ਆਈ ਤਾਜ਼ਾ ਵੱਡੀ ਖਬਰ

ਪੰਜਾਬ ਅੰਦਰ ਜਿੱਥੇ ਸਰਕਾਰ ਵੱਲੋਂ ਸਥਿਤੀ ਨੂੰ ਸ਼ਾਂਤਮਈ ਬਣਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਜਿੱਥੇ ਲੋਕਾਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਪੁਲਸ ਪ੍ਰਸ਼ਾਸਨ ਨੂੰ ਵੀ ਸਖਤੀ ਵਰਤਣ ਦੇ ਆਦੇਸ਼ ਜਾਰੀ ਕੀਤੇ ਜਾਂਦੇ ਹਨ ਜੋ ਵਾਪਰਨ ਵਾਲੀਆਂ ਘਟਨਾਵਾਂ ਨੂੰ ਠੱਲ੍ਹ ਪਾਈ ਜਾ ਸਕੇ। ਕਿਉਂ ਕਿ ਸੂਬੇ ਅੰਦਰ ਵਾਪਰ ਰਹੀਆਂ ਬਹੁਤ ਸਾਰੀਆਂ ਘਟਨਾਵਾਂ ਪੰਜਾਬ ਦੇ ਹਲਾਤਾਂ ਤੇ ਗਹਿਰਾ ਅਸਰ ਪਾ ਰਹੀਆਂ ਹਨ। ਉੱਥੇ ਹੀ ਬੇਅਦਬੀ ਦੀਆਂ ਘਟਨਾਵਾਂ ਵਿੱਚ ਵੀ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ। ਜਿੱਥੇ ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਬਹੁਤ ਸਾਰੀਆਂ ਬੇਅਦਬੀ ਦੀਆਂ ਘਟਨਾਵਾਂ ਸਾਹਮਣੇ ਆ ਚੁੱਕੀਆਂ ਹਨ ਜਿਸ ਨਾਲ ਵੱਖ ਵੱਖ ਧਰਮਾਂ ਦੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ।

ਅਜਿਹੀਆਂ ਘਟਨਾਵਾਂ ਦੀ ਜਿੱਥੇ ਪੁਲਿਸ ਪ੍ਰਸ਼ਾਸ਼ਨ ਵੱਲੋਂ ਸਖਤੀ ਨਾਲ ਜਾਂਚ ਕੀਤੀ ਜਾਂਦੀ ਹੈ ਉਥੇ ਹੀ ਦੋਸ਼ੀਆਂ ਖਿਲਾਫ ਬਣਦੀ ਕਾਰਵਾਈ ਵੀ ਕੀਤੀ ਜਾ ਰਹੀ ਹੈ। ਇਸ ਸਭ ਦੇ ਬਾਵਜੂਦ ਵੀ ਬਹੁਤ ਸਾਰੇ ਮਾਮਲੇ ਆਏ ਦਿਨ ਸਾਹਮਣੇ ਆ ਰਹੇ ਹਨ। ਹੁਣ ਪੰਜਾਬ ਵਿੱਚ ਇਥੇ ਵਾਪਰੀ ਬੇਅਦਬੀ ਦੇ ਘਟਨਾ , ਜਿਸ ਨਾਲ ਇਲਾਕੇ ਵਿਚ ਮਾਹੌਲ ਹੋਇਆ ਤਨਾਅਪੂਰਨ,ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਮਹਾਂਨਗਰ ਲੁਧਿਆਣਾ ਦੇ ਸਥਾਨਕ ਸੁੰਦਰ ਨਗਰ ਤੋਂ ਸਾਹਮਣੇ ਆਇਆ ਹੈ।

