ਆਈ ਤਾਜਾ ਵੱਡੀ ਖਬਰ

ਆਏ ਦਿਨ ਹੀ ਵਾਪਰ ਰਹੇ ਹਾਦਸਿਆਂ ਵਿੱਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ ਜਿਥੇ ਕੁਝ ਲੋਕਾਂ ਦੀ ਹਾਦਸਿਆਂ ਦੀ ਚਪੇਟ ਵਿਚ ਆਉਣ ਕਾਰਨ ਜਾਨ ਚਲੀ ਜਾਂਦੀ ਹੈ ਉਥੇ ਹੀ ਕੁਝ ਲੋਕਾਂ ਵੱਲੋਂ ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆਂ ਹੋਇਆਂ ਵੀ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਜਾਂਦੀ ਹੈ ਅਜਿਹੀਆਂ ਘਟਨਾਵਾਂ ਦੇ ਨਾਲ ਬਹੁਤ ਸਾਰੇ ਪਰਿਵਾਰਾਂ ਵਿੱਚ ਸੋਗ ਦੀ ਲਹਿਰ ਫੈਲ ਜਾਂਦੀ ਹੈ। ਇਕ ਤੋਂ ਬਾਅਦ ਇਕ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਨੇ ਜਿਥੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ ਉਥੇ ਹੀ ਦੁਨੀਆਂ ਤੋਂ ਜਾਣ ਵਾਲੇ ਲੋਕਾਂ ਦੀ ਕਮੀ ਨੂੰ ਉਨ੍ਹਾਂ ਦੇ ਵੱਖ-ਵੱਖ ਖੇਤਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ।

ਅਚਾਨਕ ਹੀ ਵਾਪਰਨ ਵਾਲੀਆਂ ਅਜਿਹੀਆਂ ਘਟਨਾਵਾਂ ਬਹੁਤ ਸਾਰੇ ਪਰਿਵਾਰਾਂ ਉਪਰ ਦੁੱਖਾਂ ਦਾ ਪਹਾੜ ਸੁੱਟ ਦਿੰਦੀਆਂ ਹਨ। ਹੁਣ ਪੰਜਾਬ ਚ ਇੱਥੇ ਦਰਦਨਾਕ ਹਾਦਸਾ ਵਾਪਰਿਆ ਹੈ ਜਿਥੇ ਟਰੇਨ ਦੀ ਲਪੇਟ ਵਿੱਚ ਆਉਣ ਕਾਰਨ 19 ਸਾਲਾ ਕੁੜੀ ਦੀ ਜਾਨ ਚਲੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਸ਼੍ਰੀ ਮੁਕਤਸਰ ਸਾਹਿਬ ਦੇ ਅਧੀਨ ਆਉਂਦੇ ਕੱਚਾ ਫਿਰੋਜਪੁਰ ਦੇ ਨਜਦੀਕ ਤੋਂ ਸਾਹਮਣੇ ਆਇਆ ਹੈ। ਜਿੱਥੇ ਇਕ 19 ਸਾਲਾ ਕੁੜੀ ਦੀ ਰੇਲ ਗੱਡੀ ਦੀ ਚਪੇਟ ਵਿੱਚ ਆਉਣ ਕਾਰਨ ਮੌਤ ਹੋ ਗਈ। ਦੱਸ ਦਈਏ ਕਿ ਫਾਜ਼ਿਲਕਾ ਰੇਵਾੜੀ ਰੇਲਗੱਡੀ ਦੀ ਚਪੇਟ ਵਿੱਚ ਆਉਣ ਕਾਰਨ ਉਸ ਸਮੇਂ 19 ਸਾਲਾ ਕੁੜੀ ਦੀ ਮੌਤ ਹੋ ਗਈ ਜਦੋਂ ਉਹ ਲਾਈਨ ਪਾਰ ਕਰ ਰਹੀ ਸੀ।

