BREAKING NEWS
Search

ਪੰਜਾਬ ਚ ਇਥੇ ਵਾਪਰਿਆ ਕਹਿਰ ਭਿਆਨਕ ਹਾਦਸੇ ਚ ਹੋਈਆਂ ਮੌਤਾਂ , ਛਾਈ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਪੰਜਾਬ ਵਿੱਚ ਜਿੱਥੇ ਕਰੋਨਾ ਦਾ ਕਹਿਰ ਦਿਨੋ-ਦਿਨ ਵਧ ਰਿਹਾ ਹੈ ਉੱਥੇ ਹੀ ਹੋਣ ਵਾਲੇ ਸੜਕ ਹਾਦਸਿਆਂ ਵਿੱਚ ਵੀ ਵਾਧਾ ਹੁੰਦਾ ਜਾ ਰਿਹਾ ਹੈ। ਪੰਜਾਬ ਵਿੱਚ ਵਾਪਰਨ ਵਾਲੇ ਇਹ ਸੜਕ ਹਾਦਸੇ ਬਹੁਤ ਸਾਰੇ ਪਰਿਵਾਰਾਂ ਵਿੱਚ ਸੋਗ ਦੀ ਲਹਿਰ ਪੈਦਾ ਕਰ ਦਿੰਦੇ ਹਨ। ਅਜਿਹੇ ਸੜਕ ਹਾਦਸੇ ਹੋਣ ਦੀਆਂ ਖ਼ਬਰਾਂ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ ਉਥੇ ਹੀ ਬਹੁਤ ਸਾਰੇ ਲੋਕ ਇਹਨਾਂ ਹਾਦਸਿਆਂ ਦੇ ਵਿਚ ਆਪਣੀ ਕੀਮਤੀ ਜਾਨ ਗੁਆ ਦਿੰਦੇ ਹਨ। ਵਾਪਰਨ ਵਾਲੇ ਸੜਕੀ ਹਾਦਸਿਆਂ ਵਿੱਚ ਇਸ ਦੁਨੀਆਂ ਤੋਂ ਜਾਣ ਵਾਲੇ ਲੋਕਾਂ ਦੇ ਪਰਿਵਾਰਾਂ ਵਿੱਚ ਉਨ੍ਹਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ। ਜਿੱਥੇ ਪੁਲਸ ਪ੍ਰਸ਼ਾਸਨ ਵੱਲੋਂ ਲੋਕਾਂ ਦੀ ਸੁਰੱਖਿਆ ਲਈ ਬਹੁਤ ਸਾਰੇ ਨਿਯਮ ਲਾਗੂ ਕੀਤੇ ਜਾਂਦੇ ਹਨ। ਉੱਥੇ ਹੀ ਹਾਦਸੇ ਵਾਪਰਣ ਦੀਆਂ ਖਬਰਾਂ ਹਰ ਰੋਜ਼ ਸਾਹਮਣੇ ਆ ਰਹੀਆਂ ਹਨ।

ਪੰਜਾਬ ਵਿੱਚ ਇੱਥੇ ਵਾਪਰਿਆ ਕਹਿਰ ਭਿਆਨਕ ਹਾਦਸੇ ਵਿਚ ਹੋਈਆਂ ਮੌਤਾਂ, ਜਿਸ ਕਾਰਨ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਜਲੰਧਰ ਦੇ ਰਾਮਾ ਮੰਡੀ ਖੇਤਰ ਤੇ ਵਿਚ ਸੁੱਚੀ ਪਿੰਡ ਵਿੱਚ ਭਿਆਨਕ ਸੜਕ ਹਾਦਸਾ ਵਾਪਰਨ ਦੀ ਖਬਰ ਸਾਹਮਣੇ ਆਈ ਹੈ। ਜਿੱਥੇ ਇਕ 28 ਸਾਲਾ ਜੋਤੀ ਨਾਂ ਦੀ ਔਰਤ ਆਪਣੀ ਸਹੇਲੀ ਸਰੋਜ ਨਾਲ ਸਕੂਟਰੀ ਤੇ ਪਠਾਨਕੋਟ ਚੌਕ ਤੋਂ ਪੀਏਪੀ ਚੌਕ ਵੱਲ ਆ ਰਹੀਆਂ ਸਨ। ਉਸ ਸਮੇਂ ਇਹਨਾਂ ਦੇ ਨਾਲ ਦੋ ਬੱਚੀਆਂ ਇਕ ਜੋਤੀ ਦੀ ਬੇਟੀ ਅਤੇ ਇਕ ਭਤੀਜੀ ਵੀ ਮੌਜੂਦ ਸਨ।

ਇਨ੍ਹਾਂ ਦੀ ਸਕੂਟਰੀ ਸੜਕ ਤੇ ਖੜ੍ਹੇ ਇਕ ਬ੍ਰੈਡ ਦੇ ਟਰੱਕ ਨਾਲ ਟਕਰਾ ਗਈ। ਇਹ ਟੱਕਰ ਇੰਨੀ ਭਿਆਨਕ ਸੀ ਕਿ ਸਕੂਟੀ ਸਵਾਰ ਜੋਤੀ ਅਤੇ ਉਸਦੀ ਭਤੀਜੀ ਦੀ ਮੌਕੇ ਤੇ ਹੀ ਮੌਤ ਹੋ ਗਈ। ਜਦ ਕਿ ਜੋਤੀ ਦੀ ਬੇਟੀ ਅਤੇ ਉਸ ਦੀ ਸਹੇਲੀ ਸਰੋਜ ਨੂੰ ਇਕ ਨਿੱਜੀ ਹਸਪਤਾਲ ਦਾਖਲ ਕਰਾਇਆ ਗਿਆ। ਜਿੱਥੇ ਜੋਤੀ ਦੀ ਬੇਟੀ ਵੈਂਟੀਲੇਟਰ ਤੇ ਜ਼ਿੰਦਗੀ ਤੇ ਮੌਤ ਦੀ ਲੜਾਈ ਲੜ ਰਹੀ ਹੈ। ਇਸ ਹਾਦਸੇ ਦਾ ਕਾਰਨ ਜ਼ਿਆਦਾ ਸਪੀਡ ਜਾਂ ਫਿਰ ਕੁਝ ਹੋਰ ਹੋ ਸਕਦਾ ਹੈ। ਇਹ ਹਾਦਸਾ ਅੱਜ ਸ਼ਾਮ ਕਰੀਬ 4 ਵਜੇ ਵਾਪਰਿਆ ਹੈ।

ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਸ ਵੱਲੋਂ ਮੌਕੇ ਤੇ ਪਹੁੰਚ ਕੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਇਸ ਹਾਦਸੇ ਦੀ ਜਾਂਚ ਕੀਤੀ ਜਾ ਰਹੀ ਹੈ। ਮਰਨ ਵਾਲਿਆਂ ਵਿਚ ਜੋਤੀ 28 ਸਾਲ ਅਤੇ ਉਸਦੀ ਭਤੀਜੀ ਅਸ਼ਨੂਰ 8 ਸਾਲ ਵਾਸੀ ਪੀ ਏ ਪੀ ਕੁਆਟਰ ਵਜੋਂ ਹੋਈ ਹੈ। ਜੋਤੀ ਦੀ ਸਹੇਲੀ ਸਰੋਜ ਵੀ ਇਸ ਜਗ੍ਹਾ ਰਹਿਣ ਵਾਲੀ ਹੈ।



error: Content is protected !!