BREAKING NEWS
Search

ਪੰਜਾਬ ਚ ਇਥੇ ਵਾਪਰੀ ਬੇਅਦਬੀ ਦੀ ਘਟਨਾ, ਮਾਹੌਲ ਹੋਇਆ ਤਣਾਅਪੂਰਣ – ਪੁਲਿਸ ਫੋਰਸ ਮੌਕੇ ਤੇ ਪਹੁੰਚੀ

ਆਈ ਤਾਜ਼ਾ ਵੱਡੀ ਖਬਰ 

ਪਿਛਲੇ ਕੁਝ ਸਾਲਾਂ ਤੋਂ ਜਿੱਥੇ ਪੰਜਾਬ ਵਿੱਚ ਲਗਾਤਾਰ ਬੇਅਦਬੀ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ। ਉਥੇ ਹੀ ਇਨ੍ਹਾਂ ਬੇਅਦਬੀ ਦੀਆ ਘਟਨਾਵਾਂ ਨੂੰ ਲੈ ਕੇ ਲੋਕਾਂ ਵਿਚ ਅਜੇ ਤੱਕ ਰੋਸ ਦੇਖਿਆ ਜਾ ਰਿਹਾ ਹੈ ਜਿਥੇ ਉਨ੍ਹਾਂ ਮਾਮਲਿਆਂ ਨੂੰ ਪੰਜਾਬ ਸਰਕਾਰ ਵੱਲੋਂ ਹੱਲ ਨਹੀਂ ਕੀਤਾ ਗਿਆ ਹੈ। ਉਥੇ ਹੀ ਪੰਜਾਬ ਦੇ ਵਿਚ ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਇਨ੍ਹਾਂ ਚਾਰ ਮਹੀਨਿਆਂ ਦੇ ਅੰਦਰ ਵੀ ਬਹੁਤ ਸਾਰੇ ਬੇਅਦਬੀ ਦੇ ਮਾਮਲੇ ਸਾਹਮਣੇ ਆ ਚੁੱਕੇ ਹਨ। ਜਿਨ੍ਹਾਂ ਵਿੱਚ ਸ਼੍ਰੀ ਹਰਿਮੰਦਰ ਸਾਹਿਬ ਦੀ ਬੇਅਦਬੀ ਦੀ ਘਟਨਾ ਵੀ ਸ਼ਾਮਲ ਹੈ । ਜਿੱਥੇ ਬਹੁਤ ਸਾਰੇ ਗ਼ੈਰ-ਸਮਾਜਿਕ ਅਨਸਰਾਂ ਵੱਲੋਂ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦੇ ਦਿੱਤਾ ਜਾਂਦਾ ਹੈ ਜਿਸ ਨਾਲ ਬਹੁਤ ਸਾਰੇ ਧਰਮਾਂ ਦੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੈ।

ਜਿਸ ਦਾ ਅਸਰ ਪੰਜਾਬ ਦੇ ਹਾਲਾਤਾਂ ਉਪਰ ਵੀ ਪੈ ਰਿਹਾ ਹੈ। ਹੁਣ ਪੰਜਾਬ ਵਿੱਚ ਇੱਥੇ ਬੇਅਦਬੀ ਦੀ ਘਟਨਾ ਵਾਪਰੀ ਹੈ ਜਿਸ ਕਾਰਨ ਮਾਹੌਲ ਤਣਾਅਪੂਰਨ ਹੋ ਗਿਆ ਹੈ ਅਤੇ ਪੁਲਸ ਵੱਲੋਂ ਮੌਕੇ ਤੇ ਪਹੁੰਚ ਕੇ ਸਥਿਤੀ ਉਪਰ ਕਾਬੂ ਪਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਜਿਲ੍ਹਾ ਗੁਰਦਾਸਪੁਰ ਅਧੀਨ ਆਉਂਦੇ ਕਸਬਾ ਦੋਰਾਗਲਾ ਤੋਂ ਸਾਹਮਣੇ ਆਇਆ ਹੈ। ਜਿੱਥੇ ਅੱਜ ਬੇਅਦਬੀ ਦੀ ਘਟਨਾ ਦੇ ਕਾਰਨ ਲੋਕਾਂ ਵਿੱਚ ਗੁੱਸਾ ਵੇਖਿਆ ਜਾ ਰਿਹਾ ਹੈ।

ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਅੱਜ ਦੇਸ਼ ਅੰਦਰ ਚੱਲ ਰਹੇ ਨਵਰਾਤਰਿਆਂ ਦੇ ਦੌਰਾਨ ਅਸ਼ਟਮੀ ਦੇ ਮੌਕੇ ਉਪਰ ਮਾਤਾ ਰਾਣੀ ਮੰਦਰ ਦੇ ਸਾਹਮਣੇ ਲੰਗਰ ਲਗਾਇਆ ਹੋਇਆ ਸੀ। ਉਸ ਸਮੇਂ ਇਕ ਵਿਅਕਤੀ ਵੱਲੋਂ ਉਸ ਲੰਗਰ ਵਾਲੀ ਜਗ੍ਹਾ ਤੇ ਮਾਤਾ ਰਾਣੀ ਦੀ ਤਸਵੀਰ ਨਾਲ ਛੇੜਛਾੜ ਕਰ ਕੇ ਬੇਅਦਬੀ ਕੀਤੀ ਗਈ। ਜਿਸ ਕਾਰਨ ਉਸ ਵਿਅਕਤੀ ਦੀ ਕੁੱਟਮਾਰ ਕੀਤੀ ਗਈ। ਇਸ ਤਰ੍ਹਾਂ ਸਥਿਤੀ ਗੰਭੀਰ ਹੁੰਦੀ ਦੇਖ ਪੁਲਿਸ ਵੱਲੋਂ ਮੌਕੇ ਤੇ ਪਹੁੰਚ ਕੇ ਉਸ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ। ਪੁਲਿਸ ਵੱਲੋਂ ਇਸ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲੀਸ ਵੱਲੋਂ ਜਿਥੇ ਲੋਕਾਂ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ ਗਈ।

ਉਥੇ ਹੀ ਲੋਕਾਂ ਵੱਲੋਂ ਗੁੱਸੇ ਵਿਚ ਆ ਕੇ ਪੁਲਸ ਪ੍ਰਸ਼ਾਸਨ ਦੇ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ ਗਈ,ਹਿੰਦੂ ਭਗਤਾਂ ਵੱਲੋਂ ਹਰ ਹਰ ਮਹਾਂਦੇਵ ਦੇ ਜੈਕਾਰੇ ਛੱਡੇ ਗਏ। ਕਾਬੂ ਕੀਤੇ ਗਏ ਵਿਅਕਤੀ ਦੇ ਪਰਿਵਾਰ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਉਸ ਵਿਅਕਤੀ ਦੀ ਮਾਨਸਿਕ ਸਥਿਤੀ ਠੀਕ ਨਹੀਂ ਹੈ।



error: Content is protected !!