BREAKING NEWS
Search

ਪੰਜਾਬ ਚ ਇਥੇ ਵਾਪਰਿਆ ਅਜਿਹਾ ਕਾਂਡ , ਜਦੋਂ ਗੇਟ ਖੋਲ ਅੰਦਰ ਦੇਖਿਆ ਉਡੇ ਸਭ ਦੇ ਹੋਸ਼

ਆਈ ਤਾਜਾ ਵੱਡੀ ਖਬਰ 

ਸੂਬੇ ਵਿੱਚ ਜਿੱਥੇ ਸਰਕਾਰ ਅਤੇ ਪੁਲਸ ਪ੍ਰਸ਼ਾਸਨ ਵੱਲੋਂ ਲੋਕਾਂ ਦੀ ਸੁਰੱਖਿਆ ਦੇ ਵਾਅਦੇ ਕੀਤੇ ਜਾ ਰਹੇ ਹਨ। ਓਥੇ ਵੀ ਲੋਕ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜ਼ਰ ਰਹੇ ਹਨ ਅਤੇ ਜਿਨ੍ਹਾਂ ਨੂੰ ਹੋਰ ਘਟਨਾਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੰਜਾਬ ਵਿੱਚ ਆਏ ਦਿਨ ਹੀ ਲੁੱਟ ਖੋਹ ਅਤੇ ਚੋਰੀ ਦੀਆਂ ਵਾਰਦਾਤਾਂ ਵਿੱਚ ਵਾਧਾ ਦਰਜ ਕੀਤਾ ਜਾ ਰਿਹਾ ਹੈ। ਜਿੱਥੇ ਚੋਰਾਂ ਵੱਲੋਂ ਬਹੁਤ ਸਾਰੇ ਘਰਾਂ ਨੂੰ ਆਪਣੀ ਚੋਰੀ ਦਾ ਸ਼ਿਕਾਰ ਬਣਾਇਆ ਜਾ ਰਿਹਾ ਹੈ। ਪੁਲਿਸ ਪ੍ਰਸ਼ਾਸਨ ਵੱਲੋਂ ਜਿੱਥੇ ਸੂਬੇ ਅੰਦਰ ਅਮਨ ਅਤੇ ਸ਼ਾਂਤੀ ਨੂੰ ਕਾਇਮ ਰੱਖਣ ਲਈ ਪੂਰੀ ਚੌਕਸੀ ਵਰਤੀ ਜਾ ਰਹੀ ਹੈ ਉਥੇ ਹੀ ਅਜਿਹੇ ਅਨਸਰਾਂ ਵੱਲੋਂ ਘਟਨਾਵਾਂ ਨੂੰ ਅੰਜ਼ਾਮ ਦੇਣ ਲਈ ਕੋਈ ਨਾ ਕੋਈ ਰਸਤਾ ਲੱਭ ਲਿਆ ਜਾਂਦਾ ਹੈ।

