BREAKING NEWS
Search

ਪੰਜਾਬ ਚ ਇਥੇ ਵਾਪਰਿਆ ਭਿਆਨਕ ਹਾਦਸਾ ਹੋਈਆਂ ਮੌਤਾਂ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ 

ਲੋਕਾਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਜਿੱਥੇ ਸੜਕੀ ਆਵਾਜਾਈ ਮੰਤਰਾਲੇ ਵੱਲੋਂ ਵਾਹਨ ਚਾਲਕਾਂ ਲਈ ਬਹੁਤ ਸਾਰੇ ਨਿਯਮ ਲਾਗੂ ਕੀਤੇ ਜਾਂਦੇ ਹਨ। ਉੱਥੇ ਹੀ ਇਨ੍ਹਾਂ ਲਾਗੂ ਕੀਤੇ ਗਏ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਵੀ ਕੀਤੀ ਜਾਂਦੀ ਹੈ। ਜਿਸ ਸਦਕਾ ਵਾਪਰਨ ਵਾਲੇ ਹਾਦਸਿਆਂ ਨੂੰ ਰੋਕਿਆ ਜਾ ਸਕੇ ਕਿਉਂਕਿ ਇਨ੍ਹਾਂ ਵਾਪਰਨ ਵਾਲੇ ਸੜਕ ਹਾਦਸਿਆਂ ਦੀ ਚਪੇਟ ਵਿੱਚ ਆਉਣ ਕਾਰਨ ਬਹੁਤ ਸਾਰੇ ਪਰਿਵਾਰਾਂ ਦੇ ਚਿਰਾਗ ਹਮੇਸ਼ਾਂ ਲਈ ਬੁਝ ਜਾਂਦੇ ਹਨ ਉਥੇ ਹੀ ਘਰ ਦਾ ਗੁਜ਼ਾਰਾ ਕਰਨ ਵਾਲਾ ਇਕੋ ਇਕ ਵਿਅਕਤੀ,ਜਿਸ ਉਪਰ ਸਾਰਾ ਪਰਿਵਾਰ ਨਿਰਭਰ ਕਰਦਾ ਹੈ, ਉਸ ਦੇ ਇਨ੍ਹਾਂ ਸੜਕ ਹਾਦਸਿਆਂ ਦੀ ਚਪੇਟ ਵਿੱਚ ਆਉਣ ਕਾਰਨ ਪਰਿਵਾਰ ਉਪਰ ਦੁੱਖਾਂ ਦਾ ਪਹਾੜ ਟੁੱਟ ਪੈਂਦਾ ਹੈ।

ਹੁਣ ਪੰਜਾਬ ਵਿੱਚ ਜਿੱਥੇ ਭਿਆਨਕ ਸੜਕ ਹਾਦਸਾ ਵਾਪਰਿਆ ਹੈ, ਜਿੱਥੇ ਮੌਤਾਂ ਹੋਣ ਕਾਰਨ ਸੋਗ ਦੀ ਲਹਿਰ ਫੈਲ ਗਈ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਆਈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਇਕ ਸੜਕ ਹਾਦਸਾ ਦਸੂਹਾ ਰੋਡ ਤੇ ਪੈਂਦੇ ਪਿੰਡ ਮਾਛੀਆਂ ਮੋੜ ਤੋਂ ਸਾਹਮਣੇ ਆਇਆ ਹੈ।

ਜਿੱਥੇ ਇਸ ਪਿੰਡ ਦੇ ਨਜ਼ਦੀਕ ਹੀ ਇਕ ਕਾਰ ਅਤੇ ਬੁਲਟ ਮੋਟਰਸਾਈਕਲ ਦੀ ਹੋਈ ਆਪਸ ਵਿੱਚ ਭਿਆਨਕ ਟੱਕਰ ਦੇ ਵਿਚ ਬੁਲਟ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਦੀ ਮੌਕੇ ਤੇ ਮੌਤ ਹੋ ਗਈ ਹੈ। ਇਹ ਸਭ ਉਸ ਸਮੇਂ ਵਾਪਰਿਆ ਜਦੋਂ ਪਿੰਡ ਕੋਟਲੀ ਭੂੰਗਾ ਦੇ ਰਹਿਣ ਵਾਲੇ ਦੋ ਵਿਅਕਤੀ ਆਪਣੇ ਬੁਲਟ ਮੋਟਰਸਾਈਕਲ ਤੇ ਇਕ ਵਿਆਹ ਸਮਾਗਮ ਵਿੱਚ ਹਾਜ਼ਰ ਹੋਣ ਤੋਂ ਬਾਅਦ ਵਾਪਸ ਆਪਣੇ ਘਰ ਜਾ ਰਹੇ ਸਨ। ਜਿਸ ਸਮੇਂ ਇਹ ਦੋਨੋਂ ਬੁਲਟ ਮੋਟਰਸਾਈਕਲ ਸਵਾਰ ਪਿੰਡ ਮਾਛੀਆਂ ਮੋੜ ਦੇ ਕੋਲ ਪਹੁੰਚੇ ਤਾਂ ਅਚਾਨਕ ਇਹਨਾ ਨੂੰ ਇੱਕ ਕਾਰ ਵੱਲੋਂ ਟੱਕਰ ਮਾਰ ਦਿੱਤੀ ਗਈ।

ਇਹ ਹਾਦਸਾ ਇੰਨਾ ਭਿਆਨਕ ਸੀ ਕਿ ਇਨ੍ਹਾਂ ਦੋਹਾਂ ਦੀ ਮੌਕੇ ਤੇ ਮੌਤ ਹੋ ਗਈ ਅਤੇ ਕਾਰ ਸਵਾਰ ਵੀ ਗੰਭੀਰ ਰੂਪ ਵਿਚ ਜਖਮੀ ਹੋਇਆ। ਇਨ੍ਹਾਂ ਵਿੱਚ ਇੱਕ ਫੌਜੀ ਦੱਸਿਆ ਜਾ ਰਿਹਾ ਹੈ। ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਸ ਵੱਲੋਂ ਮੌਕੇ ਤੇ ਪਹੁੰਚ ਕੇ ਜਿਥੇ ਦੋਵਾਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਵਾਸਤੇ ਦਸੂਹੇ ਦੇ ਸਰਕਾਰੀ ਹਸਪਤਾਲ ਲਿਜਾਇਆ ਗਿਆ ਹੈ। ਉਥੇ ਹੀ ਪੁਲਿਸ ਵੱਲੋਂ ਇਸ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।



error: Content is protected !!