ਆਈ ਤਾਜ਼ਾ ਵੱਡੀ ਖਬਰ

ਦੇਸ਼ ਵਿਚ ਜਿੱਥੇ ਅੱਜ ਦੁਸਹਿਰੇ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ ਉੱਥੇ ਹੀ ਬਹੁਤ ਸਾਰੀਆਂ ਹੋਰ ਘਟਨਾਵਾਂ ਵਾਪਰਣ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ। ਜੋ ਇਸ ਖ਼ੁਸ਼ੀ ਦੇ ਮਾਹੌਲ ਨੂੰ ਗਮਗੀਨ ਕਰ ਦਿੰਦੀਆਂ ਹਨ। ਅੱਜ ਲੋਕਾਂ ਨਾਲ ਵਾਪਰਨ ਵਾਲੇ ਬਹੁਤ ਸਾਰੇ ਹਾਦਸੇ ਉਨ੍ਹਾਂ ਨੂੰ ਕਦੇ ਵੀ ਨਹੀਂ ਭੁਲ ਸਕਦੇ। ਲੋਕਾਂ ਵੱਲੋਂ ਅੱਜ ਖੁਸ਼ੀ ਅਤੇ ਉਤਸ਼ਾਹ ਨਾਲ ਦਸਹਿਰੇ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਅੱਜ ਵਾਪਰਨ ਵਾਲੇ ਸੜਕ ਹਾਦਸਿਆਂ ਕਾਰਨ ਵੀ ਬਹੁਤ ਸਾਰੇ ਲੋਕਾਂ ਦੀ ਜਾਨ ਚਲੀ ਗਈ ਹੈ। ਉੱਥੇ ਇੱਕ ਹੋਰ ਬਹੁਤ ਸਾਰੇ ਹਾਦਸੇ ਅਜਿਹੇ ਸਾਹਮਣੇ ਆਏ ਹਨ ਜਿਨ੍ਹਾਂ ਵਿੱਚ ਲੋਕਾਂ ਦਾ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਹੋਇਆ ਹੈ। ਪੰਜਾਬ ਵਿੱਚ ਇੱਥੇ ਹੁਣ ਹਾਦਸਾ ਵਾਪਰਿਆ ਹੈ, ਜਿਸ ਬਾਰੇ ਹੁਣ ਵੱਡੀ ਖਬਰ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਮੁਹਾਲੀ ਤੇ ਡੇਰਾਬੱਸੀ ਗੁਲਾਬ ਰੋਡ ਤੇ ਇਕ ਕਾਰ ਨੂੰ ਅੱਗ ਲੱਗਣ ਦੀ ਮੰਦਭਾਗੀ ਘਟਨਾ ਸਾਹਮਣੇ ਆਈ ਹੈ। ਇਸ ਘਟਨਾ ਵਿੱਚ ਜਿੱਥੇ ਕਾਰ ਸਵਾਰ ਲੋਕਾਂ ਦਾ ਬਚਾਅ ਹੋ ਗਿਆ ਹੈ। ਉਥੇ ਹੀ ਕਾਰ ਮਿੰਟਾਂ ਵਿੱਚ ਸੜ ਕੇ ਸੁਆਹ ਹੋ ਗਈ ਹੈ। ਕਾਰ ਚਾਲਕ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਅਜੇ ਕੁਮਾਰ ਆਪਣੀ ਪਤਨੀ ਅਤੇ ਬੱਚੇ ਦੇ ਨਾਲ ਦਵਾਈਆਂ ਲੈਣ ਵਾਸਤੇ ਡੇਰਾਬੱਸੀ ਦੇ ਸਿਵਲ ਹਸਪਤਾਲ ਆਇਆ ਹੋਇਆ ਸੀ। ਜਿਸ ਤੋਂ ਬਾਅਦ ਉਹ ਆਪਣੀ ਪਤਨੀ ਅਤੇ ਤਿੰਨ ਸਾਲਾਂ ਦੇ ਬੱਚੇ ਨਾਲ ਵਾਪਸ ਆਪਣੇ ਘਰ ਜਾਣ ਲਈ ਕਾਰ ਵਿੱਚ ਸਵਾਰ ਹੋ ਕੇ ਜਾ ਰਿਹਾ ਸੀ।