ਹੁਣ ਪੰਜਾਬ ਵਿੱਚ ਇੱਥੇ ਅਜਿਹਾ ਕਾਂਡ ਵਾਪਰਿਆ ਹੈ ਜਿਸ ਨੂੰ ਸੁਣ ਕੇ ਸਾਰੇ ਹੈਰਾਨ ਹਨ। ਬਹੁਤ ਸਾਰੇ ਪਰਿਵਾਰ ਅਜਿਹੀਆਂ ਘਟਨਾਵਾਂ ਦੇ ਸ਼ਿਕਾਰ ਹੋ ਜਾਂਦੇ ਹਨ ਜੋ ਕਿਸੇ ਕਾਰਨ ਆਪਣੇ ਘਰ ਤੋਂ ਬਾਹਰ ਜਾਂਦੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਫਗਵਾੜਾ ਦੇ ਗੁਰੂ ਨਾਨਕ ਇਨਕਲੇਵ ਕਲੋਨੀ ਤੋਂ ਸਾਹਮਣੇ ਆਈ ਹੈ। ਜਿੱਥੇ ਚੋਰਾਂ ਵੱਲੋਂ ਇਕ ਘਰ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਇਸ ਘਟਨਾ ਸਬੰਧੀ ਸਾਰੀ ਜਾਣਕਾਰੀ ਥਾਣਾ ਸਦਰ ਦੇ ਜਾਂਚ ਅਧਿਕਾਰੀ ਇੰਸਪੈਕਟਰ ਰਘਬੀਰ ਸਿੰਘ ਨੂੰ ਦਿੱਤੀ ਗਈ ਹੈ। ਜਿਨ੍ਹਾਂ ਵੱਲੋਂ ਮੌਕੇ ਤੇ ਪਹੁੰਚ ਕੇ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਉਥੇ ਹੀ ਪਰਿਵਾਰਕ ਮੈਂਬਰਾਂ ਦੇ ਬਿਆਨ ਵੀ ਦਰਜ ਕੀਤੇ ਜਾ ਰਹੇ ਹਨ। ਜਿਸ ਦੇ ਅਧਾਰ ਤੇ ਅਗਲੀ ਕਾਰਵਾਈ ਕੀਤੀ ਜਾ ਸਕੇ। ਦੱਸਿਆ ਗਿਆ ਹੈ ਕਿ ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਵਿਦੇਸ਼ ਰਹਿਣ ਵਾਲੇ ਇਕ ਪਰਿਵਾਰ ਦੇ ਘਰ ਵਿੱਚ ਦੇਖਭਾਲ ਕਰਨ ਵਾਲੇ ਸੁਰਜੀਤ ਲਾਲ ਪੁੱਤਰ ਅਮਰ ਚੰਦ ਵਾਸੀ ਉੱਚਾ ਪਿੰਡ ਦੋ ਦਿਨ ਪਹਿਲਾਂ ਵੀ ਇਸ ਘਰ ਦੀ ਦੇਖਭਾਲ ਕਰਨ ਤੋਂ ਬਾਅਦ ਵਾਪਸ ਗਿਆ ਸੀ। ਪਰ ਦੋ ਦਿਨ ਬਾਅਦ ਵਾਪਸ ਆ ਕੇ ਉਨ੍ਹਾਂ ਦੇਖਿਆ ਤਾਂ ਹੈਰਾਨ ਰਹਿ ਗਿਆ ਕਿਉਂਕਿ ਘਰ ਦੇ ਦਰਵਾਜਿਆਂ ਦੇ ਤਾਲੇ ਟੁੱਟੇ ਹੋਏ ਸਨ।

ਘਰ ਦਾ ਸਾਰਾ ਸਮਾਨ ਖਿੱਲਰਿਆ ਹੋਇਆ ਸੀ। ਚੋਰਾਂ ਵੱਲੋਂ ਜਿੱਥੇ ਘਰ ਦੀਆਂ ਅਲਮਾਰੀਆਂ ਦਾ ਸਾਰਾ ਸਮਾਨ ਖਿਲਾਰਿਆ ਗਿਆ ਉਥੇ ਹੀ ਬਾਥਰੂਮ ਦੀਆਂ ਟੂਟੀਆਂ, ਇਨਵਰਟਰ, ਸਲੰਡਰ ਅਤੇ ਹੋਰ ਸਮਾਨ ਵੀ ਚੋਰੀ ਕੀਤਾ ਗਿਆ ਹੈ। ਇਸ ਘਰ ਦੇ ਮਾਲਕ ਅਮਰਜੀਤ ਜੱਸੜ ਪਤਨੀ ਜਸਬੀਰ ਸਿੰਘ ਜੱਸੜ ਵਿਦੇਸ਼ ਵਿੱਚ ਰਹਿੰਦੇ ਹਨ। ਪੁਲੀਸ ਵੱਲੋਂ ਦਿੱਤੀ ਗਈ ਜਾਣਕਾਰੀ ਦੇ ਅਨੁਸਾਰ ਕਰੀਬ ਡੇਢ ਲੱਖ ਰੁਪਏ ਦਾ ਨੁਕਸਾਨ ਹੋ ਗਿਆ ਹੈ।



error: Content is protected !!