ਆਈ ਤਾਜਾ ਵੱਡੀ ਖਬਰ
ਸੜਕੀ ਆਵਾਜਾਈ ਮੰਤਰਾਲੇ ਵੱਲੋਂ ਜਿਥੇ ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਬਹੁਤ ਸਾਰੇ ਨਿਯਮ ਲਾਗੂ ਕੀਤੇ ਜਾਂਦੇ ਹਨ ਅਤੇ ਉਨ੍ਹਾਂ ਦੀ ਪਾਲਣਾ ਕਰਨ ਦੀ ਅਪੀਲ ਵੀ ਲੋਕਾਂ ਨੂੰ ਸਮੇਂ ਸਮੇਂ ਤੇ ਕੀਤੀ ਜਾਂਦੀ ਹੈ। ਪਰ ਕੁਝ ਲੋਕਾਂ ਦੀ ਅਣਗਹਿਲੀ ਦੇ ਚਲਦਿਆਂ ਹੋਇਆਂ ਅਜਿਹੇ ਭਿਆਨਕ ਸੜਕ ਹਾਦਸੇ ਵਾਪਰਦੇ ਹਨ ਇਸਦਾ ਖਮਿਆਜ਼ਾ ਕਈ ਪਰਿਵਾਰਾਂ ਨੂੰ ਭੁਗਤਣਾ ਪੈ ਜਾਂਦਾ। ਇਕ ਤੋਂ ਬਾਅਦ ਇਕ ਸਾਹਮਣੇ ਆਉਣ ਵਾਲੇ ਅਜਿਹੇ ਭਿਆਨਕ ਸੜਕ ਹਾਦਸੇ ਨੇ ਜਿੱਥੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ ਉਥੇ ਹੀ ਬਹੁਤ ਸਾਰੇ ਘਰਾਂ ਦੇ ਚਿਰਾਗ ਬੁਝ ਜਾਂਦੇ ਹਨ। ਭਿਆਨਕ ਹਾਦਸਿਆਂ ਵਿਚ ਜਿਥੇ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ ਉਥੇ ਹੀ ਲੋਕਾਂ ਵਿੱਚ ਅਜਿਹੀਆਂ ਘਟਨਾਵਾਂ ਨੂੰ ਲੈ ਕੇ ਡਰ ਵੀ ਪੈਦਾ ਹੋ ਜਾਂਦਾ ਹੈ।
ਪੰਜਾਬ ਵਿੱਚ ਇੱਥੇ ਵਾਪਰਿਆ ਭਿਆਨਕ ਸੜਕ ਹਾਦਸਾ ,ਹੋਈ ਚਾਰ ਨੌਜਵਾਨਾਂ ਦੀ ਮੌਤ , ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਰਾਜਪੁਰਾ ਅੰਮ੍ਰਿਤਸਰ ਨੈਸ਼ਨਲ ਹਾਈਵੇ ਤੇ ਵਾਪਰਿਆ ਹੈ। ਜਿੱਥੇ ਇਕ ਟਰੱਕ ਅਤੇ ਕਾਰ ਦੀ ਭਿਆਨਕ ਟੱਕਰ ਹੋਈ ਹੈ। ਦੱਸ ਦਈਏ ਕਿ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਸੜਕ ਉਪਰ ਖੜ੍ਹੇ ਇਕ ਸਰੀਏ ਨਾਲ ਭਰੇ ਹੋਏ ਟਰੱਕ ਵਿੱਚ ਪਿਛਲੇ ਪਾਸੇ ਤੋਂ ਆ ਕੇ ਕਾਰ ਦੀ ਟੱਕਰ ਹੋ ਗਈ। ਕਾਰ ਵਿੱਚ ਜਿੱਥੇ ਨੌਜਵਾਨਾਂ ਸਵਾਰ ਸਨ , ਅਤੇ ਸਾਰੇ ਹੀ ਨੌਜਵਾਨ ਰਾਜਪੁਰਾ ਦੇ ਨਜ਼ਦੀਕੀ ਪਿੰਡਾਂ ਦੇ ਹੀ ਦੱਸੇ ਗਏ ਹਨ।
ਜਿਥੇ ਸਰਹੰਦ ਵਾਲੀ ਸਾਈਡ ਤੋਂ ਆਈ ਕਾਰ ਸੜਕ ਤੇ ਖੜ੍ਹੇ ਟਰੱਕ ਨਾਲ ਟਕਰਾ ਗਈ। ਉੱਥੇ ਹੀ ਇਹ ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਚਕਨਾਚੂਰ ਹੋ ਗਈ। ਜਿਸ ਕਾਰਨ ਕਾਰ ਵਿਚ ਸਵਾਰ ਛੇ ਨੌਜਵਾਨਾਂ ਵਿੱਚੋਂ ਚਾਰ ਨੌਜਵਾਨਾਂ ਦੀ ਘਟਨਾ ਸਥਾਨ ਤੇ ਹੀ ਮੌਤ ਹੋ ਗਈ ਅਤੇ ਦੋ ਗੰਭੀਰ ਰੂਪ ਵਿੱਚ ਜ਼ਖਮੀ ਹੋਏ ਸਨ ਜਿਨ੍ਹਾਂ ਨੂੰ ਗੰਭੀਰ ਹਾਲਤ ਦੇ ਚਲਦਿਆਂ ਹੋਇਆਂ ਪੀਜੀਆਈ ਚੰਡੀਗੜ੍ਹ ਭੇਜ ਦਿੱਤਾ ਗਿਆ।
ਜਿੱਥੇ ਦੋ ਨੌਜਵਾਨ ਜੇਰੇ ਇਲਾਜ ਹਨ। ਉਥੇ ਹੀ ਪੁਲਿਸ ਵੱਲੋਂ ਮ੍ਰਿਤਕ ਨੌਜਵਾਨਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਵਾਸਤੇ ਭੇਜਿਆ ਗਿਆ ਅਤੇ ਉਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਦੇ ਹਵਾਲੇ ਕੀਤਾ ਗਿਆ। ਪੁਲੀਸ ਵੱਲੋਂ ਜਿਥੇ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਉਥੇ ਹੀ ਟਰੱਕ ਚਾਲਕ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ।
ਤਾਜਾ ਜਾਣਕਾਰੀ