ਦੱਸਿਆ ਗਿਆ ਹੈ ਕਿ ਬੀ ਏ ਵਿੱਚ ਪੜ੍ਹਨ ਵਾਲੀ ਇਕ ਕੁੜੀ ਜਦੋਂ ਆਪਣੇ ਸਰਕਾਰੀ ਕਾਲਜ ਤੋਂ ਘਰ ਵਾਪਸ ਪਰਤ ਰਹੀ ਸੀ ਤਾਂ ਰੇਲ ਗੱਡੀ ਦੀ ਲਪੇਟ ਵਿੱਚ ਆ ਗਈ। ਇਹ ਘਟਨਾ ਕੱਚਾ ਫਿਰੋਜ਼ਪੁਰ ਰੋਡ ਤੋਂ ਲੰਘਦੇ ਸੂਏ ਦੇ ਪੁਲ ਦੇ ਨਜ਼ਦੀਕ ਵਾਪਰੀ ਹੈ। ਲੜਕੀ ਦੀ ਇਸ ਘਟਨਾ ਦੇ ਕਾਰਨ ਜਿੱਥੇ ਮੌਤ ਹੋ ਗਈ ਹੈ ਉਥੇ ਹੀ ਉਹ ਰੇਲ ਗੱਡੀ ਦੀ ਲਪੇਟ ਵਿੱਚ ਆਉਣ ਕਾਰਨ ਝਾੜੀਆਂ ਦੇ ਵਿਚ ਦੂਰ ਜਾ ਕੇ ਡਿੱਗ ਗਈ, ਜਿਸ ਦਾ ਪਤਾ ਉਸ ਦੇ ਬੂਟ ਅਤੇ ਬੈਗ ਤੋਂ ਲਗਾ, ਜੋਂ ਕੇ ਲਾਈਨ ਕੋਲੋਂ ਪ੍ਰਾਪਤ ਹੋਇਆ।

ਇਸ ਲੜਕੀ ਦੀ ਪਹਿਚਾਣ 19 ਸਾਲਾ ਨਿਸ਼ਾ ਵਜੋਂ ਹੋਈ ਹੈ। ਇਸ ਘਟਨਾ ਦੀ ਜਾਣਕਾਰੀ ਮਿਲਣ ਤੇ ਪੁਲਿਸ ਵੱਲੋਂ ਲੜਕੀ ਦੀ ਲਾਸ਼ ਨੂੰ ਬਰਾਮਦ ਕਰਕੇ ਪੋਸਟਮਾਰਟਮ ਲਈ ਭੇਜਿਆ ਗਿਆ ਹੈ ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Home ਤਾਜਾ ਜਾਣਕਾਰੀ ਪੰਜਾਬ ਚ ਇਥੇ ਵਾਪਰਿਆ ਦਰਦਨਾਕ ਹਾਦਸਾ, ਟਰੇਨ ਦੀ ਲਪੇਟ ਚ ਆਉਣ ਕਾਰਨ 19 ਨੌਜਵਾਨ ਕੁੜੀ ਦੀ ਹੋਈ ਮੌਤ

ਤਾਜਾ ਜਾਣਕਾਰੀ
ਪੰਜਾਬ ਚ ਇਥੇ ਵਾਪਰਿਆ ਦਰਦਨਾਕ ਹਾਦਸਾ, ਟਰੇਨ ਦੀ ਲਪੇਟ ਚ ਆਉਣ ਕਾਰਨ 19 ਨੌਜਵਾਨ ਕੁੜੀ ਦੀ ਹੋਈ ਮੌਤ
ByadminApril 17, 2023Comments Off on ਪੰਜਾਬ ਚ ਇਥੇ ਵਾਪਰਿਆ ਦਰਦਨਾਕ ਹਾਦਸਾ, ਟਰੇਨ ਦੀ ਲਪੇਟ ਚ ਆਉਣ ਕਾਰਨ 19 ਨੌਜਵਾਨ ਕੁੜੀ ਦੀ ਹੋਈ ਮੌਤ
Previous Postਪੋਤੇ ਨੂੰ ਦਾਦੀ ਨੇ ਕਿਹਾ ਪੜਾਈ ਕਰਨ ਲਈ, ਸੁਣਦੇ ਹੀ ਮਾਸੂਮ ਨੇ ਜੋ ਕੀਤਾ ਸੋਚਿਆ ਵੀ ਨਹੀਂ ਸੀ
Next Postਸਾਬਕਾ CM ਪ੍ਰਕਾਸ਼ ਸਿੰਘ ਬਾਦਲ ਬਾਰੇ ਆਈ ਵੱਡੀ ਮਾੜੀ ਖਬਰ, ਕਰਾਇਆ ਗਿਆ ਹਸਪਤਾਲ ਦਾਖਿਲ