ਆਈ ਤਾਜ਼ਾ ਵੱਡੀ ਖਬਰ
ਪੰਜਾਬ ਵਿੱਚ ਹਰ ਰੋਜ਼ ਬੇਅਦਬੀ ਨਾਲ ਸਬੰਧਤ ਘਟਨਾਵਾਂ ਵਧ ਰਹੀਆਂ ਹਨ । ਅਜੋਕੇ ਸਮੇਂ ਦੇ ਵਿਚ ਅਖ਼ਬਾਰਾਂ ਦੀਆਂ ਸੁਰਖੀਆਂ ਤੇ ਟੀ ਵੀ ਚੈਨਲਾਂ ਦੀਆਂ ਹੈੱਡਲਾਈਨਜ਼ ਵਿੱਚ ਬੇਅਦਬੀ ਦੀਆਂ ਘਟਨਾਵਾਂ ਸਬੰਧੀ ਖ਼ਬਰਾਂ ਅੱਜ ਕੱਲ੍ਹ ਆਮ ਵੇਖਣ ਨੂੰ ਮਿਲਦੀ ਹੈ । ਅਜਿਹਾ ਹੀ ਇਕ ਤਾਜ਼ਾ ਮਾਮਲਾ ਪੰਜਾਬ ਦੇ ਜ਼ਿਲ੍ਹਾ ਸੰਗਰੂਰ ਤੋਂ ਸਾਹਮਣੇ ਆਇਆ ਹੈ , ਜਿਥੇ ਸੰਗਰੂਰ ਦੇ ਪਿੰਡ ਢੰਡਿਆਲ ਵਿੱਚ ਗੁਟਕਾ ਸਾਹਿਬ ਦੀ ਬੇਅਦਬੀ ਸਬੰਧੀ ਖਬਰ ਪ੍ਰਾਪਤ ਹੋਈ ਹੈ । ਪ੍ਰਾਪਤ ਜਾਣਕਾਰੀ ਮੁਤਾਬਕ ਪਤਾ ਚੱਲਿਆ ਹੈ ਕਿ ਇਕ ਔਰਤ ਗੁਰਦੁਆਰਾ ਗੁਟਕਾ ਸਾਹਿਬ ਆਪਣੇ ਘਰ ਲਿਜਾ ਕੇ ਪਾਠ ਕਰਦੀ ਸੀ, ਪਰ ਉਸ ਦੇ ਪਤੀ ਦੇ ਵੱਲੋਂ ਨਸ਼ੇ ਦੀ ਹਾਲਤ ਵਿੱਚ ਗੁਟਕਾ ਸਾਹਿਬ ਨੂੰ ਅਗਨ ਭੇਟ ਕਰ ਦਿੱਤਾ ਗਿਆ, ਜਿਸ ਤੋਂ ਬਾਅਦ ਇਸ ਦੀ ਜਾਣਕਾਰੀ ਪੁਲੀਸ ਨੂੰ ਦਿੱਤੀ ਗਈ ਤੇ ਪੁਲੀਸ ਨੇ ਮੌਕੇ ਤੇ ਪਹੁੰਚ ਕੇ ਮਾਮਲੇ ਦੀ ਜਾਂਚ ਪੜਤਾਲ ਸ਼ੁਰੂ ਕਰ ਦਿੱਤੀ ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆ ਦੋਸ਼ੀ ਵਿਅਕਤੀ ਦੀ ਪਤਨੀ ਨੇ ਆਪਣੇ ਪਤੀ ਖ਼ਿਲਾਫ਼ ਬਿਆਨ ਦਿੱਤੇ ਜਿਸ ਦੇ ਆਧਾਰ ਤੇ ਪੁਲੀਸ ਵੱਲੋਂ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ । ਜ਼ਿਕਰਯੋਗ ਹੈ ਕਿ ਇਸ ਘਟਨਾ ਦੇ ਵਾਪਰਨ ਤੋਂ ਬਾਅਦ ਸਿੱਖ ਜਥੇਬੰਦੀਆਂ ਵੀ ਮੌਕੇ ਤੇ ਪਹੁੰਚੀਆਂ , ਜਿਨ੍ਹਾਂ ਵੱਲੋਂ ਕਾਫ਼ੀ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਕਿਹਾ ਗਿਆ ਕਿ ਜੋ ਵੀ ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਅੰਜਾਮ ਦਿੰਦਾ ਹੈ ਉਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ ।
ਸਿੱਖ ਜਥੇਬੰਦੀਆਂ ਨੇ ਪੁਲੀਸ ਤੋਂ ਉਕਤ ਵਿਅਕਤੀ ਖਿਲਾਫ ਸਖਤ ਤੋਂ ਸਖਤ ਕਾਰਵਾਈ ਦੀ ਮੰਗ ਕੀਤੀ ਤੇ ਪੁਲੀਸ ਵਲੋਂ ਵੀ ਭਰੋਸਾ ਦਿਵਾਇਆ ਗਿਆ ਕਿ ਕਾਨੂੰਨ ਮੁਤਾਬਕ ਉਕਤ ਵਿਅਕਤੀ ਤੇ ਕਾਰਵਾਈ ਕੀਤੀ ਜਾਵੇਗੀ ।
ਜ਼ਿਕਰਯੋਗ ਹੈ ਕਿ ਹਰ ਰੋਜ਼ ਅਜਿਹੀਆਂ ਵਾਰਦਾਤਾਂ ਵਿੱਚ ਇਜ਼ਾਫਾ ਹੁੰਦਾ ਜਾ ਰਿਹਾ ਹੈ , ਵੱਖ ਵੱਖ ਥਾਵਾਂ ਤੇ ਬੇਅਦਬੀ ਨਾਲ ਸਬੰਧਤ ਵਾਰਦਾਤਾਂ ਵਾਪਰ ਰਹੀਆਂ ਹਨ , ਉੱਥੇ ਹੀ ਸਰਕਾਰਾਂ ਵੱਲੋਂ ਵੀ ਸਮੇਂ ਸਮੇਂ ਤੇ ਬੇਅਦਬੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਗੱਲ ਆਖੀ ਜਾਂਦੀ ਹੈ ਪਰ ਬਾਅਦ ਵਿੱਚ ਕਿਸੇ ਪ੍ਰਕਾਰ ਦਾ ਕੋਈ ਵੀ ਸਿੱਟਾ ਨਹੀਂ ਨਿਕਲਦਾ ।

ਤਾਜਾ ਜਾਣਕਾਰੀ