਣ ‘ਤੇ ਮਾੜਾ ਅਸਰ ਪੈਂਦਾ ਹੈ। ਜਿਸ ਨਾਲ ਆਮ ਲੋਕ, ਬੱਚਿਆਂ ਦੀ ਸਿਹਤ ‘ਤੇ ਮਾੜਾ ਅਸਰ ਪੈਂਦਾ ਹੈ, ਅਤੇ ਬਿਮਾਰੀਆਂ ਲੱਗਣ ਦਾ ਡਰ ਬਣਿਆ ਰਹਿੰਦਾ ਹੈ। ਇਸ ਅੱਗ ਨਾਲ ਆਲੇ-ਦੁਆਲੇ ਖੜ੍ਹੀ ਫ਼ਸਲ ਦਾ ਵੀ ਨੁਕਸਾਨ ਹੋਣ ਦਾ ਡਰ ਰਹਿੰਦਾ ਹੈ।

ਇਸ ਤੋਂ ਇਲਾਵਾ ਦੁਰਲਭ ਅਤੇ ਲਾਭਦਾਇਕ ਜੀਵ-ਜੰਤੂਆਂ ਦੀ ਵਿਰਾਸਤ ਦਾ ਸਰਮਾਇਆ ਖ਼ਤਮ ਹੋ ਜਾਂਦਾ ਹੈ। ਉਥੇ ਹੀ ਸੜਕ ਦੇ ਨਾਲ ਲਗਦੇ ਖੇਤਾਂ ‘ਚ ਸੜਕ ਉਪਰ ਸੰਘਣਾ ਧੂੰਆ ਹੋਣ ਕਾਰਨ ਆਵਾਜਾਈ ਵਿੱਚ ਵਿਘਨ ਪੈਂਦਾ ਹੈ ਅਤੇ ਵੱਡੀ ਦੁਰਘਟਨਾ ਹੋ ਸਕਦੀ ਹੈ, ਜਿਸ ਨਾਲ ਜਾਨੀ ਤੇ ਮਾਲੀ ਨੁਕਸਾਨ ਹੋਣ ਦਾ ਖ਼ਤਰਾ ਬਣਿਆ ਰਹਿੰਦਾ ਹੈ। ਇਸਦੇ ਨਾਲ ਹੀ ਪਟਿਆਲਾ ਜ਼ਿਲ੍ਹੇ ਵਿੱਚ ਵੱਖ-ਵੱਖ ਸਥਾਨਾਂ ‘ਤੇ ਅਹਿਮ ਪਲਾਂਟ, ਜਿਸ ਵਿੱਚ ਬਹੁਤ ਹੀ ਬਲਣਸ਼ੀਲ ਪਦਾਰਥ ਨੇ। ਜ਼ਿਲ੍ਹੇ ਵਿੱਚ ਕਈ ਥਾਵਾਂ ਤੋਂ ਗੈਸ ਪਾਈਪ ਲਾਈਨ ਵੀ ਲੰਘਦੀ ਹੈ ਅਤੇ ਇਨ੍ਹਾਂ ਪਲਾਂਟਾਂ ਦੇ ਆਸ-ਪਾਸ ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਨਾਲ ਕੋਈ ਵੱਡੀ ਘਟਨਾ ਵਾਪਰ ਸਕਦੀ ਹੈ।
–
ਜਿਸ ਨਾਲ ਲੋਕਾਂ ਦੀ ਸੁਰੱਖਿਆ ਅਤੇ ਅਮਨ-ਕਾਨੂੰਨ ਦੀ ਸਥਿਤੀ ਨੂੰ ਖਤਰਾ ਪੈਦਾ ਹੋ ਸਕਦਾ ਹੈ। ਉਥੇ ਹੀ ਇਹ ਹੁਕਮ ਜ਼ਿਲ੍ਹੇ ਵਿੱਚ 21 ਨਵੰਬਰ 2021 ਤੱਕ ਲਾਗੂ ਰਹਿਣ ਦੇ ਨਿਰਦੇਸ਼ ਦਿੱਤੇ ਹਨ।ਜ਼ਿਕਰਯੋਗ ਹੈ ਕਿ ਸਮੇਂ-ਸਮੇਂ ‘ਤੇ ਸਰਕਾਰ ਵਲੋਂ ਹੁਕਮ ਜਾਰੀ ਕਰ ਦਿੱਤੇ ਜਾਂਦੇ ਨੇ। ਤਾਂ ਜੋ ਕਿਸਾਨਾਂ ਵਲੋਂ ਸਾੜੀ ਜਾਂਦੀ ਨਾੜ ਨਾਲ ਵਾਤਾਵਰਣ ਪ੍ਰਦੂਸ਼ਣ ਨਾ ਹੋਵੇ। ਹੁਣ ਦੇਖਣ ਵਾਲੀ ਗੱਲ ਇਹ ਹੋਵੇਗੀ ਕਿ ਪ੍ਰਸ਼ਾਸਨ ਵਲੋਂ ਜਾਰੀ ਕੀਤੇ ਇਨ੍ਹਾਂ ਹੁਕਮਾਂ ਦੀ ਕਿੰਨੀ ਕੁ ਪਾਲਣਾ ਹੁੰਦੀ ਹੈ।


ਤਾਜਾ ਜਾਣਕਾਰੀ
ਪੰਜਾਬ ਚ ਇਥੇ ਲੱਗ ਗਈ 21 ਨਵੰਬਰ ਤੱਕ ਇਹ ਸਖਤ ਪਾਬੰਦੀ – ਨਾ ਮੰਨਣ ਵਾਲੇ ਤੇ ਹੋਵੇਗੀ ਸਖਤ ਕਾਰਵਾਈ
ByadminSeptember 24, 2021Comments Off on ਪੰਜਾਬ ਚ ਇਥੇ ਲੱਗ ਗਈ 21 ਨਵੰਬਰ ਤੱਕ ਇਹ ਸਖਤ ਪਾਬੰਦੀ – ਨਾ ਮੰਨਣ ਵਾਲੇ ਤੇ ਹੋਵੇਗੀ ਸਖਤ ਕਾਰਵਾਈ
Previous Postਕੇਂਦਰ ਸਰਕਾਰ ਨੇ ਮੌਜੂਦਾ ਹਾਲਾਤਾਂ ਨੂੰ ਦੇਖਦੇ ਹੋਏ ਲੈ ਲਿਆ ਇਹ ਵੱਡਾ ਫੈਸਲਾ – ਤਾਜਾ ਵੱਡੀ ਖਬਰ
Next Postਸਿਧਾਰਥ ਸ਼ੁਕਲਾ ਤੋਂ ਬਾਅਦ ਹੁਣ ਇਸ ਚੋਟੀ ਦੇ ਮਸ਼ਹੂਰ ਅਦਾਕਾਰ ਦੀ ਭਰ ਜਵਾਨੀ ਚ ਦਿੱਲ ਦਾ ਦੌਰਾ ਪੈਣ ਨਾਲ ਹੋਈ ਮੌਤ