ਆਈ ਤਾਜ਼ਾ ਵੱਡੀ ਖਬਰ
ਸਰਕਾਰ ਵੱਲੋਂ ਲੋਕਾਂ ਦਾ ਜਾਨੀ ਮਾਲੀ ਨੁਕਸਾਨ ਹੋਣ ਤੋਂ ਬਚਾਅ ਕਰਨ ਵਾਸਤੇ ਅਤੇ ਸੜਕ ਹਾਦਸਿਆਂ ਨੂੰ ਰੋਕਣ ਵਾਸਤੇ ਜਿੱਥੇ ਬਹੁਤ ਸਾਰੇ ਨਿਯਮ ਲਾਗੂ ਕੀਤੇ ਜਾਂਦੇ ਹਨ। ਉਥੇ ਹੀ ਵਾਹਨ ਚਾਲਕਾਂ ਵਾਸਤੇ ਵੀ ਨਿਯਮਾਂ ਦੀ ਪਾਲਣਾ ਕਰਨ ਸਬੰਧੀ ਕਈ ਦਿਸ਼ਾ ਨਿਰਦੇਸ਼ ਜਾਰੀ ਕੀਤੇ ਜਾਂਦੇ ਹਨ ਜਿਸ ਨਾਲ ਲੋਕਾਂ ਦੀ ਜਾਨ ਨੂੰ ਬਚਾਇਆ ਜਾ ਸਕੇ। ਪਰ ਬਹੁਤ ਸਾਰੇ ਨੌਜਵਾਨਾਂ ਵੱਲੋਂ ਜਿੱਥੇ ਵਾਹਨ ਚਲਾਉਂਦੇ ਸਮੇਂ ਅਣਗਹਿਲੀ ਵਰਤੀ ਜਾਂਦੀ ਹੈ ਉੱਥੇ ਹੀ ਉਨ੍ਹਾਂ ਦੀ ਇਕ ਛੋਟੀ ਜਿਹੀ ਗਲਤੀ ਦੇ ਚਲਦਿਆਂ ਹੋਇਆਂ ਸੜਕ ਹਾਦਸੇ ਵਾਪਰ ਜਾਂਦੇ ਹਨ। ਜਿਸ ਕਾਰਨ ਬਹੁਤ ਸਾਰੇ ਘਰਾਂ ਦੇ ਚਿਰਾਗ ਬੁਝ ਜਾਂਦੇ ਹਨ।
ਹੁਣ ਪੰਜਾਬ ਵਿੱਚ ਇਥੇ ਵਾਪਰਿਆ ਵੱਡਾ ਭਿਆਨਕ ਹਾਦਸਾ, 5 ਨੌਜਵਾਨਾਂ ਚੋਂ 2 ਦੀ ਹੋਈ ਮੌਤ , ਜਿਸ ਬਾਰੇ ਤਾਜ਼ਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਦੁਖਦਾਈ ਭਿਆਨਕ ਸੜਕ ਹਾਦਸਾ ਜ਼ਿਲ੍ਹਾ ਗੁਰਦਾਸਪੁਰ ਦੇ ਅਧੀਨ ਆਉਂਦੇ ਕਸਬਾ ਦੋਰਾਂਗਲਾ ਤੋਂ ਸਾਹਮਣੇ ਆਇਆ ਹੈ ਜਿਥੇ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਦੱਸਿਆ ਗਿਆ ਹੈ ਕਿ ਇਹ ਸੜਕ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇੱਕ ਤੇਜ਼ ਰਫ਼ਤਾਰ ਕਾਰ ਬੇਕਾਬੂ ਹੋ ਕੇ ਇੱਕ ਦਰੱਖ਼ਤ ਨਾਲ ਟਕਰਾ ਗਈ।
ਇਸ ਹਾਦਸੇ ਦੇ ਕਾਰਨ ਜਿੱਥੇ ਕਾਰ ਵਿੱਚ 5 ਨੌਜਵਾਨ ਸਵਾਰ ਹੋ ਕੇ ਜਾ ਰਹੇ ਸਨ ਜਿਨ੍ਹਾਂ ਵਿੱਚੋਂ 2 ਨੌਜਵਾਨਾਂ ਦੀ ਮੌਕੇ ’ਤੇ ਮੌਤ ਹੋ ਗਈ ਹੈ ਉੱਥੇ ਹੀ ਤਿੰਨ ਨੌਜਵਾਨ ਗੰਭੀਰ ਰੂਪ ਨਾਲ ਜ਼ਖਮੀ ਹੋਏ ਹਨ। ਜਿਨ੍ਹਾਂ ਨੂੰ ਗੰਭੀਰ ਜ਼ਖਮੀ ਹਾਲਤ ਵਿੱਚ ਹਸਪਤਾਲ ਦਾਖਲ ਕਰਾਇਆ ਗਿਆ ਹੈ ਅਤੇ ਇਸ ਸਮੇਂ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ। ਮ੍ਰਿਤਕਾਂ ਦੀ ਪਹਿਚਾਣ ਹਰਪ੍ਰੀਤ ਸਿੰਘ ਅਤੇ ਰਮਨਦੀਪ ਸਿੰਘ ਵਜੋਂ ਹੋਈ ਹੈ ਦੀ ਮੌਤ ਹੋ ਗਈ ਹੈ। ਜਿਨ੍ਹਾਂ ਵਿਚੋਂ ਮ੍ਰਿਤਕ ਰਮਨਦੀਪ ਸਿੰਘ ਨੇ ਕੁੱਝ ਦਿਨ ਪਹਿਲਾ ਆਰਮੀ ਦਾ ਟੈਸਟ ਕਲੀਅਰ ਕੀਤਾ ਸੀ।
ਲੋਕਾਂ ਵੱਲੋਂ ਦੱਸਿਆ ਗਿਆ ਹੈ ਕਿ ਇਹ ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ। ਇਸ ਘਟਨਾ ਦੀ ਜਾਣਕਾਰੀ ਮਿਲਣ ਤੇ ਜਿਥੇ ਪੁਲਿਸ ਵੱਲੋਂ ਘਟਨਾ ਸਥਾਨ ਤੇ ਪਹੁੰਚ ਕੀਤੀ ਗਈ ਹੈ ਉੱਥੇ ਹੀ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਵੀ ਕੀਤੀ ਜਾ ਰਹੀ ਹੈ।
ਤਾਜਾ ਜਾਣਕਾਰੀ