BREAKING NEWS
Search

ਪੰਜਾਬ ਚ ਇਥੇ ਵਾਪਰਿਆ ਖੌਫਨਾਕ ਹਾਦਸਾ ਦੇਖਣ ਵਾਲਿਆਂ ਦੇ ਉੱਡੇ ਹੋਸ਼ , ਛਾਈ ਸੋਗ ਦੀ ਲਹਿਰ

ਆਈ ਤਾਜ਼ਾ ਵੱਡੀ ਖਬਰ 

ਸਰਦੀਆਂ ਵਿੱਚ ਜਿਥੇ ਮੋਸਮ ਦੀ ਤਬਦੀਲੀ ਕਾਰਨ ਅਤੇ ਵਿਜੀਬਿਲਟੀ ਵਿੱਚ ਕਮੀ ਹੋਣ ਕਾਰਨ ਬਹੁਤ ਸਾਰੇ ਹਾਦਸੇ ਵਾਪਰ ਰਹੇ ਸਨ। ਉੱਥੇ ਕੁਝ ਲੋਕਾਂ ਵੱਲੋਂ ਅਣਗਹਿਲੀ ਵਰਤੀ ਜਾਦੀ ਹੈ ਅਤੇ ਬਹੁਤ ਸਾਰੇ ਸੜਕ ਹਾਦਸੇ ਵਾਪਰ ਜਾਂਦੇ ਹਨ ਜਿਸ ਦਾ ਖਮਿਆਜਾ ਕਈ ਪਰਿਵਾਰਾਂ ਨੂੰ ਭੁਗਤਣਾ ਪੈਂਦਾ ਹੈ। ਇਨ੍ਹਾਂ ਹਾਦਸਿਆਂ ਦੀ ਚਪੇਟ ਵਿੱਚ ਆਉਣ ਕਾਰਨ ਕਈ ਪਰਿਵਾਰਾਂ ਦੇ ਚਿਰਾਗ ਹਮੇਸ਼ਾਂ ਲਈ ਬੁਝ ਜਾਂਦੇ ਹਨ। ਇਨ੍ਹਾਂ ਹਾਦਸਿਆਂ ਦਾ ਸ਼ਿਕਾਰ ਹੋਣ ਵਾਲੇ ਲੋਕਾਂ ਦੀ ਕਮੀ ਉਨ੍ਹਾਂ ਦੇ ਵੱਖ-ਵੱਖ ਖੇਤਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ। ਆਏ ਦਿਨ ਸਾਹਮਣੇ ਆਉਣ ਵਾਲੀਆਂ ਦੁਖਦਾਈ ਖਬਰਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ।

ਹੁਣ ਪੰਜਾਬ ਵਿੱਚ ਇੱਥੇ ਖੌਫ਼ਨਾਕ ਹਾਦਸਾ ਵਾਪਰਿਆ ਹੈ ਜਿੱਥੇ ਦੇਖਣ ਵਾਲਿਆਂ ਦੇ ਹੋਸ਼ ਉੱਡ ਗਏ ਹਨ ਅਤੇ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਦੁਖਦਾਈ ਘਟਨਾ ਜਲੰਧਰ ਅੰਮ੍ਰਿਤਸਰ ਮਾਰਗ ਤੇ ਪੈਂਦੇ ਵੇਰਕਾ ਮਿਲਕ ਪਲਾਂਟ ਕੋਲੋਂ ਸਾਹਮਣੇ ਆਈ ਹੈ ਜਿੱਥੇ ਹੁਣ ਵੇਰਕਾ ਮਿਲਕ ਪਲਾਂਟ ਦੇ ਸਾਹਮਣੇ ਪੁੱਲ ਉਪਰ ਇਕ ਟਰਾਲੀ ਅਤੇ ਕਾਰ ਦੀ ਆਪਸ ਵਿੱਚ ਭਿਆਨਕ ਟੱਕਰ ਹੋ ਗਈ ਹੈ। ਦੱਸਿਆ ਗਿਆ ਹੈ ਕਿ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਕਾਰ ਵਿਚ ਸ੍ਰੀ ਹਰਿਮੰਦਰ ਸਾਹਿਬ ਤੋਂ ਮੱਥਾ ਟੇਕ ਕੇ ਲੁਧਿਆਣਾ ਵਾਪਸ ਪਰਤ ਰਹੇ ਕਾਰ ਚਾਲਕ ਦੀ ਅੱਗੇ ਜਾ ਰਹੀ ਇਕ ਟਰੈਕਟਰ ਟਰਾਲੀ ਨਾਲ ਟੱਕਰ ਹੋ ਗਈ।

ਕਿਉਂਕਿ ਅੱਗੇ ਜਾ ਰਹੇ ਇੱਕ ਟਰੱਕ ਵੱਲੋਂ ਅਚਾਨਕ ਹੀ ਟਰੱਕ ਨੂੰ ਇੱਕ ਪਾਸੇ ਮੋੜ ਲਿਆ ਗਿਆ। ਜਿਸ ਕਾਰਨ ਕਾਰ ਅੱਗੇ ਜਾ ਰਹੇ ਟਰੈਕਟਰ ਟਰਾਲੀ ਨਾਲ ਟਕਰਾ ਗਈ। ਇਹ ਹਾਦਸਾ ਇੰਨਾ ਭਿਆਨਕ ਸੀ ਕੇ ਕਾਰ ਬੂਰੀ ਤਰ੍ਹਾਂ ਨੁਕਸਾਨੀ ਗਈ ਅਤੇ ਇਸ ਵਿੱਚ ਸਵਾਰ ਕਾਰ ਚਾਲਕ ਸਮੇਤ 4 ਔਰਤਾਂ ਗੰਭੀਰ ਰੂਪ ਵਿਚ ਜ਼ਖਮੀ ਹੋ ਗਈਆਂ ਹਨ ਜਿਨ੍ਹਾਂ ਨੂੰ ਤੁਰੰਤ ਹੀ ਹਸਪਤਾਲ ਪਹੁੰਚਾਇਆ ਗਿਆ ਹੈ। ਦੱਸਿਆ ਗਿਆ ਹੈ ਕਿ ਇਸ ਹਾਦਸੇ ਵਿਚ ਇਕ ਔਰਤ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਗਈ ਹੈ।

ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਜਿੱਥੇ ਪੁਲਿਸ ਵੱਲੋਂ ਘਟਨਾ ਸਥਾਨ ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟ ਮਾਰਟਮ ਲਈ ਭੇਜਿਆ ਗਿਆ ਹੈ ਉਥੇ ਹੀ ਜ਼ਖਮੀਆਂ ਨੂੰ ਸਿਵਲ ਹਸਪਤਾਲ ਅਤੇ ਨਿੱਜੀ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ ਹੈ। ਇਸ ਹਾਦਸੇ ਵਿਚ ਜ਼ਖਮੀ ਹੋਏ ਲੋਕਾਂ ਦੀ ਅਜੇ ਤੱਕ ਪਹਿਚਾਣ ਨਹੀਂ ਕੀਤੀ ਗਈ ਹੈ। ਵਾਪਰੇ ਇਸ ਹਾਦਸੇ ਨਾਲ ਸੋਗ ਦੀ ਲਹਿਰ ਫੈਲ ਗਈ ਹੈ।



error: Content is protected !!