ਆਈ ਤਾਜ਼ਾ ਵੱਡੀ ਖਬਰ
ਪੰਜਾਬ ਦੇ ਹਾਲਾਤ ਦਿਨ ਪ੍ਰਤੀ ਦਿਨ ਬਦ ਤੋਂ ਬਦਤਰ ਹੁੰਦੇ ਹੋਏ ਨਜ਼ਰ ਆ ਰਹੇ ਹਨ । ਦੂਜੇ ਪਾਸੇ ਬੇਅਦਬੀ ਨਾਲ ਸਬੰਧਤ ਵਾਰਦਾਤਾਂ ਵਿਚ ਵੀ ਹਰ ਰੋਜ਼ ਇਜ਼ਾਫਾ ਹੁੰਦਾ ਜਾ ਰਿਹਾ ਹੈ । ਤਾਜ਼ਾ ਮਾਮਲਾ ਖਾਲੜਾ ਦੇ ਪਿੰਡ ਸਿੱਧਵਾਂ ਤੋਂ ਸਾਹਮਣੇ ਆਇਆ ਜਿਥੇ ਗੁਟਕਾ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ ਸਾਹਮਣੇ ਆਈ । ਜਿਸ ਕਾਰਨ ਸਿੱਖ ਸੰਗਤਾਂ ਵਿੱਚ ਰੋਸ ਦੀ ਲਹਿਰ ਹੈ ।
ਇਸ ਦਰਦਨਾਕ ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਹੋਇਆਂ ਗੁਰਦੁਆਰਾ ਬਾਬਾ ਜੇਠਾ ਸਾਹਿਬ ਜੀ ਦੇ ਗ੍ਰੰਥੀ ਗੁਰਦੇਵ ਸਿੰਘ ਅਤੇ ਪ੍ਰਧਾਨ ਦਿਲਬਾਗ ਸਿੰਘ ਵੱਲੋਂ ਦੱਸਿਆ ਗਿਆ ਕਿ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਪਿੰਡ ਦੇ ਖੇਡ ਮੈਦਾਨ ਵਿਚ ਚੌਦਾਂ ਤੇ ਪੰਦਰਾਂ ਅਕਤੂਬਰ ਨੂੰ ਗੁਟਕਾ ਸਾਹਿਬ ਦੇ ਅੰਗ ਖਿਲਾਰਨ ਤੋਂ ਬਾਅਦ ਬੇਅਦਬੀ ਕੀਤੀ ਗਈ ਤੇ ਇਸ ਸਬੰਧੀ ਪੁਲੀਸ ਨੂੰ ਸੂਚਿਤ ਕਰਕੇ ਪਿੰਡ ਚ ਅਨਾਊਂਸਮੈਂਟ ਕਰਵਾਈ ਗਈ ਕੀ ਜਿਹੜਾ ਵੀ ਪਿੰਡ ਦਾ ਵਿਅਕਤੀ ਬੇਅਦਬੀ ਕਰਨ ਵਾਲੇ ਵਿਅਕਤੀ ਦੀ ਸੂਚਨਾ ਦੇਵੇਗਾ ਉਸ ਨੂੰ ਵੀਹ ਹਜ਼ਾਰ ਰੁਪਏ ਵਜੋਂ ਸਨਮਾਨਿਤ ਕੀਤਾ ਜਾਵੇਗਾ ।
ਇਸ ਘਟਨਾ ਦੇ ਸੰਬੰਧ ਵਿਚ ਜਾਣਕਾਰੀ ਦੇਣ ਵਾਲੇ ਸ਼ਖਸ ਦਾ ਨਾਮ ਵੀ ਗੁਪਤ ਰੱਖਿਆ ਜਾਵੇਗਾ । ਉਨ੍ਹਾਂ ਦੱਸਿਆ ਕਿ ਕੋਈ ਵੀ ਅਣਪਛਾਤਾ ਵਿਅਕਤੀ ਗੁਰਦੁਆਰਾ ਸਾਹਿਬ ਦੇ ਬਾਹਰ ਲੱਗੇ ਗੈਸ ਕੌਪਰ ਪਲਾਂਟ ਵਾਲੇ ਪਾਸਿਓਂ ਗੁਰਦੁਆਰਾ ਸਾਹਿਬ ਦੇ ਅੰਦਰ ਦਾਖ਼ਲ ਹੋ ਕੇ ਖੰਡਤ ਹੋਏ ਗੁਟਕਾ ਸਾਹਿਬ ਨੂੰ ਬਰਤਨ ਧੋਣ ਵਾਲੀ ਜਗ੍ਹਾ ਤੇ ਰੱਖ ਕੇ ਚਲਾ ਗਿਆ ਤੇ ਇਸ ਮੌਕੇ ਪਿੰਡ ਸਿੱਧਵਾਂ ਵਿਖੇ ਪੁੱਜੇ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਦੇ ਪੰਜਾਬ ਪ੍ਰਧਾਨ ਰਣਜੀਤ ਸਿੰਘ ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਜੋਧਬੀਰ ਸਿੰਘ ਸਿੱਧਵਾਂ ਨੇ ਕਿਹਾ ਕਿ ਬਹੁਤ ਮੰਦਭਾਗੀ ਘਟਨਾ ਹੈ ।
ਉਨ੍ਹਾਂ ਵੱਲੋਂ ਪ੍ਰਸ਼ਾਸਨ ਕੋਲੋਂ ਮੰਗ ਕੀਤੀ ਗਈ ਕਿ ਬੇਅਦਬੀ ਕਰਨ ਵਾਲੇ ਵਿਅਕਤੀ ਨੂੰ ਕਾਬੂ ਕਰਕੇ ਜੇਲ੍ਹ ਭੇਜਿਆ ਗਿਆ । ਪਰ ਇਸ ਘਟਨਾ ਦੇ ਵਾਪਰਨ ਤੋਂ ਬਾਅਦ ਸਿੱਖ ਜਥੇਬੰਦੀਆਂ ਦੇ ਵਿਚ ਕਾਫੀ ਰੋਸ ਪਾਇਆ ਜਾ ਰਿਹਾ ਹੈ ।
ਤਾਜਾ ਜਾਣਕਾਰੀ