BREAKING NEWS
Search

ਪੰਜਾਬ ਚ ਇਥੇ ਵਾਪਰਿਆ ਭਿਆਨਕ ਹਾਦਸਾ ਹੋਈਆਂ ਮੌਤਾਂ , ਇਲਾਕੇ ਚ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਪੰਜਾਬ ਵਿੱਚ ਜਿਥੇ ਕਰੋਨਾ ਕੇਸਾਂ ਵਿਚ ਆਈ ਕਮੀ ਕਾਰਨ ਲੋਕਾਂ ਵਿੱਚ ਕੁਝ ਰਾਹਤ ਮਹਿਸੂਸ ਕੀਤੀ ਜਾ ਰਹੀ ਹੈ ਉਥੇ ਹੀ ਵਾਪਰਨ ਵਾਲੇ ਸੜਕ ਹਾਦਸਿਆਂ ਅਤੇ ਹੋਰ ਹਾਦਸਿਆਂ ਦਾ ਸ਼ਿਕਾਰ ਹੋਣ ਵਾਲੇ ਲੋਕਾਂ ਨੇ ਅੰਦਰ ਇਕ ਡਰ ਪੈਦਾ ਕਰ ਦਿੱਤਾ ਹੈ। ਇਨ੍ਹਾਂ ਵੱਖ ਵੱਖ ਹਾਦਸਿਆਂ ਵਿੱਚ ਬਹੁਤ ਸਾਰੇ ਲੋਕਾਂ ਦੀ ਜਾਨ ਆਏ ਦਿਨ ਜਾ ਰਹੀ ਹੈ, ਉੱਥੇ ਹੀ ਇਨ੍ਹਾਂ ਹਾਦਸਿਆਂ ਦੇ ਸ਼ਿਕਾਰ ਹੋਣ ਵਾਲੇ ਲੋਕਾਂ ਦੇ ਪਰਿਵਾਰਾਂ ਵਿੱਚ ਇਨ੍ਹਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ। ਅਜਿਹੇ ਹਾਦਸਿਆਂ ਨੇ ਲੋਕਾਂ ਦੇ ਮਨਾਂ ਉਪਰ ਇਕ ਡਰ ਪੈਦਾ ਕਰ ਦਿੱਤਾ ਹੈ। ਸਰਕਾਰ ਵੱਲੋਂ ਜਿਥੇ ਹਾਦਸਿਆਂ ਨੂੰ ਰੋਕਣ ਲਈ ਬਹੁਤ ਸਾਰੇ ਨਿਯਮ ਲਾਗੂ ਕੀਤੇ ਜਾ ਰਹੇ ਹਨ। ਪਰ ਲੋਕਾਂ ਵੱਲੋਂ ਕੀਤੀਆਂ ਗਈਆਂ ਗਲਤੀਆਂ ਕਾਰਨ ਅਜਿਹੇ ਹਾਦਸੇ ਵਾਪਰ ਜਾਂਦੇ ਹਨ।

ਪੰਜਾਬ ਵਿੱਚ ਇੱਥੇ ਹੋਏ ਭਿਆਨਕ ਹਾਦਸੇ ਵਿਚ ਹੋਈਆਂ ਮੌਤਾਂ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਜਲੰਧਰ ਹੁਸ਼ਿਆਰਪੁਰ ਮੁੱਖ ਮਾਰਗ ਤੇ ਪੈਂਦੇ ਪਿੰਡ ਉਦੇਸੀਆਂ ਤੋਂ ਸਾਹਮਣੇ ਆਈ ਹੈ। ਜਿੱਥੇ ਅੱਜ ਇਕ ਮੋਟਰ ਸਾਈਕਲ ਅਤੇ ਕਾਰ ਦੇ ਵਿਚਕਾਰ ਭਿਆਨਕ ਟੱਕਰ ਹੋਣ ਦੀ ਖਬਰ ਪ੍ਰਾਪਤ ਹੋਈ ਹੈ। ਇਹ ਹਾਦਸਾ ਉਸ ਸਮੇਂ ਹੋਇਆ ਜਦੋਂ ਮੋਟਰਸਾਈਕਲ ਉਪਰ ਸਵਾਰ ਹੋ ਕੇ ਤਿੰਨ ਪਰਵਾਸੀ ਮਜ਼ਦੂਰ ਜਾ ਰਹੇ ਸਨ, ਜੋ ਜਲੰਧਰ ਵੱਲ ਤੋਂ ਗਲਤ ਦਿਸ਼ਾ ਵਿੱਚ ਆ ਰਹੇ ਸਨ।

ਉਸ ਸਮੇਂ ਹੀ ਹੁਸ਼ਿਆਰਪੁਰ ਵੱਲ ਸਾਈਡ ਤੋਂ ਆ ਰਹੀ ਕਾਰ ਨਾਲ ਆਹਮੋ ਸਾਹਮਣੇ ਟੱਕਰ ਹੋ ਗਈ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਇਸ ਹਾਦਸੇ ਵਿਚ ਮੋਟਰਸਾਈਕਲ ਸਵਾਰ ਬਹੁਤ ਜ਼ਿਆਦਾ ਦੂਰੀ ਤੇ ਜਾ ਕੇ ਡਿੱਗੇ। ਪੁਲਸ ਵੱਲੋਂ ਮੌਕੇ ਤੇ ਪਹੁੰਚ ਕੀਤੀ ਗਈ ਅਤੇ ਪ੍ਰਵਾਸੀ ਮਜ਼ਦੂਰਾਂ ਵਿੱਚੋਂ ਇੱਕ ਪ੍ਰਵਾਸੀ ਮਜ਼ਦੂਰ ਰਾਜੂ ਪੁੱਤਰ ਸੋਮ ਨਾਥ ਝਾਰਖੰਡ ਦੀ ਮੌਕੇ ਉੱਪਰ ਹੀ ਮੌਤ ਹੋ ਗਈ। ਦੂਜੇ ਦੋ ਪਰਵਾਸੀ ਮਜ਼ਦੂਰਾਂ ਨੂੰ ਜਲੰਧਰ ਦੇ ਸਿਵਲ ਹਸਪਤਾਲ ਲਿਜਾਇਆ ਜਾ ਰਿਹਾ ਸੀ ਤਾਂ ਰਸਤੇ ਵਿੱਚ ਹੀ ਸੁਨੀਲ ਕੁਮਾਰ ਵਾਸੀ ਝਾਰਖੰਡ ਦੀ ਵੀ ਮੌਤ ਹੋ ਗਈ।

ਉਨ੍ਹਾਂ ਦੇ ਤੀਜੇ ਸਾਥੀ ਅਮਨ ਵਾਸੀ ਝਾਰਖੰਡ ਨੂੰ ਗੰਭੀਰ ਜ਼ਖਮੀ ਹਾਲਤ ਵਿੱਚ ਜਲੰਧਰ ਦੇ ਸਿਵਲ ਹਸਪਤਾਲ ਦਾਖਲ ਕਰਾਇਆ ਗਿਆ ਹੈ ਜਿੱਥੇ ਉਹ ਅਜਿਹੇ ਇਲਾਜ ਹੈ। ਪੁਲੀਸ ਵੱਲੋਂ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ।



error: Content is protected !!