BREAKING NEWS
Search

ਪੰਜਾਬ ਚ ਇਥੇ ਵਾਪਰਿਆ ਭਿਆਨਕ ਹਾਦਸਾ ਕਈ ਹੋਏ ਜਖਮੀ ਅਤੇ ਨੌਜਵਾਨ ਦੀ ਹੋਈ ਮੌਤ

ਆਈ ਤਾਜਾ ਵੱਡੀ ਖਬਰ 

ਲੋਕਾਂ ਵੱਲੋਂ ਅਣਗਹਿਲੀ ਵਰਤੀ ਜਾਂਦੀ ਹੈ ਅਤੇ ਬਹੁਤ ਸਾਰੇ ਹਾਦਸੇ ਵਾਪਰ ਜਾਂਦੇ ਹਨ ਅਤੇ ਇਨ੍ਹਾਂ ਹਾਦਸਿਆਂ ਦੀ ਚਪੇਟ ਵਿੱਚ ਆਉਣ ਕਾਰਨ ਕਈ ਪਰਿਵਾਰਾਂ ਦੇ ਚਿਰਾਗ ਹਮੇਸ਼ਾ ਲਈ ਇਸ ਸੰਸਾਰ ਨੂੰ ਅਲਵਿਦਾ ਆਖ ਜਾਂਦੇ ਹਨ। ਆਏ ਦਿਨ ਅਖ਼ਬਾਰਾਂ ਦੀਆਂ ਸੁਰਖੀਆਂ ਬਣਨ ਵਾਲੀਆਂ ਅਜਿਹੀਆਂ ਸੜਕ ਹਾਦਸਿਆਂ ਦੀਆਂ ਖ਼ਬਰਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਜਿੱਥੇ ਕੁਝ ਹਫਤੇ ਲੋਕਾਂ ਦੀ ਅਣਗਹਿਲੀ ਕਾਰਨ ਵਾਪਰਦੇ ਹਨ ਉਥੇ ਹੀ ਕੁਝ ਹਾਦਸੇ ਅਚਾਨਕ ਸਾਹਮਣੇ ਵਾਪਰ ਜਾਂਦੇ ਹਨ। ਇਨ੍ਹਾਂ ਹਾਦਸਿਆਂ ਦੀ ਚਪੇਟ ਵਿੱਚ ਆਉਣ ਕਾਰਨ ਕਈ ਪਰਿਵਾਰਾਂ ਦੇ ਅਜਿਹੇ ਮੈਂਬਰ ਇਨ੍ਹਾਂ ਹਾਦਸਿਆਂ ਦੇ ਸ਼ਿਕਾਰ ਹੋ ਜਾਂਦੇ ਹਨ ਜਿਨ੍ਹਾਂ ਦੇ ਕਾਰਨ ਪੂਰੇ ਘਰ ਦਾ ਗੁਜ਼ਾਰਾ ਹੁੰਦਾ ਹੈ।

ਜਿਨ੍ਹਾਂ ਦੇ ਤੁਰ ਜਾਣ ਨਾਲ ਉਹਨਾਂ ਦੇ ਘਰ ਦੀ ਆਰਥਿਕ ਸਥਿਤੀ ਪੂਰੀ ਤਰਾਂ ਬਿਗੜ ਜਾਂਦੀ ਹੈ। ਹੁਣ ਪੰਜਾਬ ਵਿੱਚ ਇੱਥੇ ਭਿਆਨਕ ਸੜਕ ਹਾਦਸਾ ਵਾਪਰਿਆ ਹੈ ਜਿਥੇ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਗੜ੍ਹਦੀਵਾਲਾ ਦੇ ਨਜ਼ਦੀਕ ਪੈਂਦੇ ਪਿੰਡ ਭੂੰਗਾ ਤੋਂ ਸਾਹਮਣੇ ਆਇਆ ਹੈ। ਜਿੱਥੇ ਬੀਤੀ ਰਾਤ 9 ਵਜੇ ਦੇ ਕਰੀਬ ਇਕ ਭਿਆਨਕ ਸੜਕ ਹਾਦਸਾ ਵਾਪਰਿਆ ਜਦੋਂ ਇਕ ਅਲਟੋ ਕਾਰ ਦੇ ਵਿਚ ਕੁਝ ਨੌਜਵਾਨ ਆਪਣੇ ਪਿੰਡ ਖੁਰਦਾ ਨੂੰ ਜਾ ਰਹੇ ਸਨ ਤਾਂ ਉਨ੍ਹਾਂ ਦੀ ਕਾਰ ਦੀ ਟੱਕਰ ਇਕ ਟਰੱਕ ਦੇ ਪਿੱਛੇ ਵੱਜਣ ਕਾਰਨ ਹੋ ਗਈ।

ਉਸ ਸਮੇਂ ਪਿੱਛੋਂ ਆਈ ਇੱਕ ਹੋਰ ਗੱਡੀ ਉਨ੍ਹਾਂ ਦੀ ਕਾਰ ਨਾਲ ਟਕਰਾ ਗਈ,ਦੱਸਿਆ ਗਿਆ ਹੈ ਕਿ ਇਸ ਹਾਦਸੇ ਵਿਚ ਵਿੱਚ ਪੰਜ ਨੌਜਵਾਨ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ ਅਤੇ ਜਿਨ੍ਹਾਂ ਨੂੰ ਗੰਭੀਰ ਹਾਲਤ ਵਿਚ ਸਰਕਾਰੀ ਹਸਪਤਾਲ ਲਿਜਾਇਆ ਗਿਆ। ਜਿਨ੍ਹਾਂ ਵਿਚੋਂ ਇਕ ਨੌਜਵਾਨ ਹਰਪ੍ਰੀਤ ਸਿੰਘ ਹਨੀ ਪੁੱਤਰ ਪਰਮਜੀਤ ਸਿੰਘ ਪੱਚੀ ਸਾਲਾਂ ਨੂੰ ਡਾਕਟਰਾਂ ਵੱਲੋਂ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ।

ਉੱਥੇ ਹੀ ਉਸ ਦੀ ਲਾਸ਼ ਨੂੰ ਪੁਲਸ ਵੱਲੋਂ ਪੋਸਟਮਾਰਟਮ ਤੋਂ ਬਾਅਦ ਪਰਿਵਾਰਕ ਹਵਾਲੇ ਕਰ ਦਿੱਤਾ ਗਿਆ ਹੈ ਅਤੇ ਬਾਕੀ ਚਾਰ ਨੌਜਵਾਨਾਂ ਦੀ ਗੰਭੀਰ ਹਾਲਤ ਦੇ ਚਲਦੇ ਹੋਏ ਹਸਪਤਾਲ ਵੱਲੋਂ ਉਨ੍ਹਾਂ ਨੂੰ ਹੋਰ ਹਸਪਤਾਲ ਵਿੱਚ ਭੇਜ ਦਿੱਤਾ ਗਿਆ ਹੈ। ਪੁਲਿਸ ਵੱਲੋਂ ਇਸ ਮਾਮਲੇ ਵਿੱਚ ਜਾਂਚ ਕੀਤੀ ਜਾ ਰਹੀ ਹੈ। ਦੱਸਿਆ ਗਿਆ ਹੈ ਕਿ ਮ੍ਰਿਤਕ ਨੌਜਵਾਨ ਆਈਲੈਟਸ ਕਰ ਰਿਹਾ ਸੀ।



error: Content is protected !!