ਜਿੱਥੇ ਅੱਜ ਬਾਅਦ ਦੁਪਹਿਰ ਗੁਟਕਾ ਸਾਹਿਬ ਦੀ ਬੇਅਦਬੀ ਹੋਣ ਦਾ ਮਾਮਲਾ ਸਾਹਮਣੇ ਆਇਆ ਇਲਾਕੇ ਵਿੱਚ ਤਣਾਅ ਪੂਰਨ ਸਥਿਤੀ ਪੈਦਾ ਹੋ ਗਈ। ਇਸ ਘਟਨਾ ਦਾ ਖੁਲਾਸਾ ਉਸ ਸਮੇਂ ਹੋਇਆ ਜਦੋਂ ਕੁਝ ਲੋਕਾਂ ਵੱਲੋਂ ਗਲੀ ਦੇ ਵਿੱਚ ਗੁਟਕਾ ਸਾਹਿਬ ਦੇ ਅੰਗ ਖਿੱਲਰੇ ਹੋਏ ਦੇਖੇ ਗਏ। ਜਿਸ ਤੋਂ ਬਾਅਦ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦੀ ਇਸ ਘਟਨਾ ਦੀ ਜਾਣਕਾਰੀ ਤੁਰੰਤ ਹੀ ਲੋਕਾਂ ਵੱਲੋਂ ਪੁਲਿਸ ਨੂੰ ਦਿੱਤੀ ਗਈ।

ਇਸ ਘਟਨਾ ਦੀ ਜਾਣਕਾਰੀ ਮਿਲਦੇ ਜਿੱਥੇ ਲੋਕਾਂ ਵਿੱਚ ਰੋਸ ਹੈ ਉੱਥੇ ਹੀ ਸਥਿਤੀ ਕਾਫ਼ੀ ਤਣਾਅਪੂਰਣ ਬਣੀ ਹੋਈ ਹੈ ਅਤੇ ਇਲਾਕੇ ਦੀਆਂ ਜਥੇਬੰਦੀਆਂ ਵੀ ਘਟਨਾ ਸਥਾਨ ਤੇ ਪਹੁੰਚੀਆਂ ਹਨ। ਪੁਲਿਸ ਅਧਿਕਾਰੀਆਂ ਵੱਲੋਂ ਘਟਨਾ ਸਥਾਨ ਤੇ ਪਹੁੰਚ ਕੇ ਇਸ ਸਾਰੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੰਜਾਬ ਅੰਦਰ ਇਸ ਤੋਂ ਪਹਿਲਾਂ ਵੀ ਬਹੁਤ ਸਾਰੀਆਂ ਬੇਅਦਬੀ ਦੀਆਂ ਘਟਨਾਵਾਂ ਸਾਹਮਣੇ ਆ ਚੁੱਕੀਆਂ ਹਨ ਜਿਸ ਨਾਲ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ।


ਤਾਜਾ ਜਾਣਕਾਰੀ
ਪੰਜਾਬ ਚ ਇਥੇ ਵਾਪਰੀ ਬੇਅਦਬੀ ਦੇ ਘਟਨਾ , ਇਲਾਕੇ ਚ ਮਹੌਲ ਹੋਇਆ ਤਨਾਅਪੂਰਨ – ਤਾਜਾ ਵੱਡੀ ਖਬਰ
ByadminApril 2, 2022Comments Off on ਪੰਜਾਬ ਚ ਇਥੇ ਵਾਪਰੀ ਬੇਅਦਬੀ ਦੇ ਘਟਨਾ , ਇਲਾਕੇ ਚ ਮਹੌਲ ਹੋਇਆ ਤਨਾਅਪੂਰਨ – ਤਾਜਾ ਵੱਡੀ ਖਬਰ
Previous Postਇਥੇ ਹੋਇਆ ਵੱਡਾ ਧਮਾਕਾ: ਹੋਈਆਂ 12 ਮੌਤਾਂ ਅਤੇ ਦਰਜਨਾਂ ਜਖਮੀ – ਤਾਜਾ ਵੱਡੀ ਖਬਰ
Next Postਪੰਜਾਬ : ਪ੍ਰਾਈਵੇਟ ਸਕੂਲਾਂ ਲਈ ਹਾਈ ਕੋਰਟ ਤੋਂ ਆਇਆ ਇਹ ਵੱਡਾ ਫੈਸਲਾ – ਤਾਜਾ ਵੱਡੀ ਖਬਰ