BREAKING NEWS
Search

ਪੰਜਾਬ ਚ ਇਥੇ ਵਾਪਰਿਆ ਭਿਆਨਕ ਹਾਦਸਾ ਹੋਇਆ ਮੌਤ ਦਾ ਤਾਂਡਵ – ਛਾਈ ਸੋਗ ਦੀ ਲਹਿਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਦੇ ਮੌਸਮ ਵਿੱਚ ਜਿੱਥੇ ਹੁਣ ਬਦਲਾਅ ਆ ਰਿਹਾ ਹੈ ਉਥੇ ਹੀ ਕੁਝ ਦਿਨਾਂ ਤੋਂ ਹਲਕੀ ਹਲਕੀ ਧੁੰਦ ਪੈਣੀ ਸ਼ੁਰੂ ਹੋ ਗਈ ਹੈ। ਇਸ ਮੌਸਮ ਵਿਚ ਬਦਲਾਅ ਦਾ ਸਭ ਤੋਂ ਜ਼ਿਆਦਾ ਅਸਰ ਸੜਕੀ ਆਵਾਜਾਈ ਉੱਪਰ ਪੈਂਦਾ ਹੈ। ਜਿੱਥੇ ਵਿਜ਼ੀਬਿਲਟੀ ਘੱਟ ਹੋਣ ਕਾਰਨ ਕਈ ਤਰਾਂ ਦੇ ਹਾਦਸੇ ਵਾਪਰ ਜਾਂਦੇ ਹਨ। ਮੌਸਮ ਦੀ ਤਬਦੀਲੀ ਕਾਰਨ ਵਾਪਰਨ ਵਾਲੇ ਅਜਿਹੇ ਸੜਕ ਹਾਦਸਿਆ ਦੇ ਕਾਰਨ ਬਹੁਤ ਸਾਰੇ ਪਰਿਵਾਰਾਂ ਦਾ ਜਾਨੀ ਮਾਲੀ ਨੁਕਸਾਨ ਹੋ ਜਾਂਦਾ ਹੈ। ਉਥੇ ਹੀ ਅਜਿਹੇ ਹਾਦਸੇ ਕੁਝ ਲੋਕਾਂ ਵੱਲੋਂ ਵਰਤੀ ਅਣਗਹਿਲੀ ਦੇ ਕਾਰਨ ਵਾਪਰਦੇ ਹਨ। ਜਿਸ ਕਾਰਨ ਬਹੁਤ ਸਾਰੇ ਪਰਵਾਰਾਂ ਦੇ ਉਹ ਮੈਂਬਰ ਇਸ ਫਾਨੀ ਸੰਸਾਰ ਤੋਂ ਚਲੇ ਜਾਂਦੇ ਹਨ ਜਿਨ੍ਹਾਂ ਦੇ ਉੱਪਰ ਪੂਰੇ ਘਰ ਦੀ ਜ਼ਿੰਮੇਵਾਰੀ ਹੁੰਦੀ ਹੈ। ਹੁਣ ਪੰਜਾਬ ਵਿੱਚ ਇੱਥੇ ਭਿਆਨਕ ਸੜਕ ਹਾਦਸਾ ਹੋਇਆ ਹੈ ਜਿੱਥੇ ਮੌਤ ਹੋਣ ਕਾਰਨ ਸੋਗ ਦੀ ਲਹਿਰ ਫੈਲ ਗਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਜਲੰਧਰ ਦੇ ਨਜ਼ਦੀਕ ਜਲੰਧਰ ਅੰਮ੍ਰਿਤਸਰ ਰੋਡ ਤੇ ਕਰਤਾਰਪੁਰ ਦੇ ਨਜ਼ਦੀਕ ਵਾਪਰਿਆ ਹੈ। ਜਿੱਥੇ ਕਰਤਾਰਪੁਰ ਦੇ ਜੰਗ-ਏ-ਆਜ਼ਾਦੀ ਥਾਂ ਦੇ ਨੇੜੇ ਇੱਕ ਸਵਾਰੀਆਂ ਨਾਲ ਭਰੀ ਹੋਈ ਬੱਸ ਨੂੰ ਇੱਕ ਟਰੱਕ ਵੱਲੋਂ ਭਿਆਨਕ ਟੱਕਰ ਮਾਰ ਦਿੱਤੀ ਗਈ ਹੈ। ਇਹ ਹਾਦਸਾ ਕਰੀਬ ਰਾਤ 8 ਵਜੇ ਮੰਗਲਵਾਰ ਨੂੰ ਵਾਪਰਿਆ ਹੈ। ਜਿਸ ਸਮੇਂ ਪੀ ਆਰ ਟੀ ਸੀ ਦੀ ਇੱਕ ਬੱਸ ਜਲੰਧਰ ਤੋਂ ਅੰਮ੍ਰਿਤਸਰ ਨੂੰ ਜਾ ਰਹੀ ਸੀ।

