ਆਈ ਤਾਜ਼ਾ ਵੱਡੀ ਖਬਰ

ਪੰਜਾਬ ਵਿੱਚ ਸਾਰੇ ਧਰਮਾਂ ਦੇ ਲੋਕ ਰਹਿੰਦੇ ਹਨ ਅਤੇ ਹਰ ਧਰਮ ਦਾ ਪੂਰਾ ਸਤਿਕਾਰ ਕੀਤਾ ਜਾਂਦਾ ਹੈ। ਉਥੇ ਹੀ ਲੋਕਾਂ ਵੱਲੋਂ ਆਉਣ ਵਾਲੇ ਤਿਉਹਾਰਾਂ ਨੂੰ ਸਾਂਝੇ ਤੌਰ ਤੇ ਮਨਾਇਆ ਜਾਂਦਾ ਹੈ ਅਤੇ ਉਨ੍ਹਾਂ ਪ੍ਰਤੀ ਪੂਰੀ ਸ਼ਰਧਾ ਰੱਖੀ ਜਾਂਦੀ ਹੈ। ਆਏ ਦਿਨ ਹੀ ਸਾਹਮਣੇ ਕੁਝ ਅਜਿਹੀਆਂ ਘਟਨਾਵਾਂ ਆ ਜਾਂਦੀਆਂ ਹਨ ਜੋ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ। ਪੰਜਾਬ ਵਿੱਚ ਅਤੇ ਬਹੁਤ ਸਾਰੇ ਲੋਕਾਂ ਵੱਲੋਂ ਸਿੱਖ ਧਰਮ ਦਾ ਪੂਰਾ ਸਤਿਕਾਰ ਕੀਤਾ ਜਾਂਦਾ ਹੈ। ਉਥੇ ਹੀ ਕੁਝ ਲੋਕਾਂ ਵੱਲੋਂ ਗਲਤ ਲੋਕਾਂ ਦੀ ਗੱਲ ਵਿਚ ਆ ਕੇ ਇਸ ਧਰਮ ਦਾ ਕਈ ਵਾਰ ਅਪਮਾਨ ਵੀ ਕਰ ਦਿੱਤਾ ਜਾਂਦਾ ਹੈ।

ਅਜਿਹੀਆਂ ਮੰਦਭਾਗੀਆਂ ਘਟਨਾਵਾਂ ਨੂੰ ਲੈ ਕੇ ਕਈ ਵਾਰ ਸਥਿਤੀ ਬਹੁਤ ਹੀ ਜ਼ਿਆਦਾ ਗੰਭੀਰ ਹੋ ਜਾਂਦੀ ਹੈ। ਜਿਸ ਨਾਲ ਪੰਜਾਬ ਵਿਚ ਵੱਸਦੇ ਸਿੱਖ ਭਾਈਚਾਰੇ ਦੇ ਲੋਕਾਂ ਦੇ ਹਿਰਦੇ ਵਲੂੰਧਰੇ ਜਾਂਦੇ ਹਨ ਅਤੇ ਉਨ੍ਹਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੈ। ਪੰਜਾਬ ਦੇ ਗੁਰਦੁਆਰਾ ਸਾਹਿਬ ਦੇ ਅੰਦਰ ਕਈ ਵਾਰ ਅਜਿਹੀਆਂ ਘਟਨਾਵਾਂ ਵਾਪਰ ਜਾਂਦੀਆਂ ਹਨ ਜਿਨ੍ਹਾਂ ਬਾਰੇ ਕਿਸੇ ਵੱਲੋਂ ਕਲਪਨਾ ਵੀ ਨਹੀਂ ਕੀਤੀ ਜਾਂਦੀ। ਹੁਣ ਪੰਜਾਬ ਵਿੱਚ ਇੱਥੇ ਬੇਅਦਬੀ ਦੀ ਘਟਨਾ ਵਾਪਰੀ ਹੈ ਜਿਸ ਕਾਰਨ ਇਲਾਕੇ ਵਿੱਚ ਲੋਕਾਂ ਵਿਚ ਗੁੱਸੇ ਦੀ ਲਹਿਰ ਵੇਖੀ ਜਾ ਰਹੀ ਹੈ।

