BREAKING NEWS
Search

ਪੰਜਾਬ ਚ ਇਥੇ ਵਾਪਰਿਆ ਭਿਆਨਕ ਹਾਦਸਾ ਹੋਇਆ ਮੌਤ ਦਾ ਤਾਂਡਵ , ਛਾਇਆ ਸੋਗ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਹਰ ਰੋਜ਼ ਸੜਕੀ ਹਾਦਸਿਆਂ ਵਿੱਚ ਇਜ਼ਾਫ਼ਾ ਹੁੰਦਾ ਜਾ ਰਿਹਾ ਹੈ । ਸਡ਼ਕੀ ਹਾਦਸਿਆਂ ਦੌਰਾਨ ਲੋਕ ਹਰ ਰੋਜ਼ ਆਪਣੀਆਂ ਜਾਨਾ ਗਵਾ ਰਹੇ ਹਨ । ਕੁਝ ਹਾਦਸੇ ਅਜਿਹੇ ਹੁੰਦੇ ਹਨ ਜੋ ਦਿਲ ਦਹਿਲਾਉਣ ਵਾਲੇ ਹੁੰਦੇ ਹਨ ਤੇ ਅਜਿਹਾ ਹੀ ਇਕ ਹਾਦਸਾ ਸਾਹਮਣੇ ਆਇਆ ਹੈ ਪੰਜਾਬ ਤੇ ਜ਼ਿਲਾ ਲੁਧਿਆਣਾ ਤੋਂ । ਜਿੱਥੇ ਵਾਪਰੇ ਇਕ ਭਿਆਨਕ ਸੜਕ ਹਾਦਸੇ ਇਕ ਤੀਹ ਸਾਲਾ ਨੌਜਵਾਨ ਦੀ ਮੌਤ ਹੋ ਗਈ । ਮ੍ਰਿਤਕ ਵਿਅਕਤੀ ਦੀ ਪਛਾਣ ਰਵਿੰਦਰ ਸਿੰਘ ਰੋਮੀ ਵਜੋਂ ਹੋਈ ਹੈ । ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਪਤਾ ਚੱਲਿਆ ਹੈ ਕਿ ਇਹ ਦਰਦਨਾਕ ਹਾਦਸਾ ਫਿਲੌਰ ਗੁਰਾਇਆ ਨੈਸ਼ਨਲ ਹਾਈਵੇ ਤੇ ਵਾਪਰਿਆ ਹੈ ।

ਇਹ ਹਾਦਸਾ ਇੰਨਾ ਜ਼ਿਆਦਾ ਭਿਆਨਕ ਸੀ ਕਿ ਇਸ ਹਾਦਸੇ ਵਿੱਚ ਕਾਰ ਚਲਾਉਣ ਵਾਲੇ ਵਿਅਕਤੀ ਦੀ ਜਿੱਥੇ ਮੌਤ ਹੋ ਗਈ ਉੱਥੇ ਹੀ ਕਾਰ ਦੇ ਬੁਰੀ ਤਰ੍ਹਾਂ ਨਾਲ ਪਰਖੱਚੇ ਉੱਡ ਗਏ । ਇਸ ਦਰਦਨਾਕ ਘਟਨਾ ਸੰਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਵਿਅਕਤੀ ਦੇ ਪਰਿਵਾਰਕ ਮੈਬਰਾਂ ਨੇ ਦੱਸਿਆ ਕਿ ਰਵਿੰਦਰ ਸਿੰਘ ਰੋਮੀ ਆਪਣੀ ਭੂਆ ਨੂੰ ਮਿਲ ਕੇ ਜਲੰਧਰ ਤੋਂ ਵਾਪਸ ਲੁਧਿਆਣਾ ਵੱਲ ਨੂੰ ਆ ਰਿਹਾ ਸੀ ਕਿ ਉਸੇ ਸਮੇਂ ਨੇੜੇ ਖੜ੍ਹੇ ਟਰਾਲੇ ਵਿੱਚ ਉਸ ਦੀ ਕਾਰ ਨਾਲ ਟਕਰਾਈ। ਟੱਕਰ ਇੰਨੀ ਜ਼ਿਆਦਾ ਜ਼ਬਰਦਸਤ ਸੀ ਕਿ ਰਵਿੰਦਰ ਸਿੰਘ ਦੀ ਮੌਕੇ ਤੇ ਹੀ ਮੌਤ ਹੋ ਗਈ ਤੇ ਉਸ ਦੀ ਗੱਡੀ ਦੇ ਪੂਰੀ ਤਰ੍ਹਾਂ ਨਾਲ ਪਰਖੱਚੇ ਉੱਡ ਗਏ ।

ਘਟਨਾ ਮਿਲਦੇ ਸਾਰ ਪੁਲੀਸ ਵੀ ਮੌਕੇ ਤੇ ਪਹੁੰਚੀ , ਜਿਨ੍ਹਾਂ ਦੇ ਵੱਲੋਂ ਘਟਨਾ ਦਾ ਜਾਇਜ਼ਾ ਲੈ ਕੇ ਮਾਮਲਾ ਦਰਜ ਕੀਤਾ ਗਿਆ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ।

ਰਵਿੰਦਰ ਆਪਣੇ ਮਾਤਾ ਪਿਤਾ ਦਾ ਇਕਲੌਤਾ ਪੁੱਤਰ ਸੀ ਜਿਸ ਦੇ ਚਲਦੇ ਹੁਣ ਪਰਿਵਾਰ ਵਿੱਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ , ਪਰਿਵਾਰ ਦਾ ਇਸ ਸਮੇਂ ਰੋ ਰੋ ਕੇ ਬੁਰਾ ਹਾਲ ਹੋਇਆ ਪਿਆ ਹੈ । ਉੱਥੇ ਹੀ ਟਰਾਲਾ ਚਾਲਕ ਫਰਾਰ ਹੋਇਆ ਪਿਆ ਹੈ ਤੇ ਪੁਲੀਸ ਵੱਲੋਂ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ।



error: Content is protected !!