ਆਈ ਤਾਜ਼ਾ ਵੱਡੀ ਖਬਰ

ਵਾਪਰਨ ਵਾਲੇ ਵੱਖ ਵੱਖ ਸੜਕ ਹਾਦਸਿਆਂ ਵਿੱਚ ਜਿੱਥੇ ਲੋਕਾਂ ਦਾ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਹੋ ਰਿਹਾ ਹੈ। ਉਥੇ ਹੀ ਮੌਸਮ ਦੀ ਤਬਦੀਲੀ ਕਾਰਨ ਵੀ ਬਹੁਤ ਸਾਰੇ ਸੜਕ ਹਾਦਸੇ ਵਾਪਰ ਰਹੇ ਹਨ। ਜਿੱਥੇ ਪੈਣ ਵਾਲੀ ਧੁੰਦ ਦੇ ਕਾਰਣ ਦਿਖਾਈ ਨਾ ਦੇਣ ਕਾਰਨ ਕਈ ਹਾਦਸੇ ਵਾਪਰ ਜਾਂਦੇ ਹਨ। ਕੁਝ ਲੋਕਾਂ ਵੱਲੋਂ ਵਰਤੀ ਜਾਂਦੀ ਅਣਗਹਿਲੀ ਦੇ ਕਾਰਨ ਵੀ ਅਜਿਹੇ ਹਾਦਸੇ ਵਾਪਰ ਜਾਂਦੇ ਹਨ। ਅਜਿਹੇ ਹਾਦਸਿਆਂ ਦੀ ਚਪੇਟ ਵਿੱਚ ਆਉਣ ਕਾਰਨ ਬਹੁਤ ਸਾਰੇ ਲੋਕਾਂ ਦਾ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਵੀ ਹੋ ਜਾਂਦਾ ਹੈ। ਆਏ ਦਿਨ ਜਿੱਥੇ ਸੜਕੀ ਹਾਦਸਿਆਂ ਵਿਚ ਵਾਧਾ ਹੋ ਰਿਹਾ ਹੈ। ਉੱਥੇ ਹੀ ਸੜਕੀ ਆਵਾਜਾਈ ਮੰਤਰਾਲੇ ਵੱਲੋਂ ਲੋਕਾਂ ਨੂੰ ਵਾਹਨ ਚਲਾਉਂਦੇ ਸਮੇਂ ਲਾਗੂ ਕੀਤੇ ਗਏ ਨਿਯਮਾਂ ਦੀ ਪਾਲਣਾ ਕਰਨ ਦੇ ਆਦੇਸ਼ ਵੀ ਜਾਰੀ ਕੀਤੇ ਜਾਂਦੇ ਹਨ।

ਹੁਣ ਇਥੇ ਪੰਜਾਬ ਵਿੱਚ ਵਾਪਰਿਆ ਭਿਆਨਕ ਹਾਦਸਾ ਹੋਈਆਂ ਮੌਤਾਂ, ਜਿਸ ਬਾਰੇ ਤਾਜ਼ਾ ਵੱਡੀ ਖਬਰ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਉਸ ਸਮੇਂ ਹਾਹਾਕਾਰ ਮਚ ਗਈ ਜਦੋਂ ਮਾਹਿਲਪੁਰ-ਗੜ੍ਹਸ਼ੰਕਰ ਰੋਡ ਉਪਰ ਪਿੰਡ ਟੂਟੋਮਜਾਰਾ ਨਜ਼ਦੀਕ ਖੜੇ ਕੈਂਟਰ ‘ਚ ਪਿੱਛਿਓਂ ਪਨਬੱਸ ਦੀ ਟੱਕਰ ਹੋ ਗਈ। ਦੱਸਿਆ ਗਿਆ ਹੈ ਕਿ ਇਹ ਭਿਆਨਕ ਸੜਕ ਹਾਦਸਾ ਅੱਜ ਸਵੇਰੇ ਸਾਢੇ ਪੰਜ ਵਜੇ ਦੇ ਕਰੀਬ ਹੋਇਆ ਹੈ। ਓਥੇ ਹੀ ਇਸ ਭਿਆਨਕ ਸੜਕੇ ਹਾਦਸੇ ਦੇ ਕਾਰਨ ਬੱਸ ਡਰਾਈਵਰ ਤੇ ਕੰਡਕਟਰ ਦੀ ਮੌਕੇ ‘ਤੇ ਮੌਤ ਹੋ ਗਈ ਹੈ।

ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਤੁਰੰਤ ਥਾਣਾ ਮਾਹਿਲਪੁਰ ਦੀ ਪੁਲਸ ਵੱਲੋਂ ਮੌਕੇ ਤੇ ਪਹੁੰਚ ਕੀਤੀ ਗਈ ਅਤੇ ਲਾਸ਼ਾਂ ਨੂੰ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪੁਲਿਸ ਵੱਲੋਂ ਦੱਸਿਆ ਗਿਆ ਹੈ ਕਿ ਇਸ ਹਾਦਸੇ ਵਿੱਚ ਟੈਂਕਰ ਚਾਲਕ ਦੇ ਵੀ ਮਾਮੂਲੀ ਸੱਟਾਂ ਲੱਗੀਆਂ ਹਨ।

ਵਾਪਰੀ ਇਸ ਘਟਨਾ ਕਾਰਨ ਸੋਗ ਦੀ ਲਹਿਰ ਫੈਲ ਗਈ ਹੈ ਅਤੇ ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਹਾਦਸੇ ਵਿੱਚ ਬੱਸ ਵਿਚ ਸਵਾਰ 2 ਸਵਾਰੀਆਂ ਦੇ ਵੀ ਸੱਟਾਂ ਲੱਗੀਆਂ ਹਨ। ਜਦ ਕਿ ਬਾਕੀ ਸਵਾਰੀਆਂ ਦਾ ਬਚਾਅ ਹੋ ਗਿਆ ਹੈ। ਵਾਪਰੇ ਇਸ ਭਿਆਨਕ ਸੜਕ ਹਾਦਸੇ ਕਾਰਨ ਬੱਸ ਵਿਚ ਸਵਾਰ ਸਵਾਰੀਆ ਵਿੱਚ ਡਰ ਪੈਦਾ ਹੋ ਗਿਆ ਹੈ।


ਤਾਜਾ ਜਾਣਕਾਰੀ
ਪੰਜਾਬ ਚ ਇਥੇ ਵਾਪਰਿਆ ਭਿਆਨਕ ਹਾਦਸਾ ਹੋਈਆਂ ਮੌਤਾਂ – ਤਾਜਾ ਵੱਡੀ ਖਬਰ
ByadminJanuary 22, 2022Comments Off on ਪੰਜਾਬ ਚ ਇਥੇ ਵਾਪਰਿਆ ਭਿਆਨਕ ਹਾਦਸਾ ਹੋਈਆਂ ਮੌਤਾਂ – ਤਾਜਾ ਵੱਡੀ ਖਬਰ
Previous Postਹੁਣੇ ਹੁਣੇ ਇਥੇ ਅੱਗ ਨੇ ਮਚਾਈ ਭਾਰੀ ਤਬਾਹੀ ਮੌਕੇ ਤੇ 7 ਦੀ ਹੋਈ ਮੌਤ ਬਚਾਅ ਕਾਰਜ ਜੋਰਾਂ ਤੇ ਜਾਰੀ
Next Postਕਰਲੋ ਘਿਓ ਨੂੰ ਭਾਂਡਾ : 1 ਮਹੀਨੇ ਤਕ ਬਿਜਲੀ ਵਰਤਣ ਵਾਲਿਆਂ ਨੂੰ ਆ ਸਕਦੀ ਇਹ ਵੱਡੀ ਪ੍ਰੇਸ਼ਾਨੀ