ਕੁਝ ਸ਼ਰਾਰਤੀ ਅਨਸਰਾਂ ਵੱਲੋਂ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਜਾਂਦਾ ਹੈ। ਜਿੱਥੇ ਹੁਣ ਅਜਿਹੀ ਹੀ ਘਟਨਾ ਸ਼ੁਤਰਾਣਾ ਦੇ ਨਜ਼ਦੀਕ ਡੇਰਾ ਗੋਬਿੰਦਪੁਰਾ ਤੋਂ ਸਾਹਮਣੇ ਆਈ ਹੈ। ਜਿੱਥੇ ਗੁਰਦੁਆਰਾ ਸਾਹਿਬ ਵਿੱਚ ਗੁਟਕਾ ਸਾਹਿਬ ਦੀ ਕੀਤੀ ਗਈ ਬੇਅਦਬੀ ਕਾਰਨ ਇਲਾਕੇ ਦੇ ਲੋਕਾਂ ਵਿੱਚ ਗੁੱਸਾ ਵੇਖਿਆ ਜਾ ਰਿਹਾ ਹੈ। ਇਸ ਘਟਨਾ ਦੀ ਜਾਣਕਾਰੀ ਪੁਲੀਸ ਨੂੰ ਦਿੱਤੀ ਗਈ ਹੈ ਜਿਥੇ ਪੰਜਾਬ ਅਤੇ ਹਰਿਆਣਾ ਵੱਲ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਤਾਂਤਰਿਕ ਅਤੇ ਪਿੰਡ ਦੇ ਗ੍ਰੰਥੀ ਦੀ ਭਾਲ ਕੀਤੀ ਜਾ ਰਹੀ ਹੈ।

ਕਿਉਂਕਿ ਪਿੰਡ ਦੇ ਗੁਰਦੁਆਰਾ ਸਾਹਿਬ ਵਿੱਚ ਕੁਝ ਵਿਅਕਤੀਆਂ ਵੱਲੋਂ ਗੁਟਕਾ ਸਾਹਿਬ ਨੂੰ ਪਾੜ ਕੇ ਨਾਲੀ ਵਿੱਚ ਸੁੱਟਿਆ ਗਿਆ ਹੈ। ਇਸ ਬੇਅਦਬੀ ਤੋਂ ਗੁੱਸੇ ਹੁੰਦੇ ਹੋਏ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜ਼ਿਲਾ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਗਈ ਹੈ। ਜਿਸ ਤੋਂ ਬਾਅਦ ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਇਸ ਘਟਨਾ ਨੂੰ ਅੰਜ਼ਾਮ ਦੇਣ ਵਾਲੇ ਲੋਕਾਂ ਨੂੰ ਕਾਬੂ ਕਰਨ ਲਈ ਕੋਸ਼ਿਸ਼ ਜਾਰੀ ਹੈ।


ਤਾਜਾ ਜਾਣਕਾਰੀ
ਪੰਜਾਬ ਚ ਇਥੇ ਵਾਪਰੀ ਬੇਅਦਬੀ ਦੀ ਇਹ ਵੱਡੀ ਮਾੜੀ ਘਟਨਾ – ਇਲਾਕੇ ਚ ਗੁੱਸੇ ਦੀ ਲਹਿਰ
ByadminSeptember 19, 2021Comments Off on ਪੰਜਾਬ ਚ ਇਥੇ ਵਾਪਰੀ ਬੇਅਦਬੀ ਦੀ ਇਹ ਵੱਡੀ ਮਾੜੀ ਘਟਨਾ – ਇਲਾਕੇ ਚ ਗੁੱਸੇ ਦੀ ਲਹਿਰ
Previous Postਚੰਨੀ ਦੇ ਮੁਖ ਮੰਤਰੀ ਬਣਨ ਦੇ ਤੁਰੰਤ ਬਾਅਦ ਇਹਨਾਂ ਦੋਹਾਂ ਨੂੰ ਬਣਾਇਆ ਉਪ ਮੁੱਖ ਮੰਤਰੀ ਕਾਂਗਰਸ ਹਾਈ ਕਮਾਂਡ ਨੇ
Next Postਚਰਨਜੀਤ ਸਿੰਘ ਚੰਨੀ ਦੇ ਮੁਖ ਮੰਤਰੀ ਬਣਨ ਤੋਂ ਬਾਅਦ ਕੈਪਟਨ ਵਲੋਂ ਆ ਗਈ ਇਹ ਵੱਡੀ ਤਾਜਾ ਖਬਰ