ਜਿਸ ਸਮੇਂ ਸਵਾਰੀਆਂ ਨਾਲ ਭਰੀ ਹੋਈ ਪੀ ਆਰ ਟੀ ਸੀ ਦੀ ਇਹ ਬੱਸ ਕਰਤਾਰਪੁਰ ਜੰਗ ਏ ਆਜ਼ਾਦੀ ਦੇ ਨਜ਼ਦੀਕ ਪਹੁੰਚੀ ਤਾਂ ਗ਼ਲਤ ਪਾਸੇ ਤੋਂ ਆ ਰਹੇ ਇੱਕ ਟਰੱਕ ਨੇ ਇਕ ਬੱਸ ਨੂੰ ਅਜਿਹੀ ਟੱਕਰ ਮਾਰੀ ਕਿ ਬੱਸ ਦੇ ਪਰਖੱਚੇ ਉੱਡ ਗਏ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਇਸ ਹਾਦਸੇ ਵਿੱਚ ਟਰੱਕ ਡਰਾਈਵਰ ਹਰਪਾਲ ਸਿੰਘ ਨੂੰ ਵੀ ਬਾਹਰ ਕੱਢਣ ਲਈ ਇੱਕ ਘੰਟੇ ਦੀ ਜੱਦੋ-ਜਹਿਦ ਕਰਨੀ ਪਈ। ਜਿਸ ਨੂੰ ਮੌਕੇ ਤੇ ਪਹੁੰਚ ਕੇ ਪੁਲਸ ਮੁਲਾਜ਼ਮਾਂ ਅਤੇ ਲੋਕਾਂ ਦੀ ਮਦਦ ਨਾਲ ਬਾਹਰ ਕੱਢਿਆ ਗਿਆ।

ਉੱਥੇ ਹੀ ਇਸ ਹਾਦਸੇ ਵਿਚ 15 ਦੇ ਕਰੀਬ ਸਵਾਰੀਆਂ ਗੰਭੀਰ ਰੂਪ ਵਿੱਚ ਜ਼ਖਮੀ ਹੋਈਆਂ ਹਨ ਜਿਨ੍ਹਾਂ ਨੂੰ ਤੁਰੰਤ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਟਰੱਕ ਡਰਾਈਵਰ ਅਤੇ ਦੋ ਹੋਰ ਸਵਾਰੀਆਂ ਦੀ ਹਾਲਤ ਕਾਫ਼ੀ ਨਾਜ਼ੁਕ ਦੱਸੀ ਜਾ ਰਹੀ ਹੈ। ਦੱਸਿਆ ਗਿਆ ਹੈ ਕਿ ਟਰੱਕ ਗਲਤ ਸਾਈਡ ਤੋਂ ਆ ਰਿਹਾ ਸੀ ਅਤੇ ਕੱਟ ਨਾ ਹੋਣ ਕਾਰਨ ਉਹ ਉਲਟੀ ਦਿਸ਼ਾ ਵਿੱਚ ਚਲਾ ਰਿਹਾ ਸੀ। ਪੁਲਿਸ ਵੱਲੋਂ ਇਸ ਹਾਦਸੇ ਦੀ ਜਾਂਚ ਕੀਤੀ ਜਾ ਰਹੀ ਹੈ



error: Content is protected !!