ਆਈ ਤਾਜਾ ਵੱਡੀ ਖਬਰ

ਪੰਜਾਬ ਵਿੱਚ ਆਏ ਦਿਨ ਹੀ ਵਾਪਰਣ ਵਾਲੇ ਸੜਕ ਹਾਦਸਿਆਂ ਵਿੱਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ ਜਿਸ ਵਿੱਚ ਬਹੁਤ ਸਾਰੇ ਲੋਕਾਂ ਦੀ ਜਾਨ ਜਾ ਰਹੀ ਹੈ। ਸਰਕਾਰ ਵੱਲੋਂ ਜਿਥੇ ਬਹੁਤ ਸਾਰੇ ਨਿਯਮ ਲਾਗੂ ਕੀਤੇ ਜਾਂਦੇ ਹਨ ਅਤੇ ਲੋਕਾਂ ਨੂੰ ਉਨਾਂ ਦੀ ਪਾਲਣਾ ਕਰਨ ਦੀ ਅਪੀਲ ਵੀ ਕੀਤੀ ਜਾਂਦੀ ਹੈ ਤਾਂ ਜੋ ਲੋਕਾਂ ਨੂੰ ਸੁਰੱਖਿਅਤ ਰੱਖਿਆ ਜਾ ਸਕੇ। ਪਰ ਉਥੇ ਹੀ ਅਚਾਨਕ ਵਾਪਰਨ ਵਾਲੇ ਸੜਕ ਹਾਦਸਿਆਂ ਵਿੱਚ ਬਹੁਤ ਸਾਰੇ ਲੋਕ ਇਨ੍ਹਾਂ ਦੁਰਘਟਨਾਵਾਂ ਦਾ ਸ਼ਿਕਾਰ ਹੋ ਜਾਂਦੇ ਹਨ। ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦੁਖਦਾਈ ਖਬਰਾਂ ਬਹੁਤ ਸਾਰੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ। ਉਥੇ ਹੀ ਇਨ੍ਹਾਂ ਹਾਦਸਿਆਂ ਦਾ ਸ਼ਿਕਾਰ ਹੋਣ ਵਾਲੇ ਲੋਕਾਂ ਦੀ ਕਮੀ ਉਨ੍ਹਾਂ ਦੇ ਪਰਿਵਾਰਾਂ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ।

ਹੁਣ ਪੰਜਾਬ ਵਿੱਚ ਇੱਥੇ ਅਚਾਨਕ ਭਿਆਨਕ ਹਾਦਸਾ ਵਾਪਰਨ ਕਾਰਨ ਮੌਤ ਹੋਣ ਨਾਲ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਬਾਬਾ ਬਕਾਲਾ ਸਾਹਿਬ ਦੇ ਤਹਿਸੀਲ ਕੰਪਲੈਕਸ ਦੇ ਸਾਹਮਣੇ ਵਾਪਰਿਆ ਹੈ। ਜਿੱਥੇ ਇਸ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਦੋ ਸਕੇ ਭਰਾ ਜਲੰਧਰ ਤੋਂ ਆਏ ਸਨ ਅਤੇ ਮਾਤਾ ਗੰਗਾ ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਜਾ ਰਹੇ ਸਨ ਤਾਂ ਇਸ ਹਾਦਸੇ ਦਾ ਸ਼ਿਕਾਰ ਹੋ ਗਏ।

ਇਕ ਤੇਜ਼ ਰਫਤਾਰ ਕੈਟਰ ਵੱਲੋ ਸੜਕ ਤੇ ਬਣੀਆਂ ਹੋਈਆਂ ਦੁਕਾਨਾਂ ਨੂੰ ਆਪਣੀ ਚਪੇਟ ਵਿਚ ਲੈ ਲਿਆ। ਜਿਸ ਵਿੱਚ ਇਹ ਦੋਨੋਂ ਭਰਾ ਹਾਦਸੇ ਦਾ ਸ਼ਿਕਾਰ ਹੋ ਗਏ। ਜਿਨ੍ਹਾਂ ਵਿੱਚੋਂ ਇੱਕ ਭਰਾ ਦੀ ਮੌਤ ਹੋ ਗਈ ਹੈ ਅਤੇ ਦੂਸਰੇ ਨੂੰ ਗੰਭੀਰ ਹਾਲਤ ਵਿਚ ਹਸਪਤਾਲ ਲਿਜਾਇਆ ਗਿਆ ਹੈ। ਜ਼ਖ਼ਮੀ ਭਰਾ ਜਗਮੋਹਨ ਸਿੰਘ ਨੂੰ ਬਾਬਾ ਬਕਾਲਾ ਦੇ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਾਇਆ ਗਿਆ ਹੈ ਜਿੱਥੇ ਉਹ ਜੇਰੇ ਇਲਾਜ ਹੈ। ਉਥੇ ਹੀ ਦੂਸਰੇ ਭਰਾ ਧਿਆਨ ਸਿੰਘ ਦੀ ਮੌਕੇ ਤੇ ਮੌਤ ਹੋ ਗਈ ਸੀ।

ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਸ ਵੱਲੋਂ ਮੌਕੇ ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਹਾਦਸੇ ਨੂੰ ਅੰਜਾਮ ਦੇਣ ਵਾਲਾ ਟੈਂਕਰ ਰਾਣਾ ਸ਼ੂਗਰ ਮਿੱਲ ਦਾ ਦੱਸਿਆ ਗਿਆ ਹੈ। ਇਸ ਹਾਦਸੇ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ।


ਤਾਜਾ ਜਾਣਕਾਰੀ
ਪੰਜਾਬ ਚ ਇਥੇ ਵਾਪਰਿਆ ਭਿਆਨਕ ਹਾਦਸਾ ਹੋਇਆ ਮੌਤ ਦਾ ਤਾਂਡਵ , ਛਾਈ ਸੋਗ ਦੀ ਲਹਿਰ
ByadminAugust 14, 2021Comments Off on ਪੰਜਾਬ ਚ ਇਥੇ ਵਾਪਰਿਆ ਭਿਆਨਕ ਹਾਦਸਾ ਹੋਇਆ ਮੌਤ ਦਾ ਤਾਂਡਵ , ਛਾਈ ਸੋਗ ਦੀ ਲਹਿਰ
Previous Postਪੁਰਾਣੀਆਂ ਗੱਡੀਆਂ ਰੱਖਣ ਵਾਲਿਆਂ ਲਈ ਆ ਗਈ ਇਹ ਵੱਡੀ ਖਬਰ – ਇਹ ਗੱਡੀਆਂ ਹੋਣਗੀਆਂ ਕਬਾੜ
Next Postਪੰਜਾਬ ਦੇ ਸਿਖਿਆ ਮੰਤਰੀ ਵਲੋਂ ਸਕੂਲਾਂ ਨੂੰ ਬੰਦ ਕਰਨ ਦੇ ਸਬੰਧ ਚ ਹੁਣ ਆਇਆ ਇਹ ਵੱਡਾ ਬਿਆਨ