BREAKING NEWS
Search

ਪੰਜਾਬ ਚ ਇਥੇ ਵਾਪਰਿਆ ਖੌਫਨਾਕ ਕਾਂਡ – 20 ਗਊਆਂ ਨੂੰ ਸਿਰ ਵੱਢ ਕੀਤਾ ਗਿਆ ਕਤਲ ਮਚੀ ਹਾਹਾਕਾਰ

ਆਈ ਤਾਜਾ ਵੱਡੀ ਖਬਰ 

ਪੰਜਾਬ ਵਿੱਚ ਜਿੱਥੇ ਅਜੇ ਵਿਧਾਨ ਸਭਾ ਚੋਣਾਂ ਦੀ ਜਿੱਤ ਦਾ ਜਸ਼ਨ ਮਨਾਇਆ ਜਾ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਜਿਥੇ ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਪੁਖਤਾ ਇੰਤਜ਼ਾਮ ਕੀਤੇ ਗਏ ਸਨ ਤਾਂ ਜੋ ਪੰਜਾਬ ਵਿੱਚ ਕੋਈ ਵੀ ਅਣਹੋਣੀ ਘਟਨਾ ਨਾ ਵਾਪਰ ਸਕੇ ਅਤੇ ਲੋਕਾਂ ਨੂੰ ਦਰਪੇਸ਼ ਆਉਣ ਵਾਲੀਆਂ ਸਮੱਸਿਆਵਾਂ ਦਾ ਹੱਲ ਵੀ ਕੀਤਾ ਜਾ ਸਕੇ। ਉਥੇ ਹੀ ਕੁਝ ਗ਼ੈਰ-ਸਮਾਜਿਕ ਅਨਸਰਾਂ ਵੱਲੋਂ ਜਲਦ ਪੈਸਾ ਕਮਾਉਣ ਦੇ ਚੱਕਰ ਵਿੱਚ ਕਈ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਜਾਂਦਾ ਹੈ ਜਿਸ ਦਾ ਅਸਰ ਪੰਜਾਬ ਦੇ ਹਾਲਾਤ ਵੀ ਪੈਂਦਾ ਹੈ। ਅਜਿਹੀਆਂ ਘਟਨਾਵਾਂ ਬਹੁਤ ਸਾਰੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਂਦੀਆਂ ਹਨ।

ਹੁਣ ਪੰਜਾਬ ਵਿੱਚ ਇਥੇ ਵਾਪਰਿਆ ਖੌਫਨਾਕ ਕਾਂਡ, ਜਿੱਥੇ 20 ਗਊਆਂ ਨੂੰ ਸਿਰ ਵੱਢ ਕੀਤਾ ਗਿਆ ਕਤਲ, ਜਿੱਥੇ ਮਚੀ ਹਾਹਾਕਾਰ, ਜਿਸ ਬਾਰੇ ਹੁਣ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਦਿਲ ਨੂੰ ਦਹਿਲਾ ਦੇਣ ਵਾਲਾ ਮਾਮਲਾ ਟਾਂਡਾ ਉੜਮੁੜ ਤੋਂ ਸਾਹਮਣੇ ਆਇਆ ਹੈ । ਜਿੱਥੇ 20 ਤੋਂ ਵਧੇਰੇ ਗਊਆਂ ਦਾ ਸਿਰ ਵੱਢ ਕੇ ਕਤਲ ਕਰਨ ਦੀ ਖਬਰ ਸਾਹਮਣੇ ਆਈ ਹੈ ਜਿਸ ਦੇ ਨਾਲ ਹੀ ਇਲਾਕੇ ਵਿੱਚ ਰੋਸ ਦਾ ਮਾਹੌਲ ਪੈਦਾ ਹੋ ਗਿਆ ਹੈ। ਇਹ ਘਟਨਾ ਟਾਂਡਾ ਉੜਮੁੜ ਦੇ ਫੋਕਲ ਪੁਆਇੰਟ ਵਿਚ ਵਾਪਰੀ ਹੈ ਜਿੱਥੇ ਵੱਡੇ ਪੱਧਰ ‘ਤੇ ਗਊ ਹੱਤਿਆ ਦਾ ਮਾਮਲਾ ਸਾਹਮਣੇ ਆਉਣ ਨਾਲ ਲੋਕਾਂ ਵਿਚ ਰੋਸ ਪਾਇਆ ਜਾ ਰਿਹਾ ਹੈ।

ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਸ ਵੱਲੋਂ ਤੁਰੰਤ ਮੌਕੇ ਤੇ ਪਹੁੰਚ ਕੀਤੀ ਗਈ ਹੈ ਅਤੇ ਇਸ ਮਾਮਲੇ ਦੀ ਜਾਂਚ ਤੇਜ਼ੀ ਨਾਲ ਸ਼ੁਰੂ ਕਰ ਦਿੱਤੀ ਗਈ ਹੈ। ਪੁਲੀਸ ਵੱਲੋਂ ਦੱਸਿਆ ਗਿਆ ਹੈ ਕਿ ਉਨ੍ਹਾਂ ਨੂੰ ਘਟਨਾ ਸਥਾਨ ਤੋਂ 20 ਤੋਂ ਜ਼ਿਆਦਾ ਗਊਆਂ ਦਾ ਸਿਰ ਵੱਢ ਕੇ ਕਤਲ ਕੀਤੇ ਜਾਣ ਦੀ ਸੂਚਨਾ ਮਿਲੀ ਸੀ ਜਿਸ ਦੇ ਅਧਾਰ ਤੇ ਉਨ੍ਹਾਂ ਵੱਲੋਂ ਜਾਂਚ ਸ਼ੁਰੂ ਕੀਤੀ ਗਈ ਹੈ।

ਅਜੇ ਤੱਕ ਇਸ ਘਟਨਾ ਬਾਰੇ ਹੋਰ ਜਾਣਕਾਰੀ ਸਾਹਮਣੇ ਨਹੀਂ ਆਈ ਹੈ ਕਿ ਇਨ੍ਹਾਂ ਦੋਸ਼ੀਆਂ ਵੱਲੋਂ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ। ਉਥੇ ਹੀ ਇਲਾਕਾ ਵਾਸੀਆਂ ਵਿੱਚ ਜਿੱਥੇ ਖ਼ੌਫ਼ ਦਾ ਮਾਹੌਲ ਵੇਖਿਆ ਜਾ ਰਿਹਾ ਹੈ ਉਥੇ ਹੀ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ।



error: Content is protected !!