ਡੇਰਾਬੱਸੀ ਗੁਲਾਬ ਰੋਡ ਦੀ ਗਲੀ ਨੰਬਰ 11 ਦਾ ਰਹਿਣ ਵਾਲਾ ਅਜੇ ਕੁਮਾਰ ਜਦੋਂ ਘਰ ਵਾਪਸ ਜਾਂਦੇ ਸਮੇਂ ਗੁਲਾਬਗੜ੍ਹ ਰੋਡ ਤੇ ਗ੍ਰੀਨ ਸਵੀਟ ਦੀ ਦੁਕਾਨ ਕੋਲ ਪਹੁੰਚਿਆ ਤਾਂ ਉਸ ਦੀ ਕਾਰ ਦੇ ਬੋਨਟ ਵਿੱਚੋਂ ਅਚਾਨਕ ਹੀ ਧੂੰਆਂ ਨਿਕਲਣਾ ਸ਼ੁਰੂ ਹੋ ਗਿਆ। ਕੁਝ ਸਮਝਣ ਤੋਂ ਪਹਿਲਾਂ ਹੀ ਕਾਰ ਵਿਚੋਂ ਅੱਗ ਦੀਆਂ ਲਪਟਾਂ ਨਿਕਲਣੀਆਂ ਸ਼ੁਰੂ ਹੋ ਗਈਆਂ। ਅਜੈ ਕੁਮਾਰ ਵੱਲੋਂ ਚੌਕਸੀ ਵਰਤਦੇ ਹੋਏ ਕਾਰ ਵਿੱਚੋ ਉੱਤਰ ਕੇ ਆਪਣੀ ਪਤਨੀ ਅਤੇ ਬੱਚੇ ਨੂੰ ਸੁਰੱਖਿਅਤ ਬਾਹਰ ਕੱਢਿਆ ਗਿਆ।

ਜਿੱਥੇ ਉਨ੍ਹਾਂ ਦੀ ਜਾਨ ਬਚ ਗਈ ਉਥੇ ਹੀ ਉਨ੍ਹਾਂ ਦੀਆਂ ਅੱਖਾਂ ਦੇ ਸਾਹਮਣੇ ਉਨ੍ਹਾਂ ਦੀ ਗੱਡੀ ਸੜ ਕੇ ਸੁਆਹ ਹੋ ਗਈ। ਉਸ ਵੱਲੋਂ ਇਸ ਹਾਦਸੇ ਨੂੰ ਰੋਕਣ ਦੀ ਕੋਸ਼ਿਸ਼ ਵੀ ਕੀਤੀ ਗਈ ਪਰ ਅੱਗ ਭਿਆਨਕ ਰੂਪ ਅਖਤਿਆਰ ਕਰ ਗਈ। ਫਾਇਰ ਬ੍ਰਿਗੇਡ ਦੀ ਗੱਡੀ ਨੂੰ ਵੀ ਸੂਚਿਤ ਕੀਤਾ ਗਿਆ ਪਰ ਉਨ੍ਹਾਂ ਦੇ ਆਉਣ ਤੋਂ ਪਹਿਲਾਂ ਹੀ ਕਾਰ ਪੂਰੀ ਤਰਾਂ ਸੜ ਕੇ ਸੁਆਹ ਹੋ ਗਈ। ਕਾਰ ਚਾਲਕ ਨੇ ਦੱਸਿਆ ਕਿ ਕਿਸੇ ਤਾਰ ਦੇ ਸ਼ਾਰਟ ਸਰਕਟ ਹੋਣ ਕਾਰਨ ਇਹ ਹਾਦਸਾ ਵਾਪਰਿਆ ਹੋ ਸਕਦਾ ਹੈ।


ਤਾਜਾ ਜਾਣਕਾਰੀ
ਪੰਜਾਬ ਚ ਇਥੇ ਵਾਪਰਿਆ ਇਹ ਭਿਆਨਕ ਹਾਦਸਾ – ਆਈ ਤਾਜਾ ਵੱਡੀ ਮਾੜੀ ਖਬਰ
ByadminOctober 16, 2021Comments Off on ਪੰਜਾਬ ਚ ਇਥੇ ਵਾਪਰਿਆ ਇਹ ਭਿਆਨਕ ਹਾਦਸਾ – ਆਈ ਤਾਜਾ ਵੱਡੀ ਮਾੜੀ ਖਬਰ
Previous Postਆਸਟ੍ਰੇਲੀਆ ਚ ਵਾਪਰਿਆ ਕਹਿਰ ਫੈਲੀ ਸਨਸਨੀ ਪੰਜਾਬ ਚ ਵਿਛੇ ਸੱਥਰ – ਤਾਜਾ ਵੱਡੀ ਖਬਰ
Next Postਹੁਣੇ ਹੁਣੇ ਇੰਗਲੈਂਡ ਚ PM ਜਾਨਸਨ ਲਈ ਆਈ ਮਾੜੀ ਖਬਰ – ਹੋਇਆ ਇਹ ਹਮਲਾ , ਛਾਇਆ ਸੋਗ
