BREAKING NEWS
Search

ਪੰਜਾਬ ਚ ਇਥੇ ਵਾਪਰਿਆ ਕਹਿਰ ਭਿਆਨਕ ਹਾਦਸੇ ਚ ਹੋਈਆਂ ਮੌਤਾਂ , ਛਾਈ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਅੱਜ ਦੇ ਦੌਰ ਵਿਚ ਜਿੱਥੇ ਕਰੋਨਾ ਕੇਸਾਂ ਵਿਚ ਆਈ ਕਮੀ ਨੂੰ ਦੇਖਦੇ ਹੋਏ ਲੋਕਾਂ ਵੱਲੋਂ ਇਸ ਡਰ ਤੋਂ ਉਭਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਥੇ ਹੀ ਕੋਈ ਨਾ ਕੋਈ ਦੁੱਖਦਾਈ ਖਬਰ ਸਾਹਮਣੇ ਆ ਜਾਂਦੀ ਹੈ ਜੋ ਲੋਕਾਂ ਦੇ ਮਨ ਉਪਰ ਫਿਰ ਤੋਂ ਡਰ ਪੈਦਾ ਕਰਦੀ ਹੈ। ਦੇਸ਼ ਅੰਦਰ ਹਰ ਰੋਜ਼ ਹੀ ਵਾਪਰਨ ਵਾਲੇ ਸੜਕ ਹਾਦਸੇ ਬਹੁਤ ਸਾਰੇ ਪਰਿਵਾਰਾਂ ਦੀ ਜਿੰਦਗੀ ਲਈ ਅਜਿਹੇ ਜ਼ਖ਼ਮ ਬਣ ਜਾਂਦੇ ਹਨ ਜੋ ਪੂਰੀ ਜ਼ਿੰਦਗੀ ਨਹੀਂ ਭਰਦੇ। ਵੱਖ ਵੱਖ ਹੋਣ ਵਾਲੇ ਸੜਕ ਹਾਦਸਿਆਂ ਵਿੱਚ ਆਪਣੀ ਜਿੰਦਗੀ ਗੁਆਉਣ ਵਾਲੇ ਲੋਕਾਂ ਦੇ ਪਰਿਵਾਰਾਂ ਵਿੱਚ ਉਨ੍ਹਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ। ਜਿੱਥੇ ਪੁਲਸ ਪ੍ਰਸ਼ਾਸਨ ਵੱਲੋਂ ਹਾਦਸਿਆਂ ਨੂੰ ਰੋਕਣ ਲਈ ਕਈ ਤਰ੍ਹਾਂ ਦੀਆਂ ਸਖ਼ਤ ਹਦਾਇਤਾਂ ਲਾਗੂ ਕੀਤੀਆਂ ਗਈਆਂ ਹਨ। ਉੱਥੇ ਹੀ ਵਾਪਰਨ ਵਾਲੇ ਇਨ੍ਹਾਂ ਸੜਕ ਹਾਦਸਿਆਂ ਵਿੱਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ।

ਪੰਜਾਬ ਵਿਚ ਹੁਣ ਇਥੇ ਭਿਆਨਕ ਸੜਕ ਹਾਦਸਾ ਵਾਪਰਨ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ ਹੈ ਜਿਸ ਕਾਰਨ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਖੰਨਾ ਤੋਂ ਸਾਹਮਣੇ ਆਈ ਹੈ ਜਿੱਥੇ ਜੀ ਟੀ ਰੋਡ ਦੇ ਫਲਾਈਓਵਰ ਉਪਰ ਇਹ ਹਾਦਸਾ ਵਾਪਰਿਆ ਹੈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਯੂ ਪੀ ਅਤੇ ਬਿਹਾਰ ਤੋਂ ਸਵਾਰੀਆਂ ਨੂੰ ਲੈ ਕੇ ਇਕ ਟੂਰਿਸਟ ਬੱਸ ਲੁਧਿਆਣੇ ਵੱਲ ਨੂੰ ਜਾ ਰਹੀ ਸੀ। ਉਸ ਸਮੇਂ ਹੀ ਜੀਟੀ ਰੋਡ ਮਾਰਕਫੈਡ ਦੇ ਸਾਹਮਣੇ ਪੁਲ ਉੱਪਰ ਇਕ ਟਰੱਕ ਖੜਾ ਸੀ,ਜਿਸ ਵਿੱਚ ਸਰੀਆ ਭਰਿਆ ਹੋਇਆ ਸੀ।

ਬੱਸ ਚਾਲਕ ਵੱਲੋਂ ਇਹ ਟਰੱਕ ਨਹੀਂ ਵੇਖਿਆ ਗਿਆ ਜਿਸ ਕਾਰਨ ਇਹ ਹਾਦਸਾ ਵਾਪਰ ਗਿਆ। ਇਹ ਹਾਦਸਾ ਇੰਨਾ ਭਿ-ਆ-ਨ-ਕ ਸੀ ਕਿ ਬੱਸ ਦਾ ਅਗਲਾ ਹਿੱਸਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ ਅਤੇ ਟਰੱਕ ਵਿਚ ਭਰਿਆ ਹੋਇਆ ਸਰੀਆ ਬੱਸ ਦੇ ਅੰਦਰ ਆ ਗਿਆ ਜਿਸ ਕਾਰਨ ਬੱਸ ਡਰਾਈਵਰ ਦੀ ਮੌਕੇ ਤੇ ਹੀ ਮੌਤ ਹੋ ਗਈ। ਉਸ ਤੋਂ ਇਲਾਵਾ ਹਾਦਸਾਗ੍ਰਸਤ ਸਥਾਨ ਉਪਰ ਇਕ ਹੋਰ ਲਾਸ਼ ਬਰਾਮਦ ਹੋਈ ਹੈ।

ਜੋ ਟਰੱਕ ਡਰਾਈਵਰ ਦੀ ਹੋਣ ਦੀ ਸ਼ੰਕਾ ਜਤਾਈ ਜਾ ਰਹੀ ਹੈ, ਬੱਸ ਵਿਚ ਸਵਾਰ ਤਿੰਨ ਸਵਾਰੀਆਂ ਵੀ ਗੰ-ਭੀ-ਰ ਰੂਪ ਵਿੱਚ ਜ਼ਖਮੀ ਹੋਈਆਂ ਹਨ ਜਿਨ੍ਹਾਂ ਨੂੰ ਇਕ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਉਥੇ ਹੀ ਦੋਵਾਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੁਲਸ ਵੱਲੋਂ ਮੌਕੇ ਤੇ ਪਹੁੰਚ ਕੇ ਸਿਵਲ ਹਸਪਤਾਲ ਖੰਨਾ ਦੀ ਮੌਰਚਰੀ ਵਿਚ ਰਖਾ ਦਿੱਤਾ ਗਿਆ ਹੈ। ਇਸ ਹਾਦਸੇ ਵਿਚ ਟੂਰਿਸਟ ਬੱਸ ਅੱਗੇ ਤੋਂ ਪੂਰੀ ਤਰਾਂ ਨੁਕਸਾਨੀ ਗਈ ਹੈ। ਪੁਲਿਸ ਵੱਲੋਂ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।



error: Content is protected !!