ਆਈ ਤਾਜਾ ਵੱਡੀ ਖਬਰ

ਪੰਜਾਬ ਵਿੱਚ ਜਿੱਥੇ ਬਹੁਤ ਧਰਮਾਂ ਦੇ ਲੋਕ ਆਪਸ ਵਿੱਚ ਪਿਆਰ ਅਤੇ ਮਿਲਵਰਤਨ ਨਾਲ ਰਹਿੰਦੇ ਹਨ ਅਤੇ ਸਾਰੇ ਧਰਮਾਂ ਦੇ ਤਿਉਹਾਰਾਂ ਨੂੰ ਵੀ ਸਭ ਲੋਕਾਂ ਵਿਚ ਪਿਆਰ ਅਤੇ ਮਿਲਵਰਤਨ ਦੇ ਨਾਲ ਮਨਾਇਆ ਜਾਂਦਾ ਹੈ। ਪਰ ਵਾਪਰਨ ਵਾਲੀਆਂ ਕੁਝ ਅਜਿਹੀਆਂ ਘਟਨਾਵਾਂ ਜਿੱਥੇ ਸਮਾਜ ਵਿੱਚ ਲੋਕਾਂ ਚ ਆਪਸ ਵਿੱਚ ਹੀ ਵਿਵਾਦ ਪੈਦਾ ਕਰ ਦਿੰਦੀਆਂ ਹਨ ਉਥੇ ਹੀ ਕੁਝ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੈ। ਆਏ ਦਿਨ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਹੁਣ ਪੰਜਾਬ ਵਿੱਚ ਇਥੇ ਵਾਪਰੀ ਬੇਅਦਬੀ ਦੀ ਮੰਦਭਾਗੀ ਘਟਨਾ, ਸੰਗਤਾਂ ਚ ਰੋਸ ਦੀ ਲਹਿਰ, ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਬੇਅਦਬੀ ਦਾ ਮਾਮਲਾ ਮਹਾਨਗਰ ਲੁਧਿਆਣਾ ਤੋਂ ਸਾਹਮਣੇ ਆਇਆ ਹੈ ਜਿੱਥੇ ਲੁਧਿਆਣਾ ਸ਼ਹਿਰ ਵਿੱਚ ਵਾਪਰੀ ਬੇਅਦਬੀ ਦੀ ਘਟਨਾ ਦੇ ਚਲਦਿਆਂ ਹੋਇਆਂ ਜਿੱਥੇ ਗੁਟਕਾ ਸਾਹਿਬ ਦੀ ਬੇਅਦਬੀ ਗੈਰ ਸਮਾਜਿਕ ਅਨਸਰਾਂ ਵੱਲੋਂ ਕੀਤੀ ਗਈ ਹੈ ਉਥੇ ਹੀ ਇਸ ਦੀ ਖਬਰ ਮਿਲਦਿਆਂ ਸੰਗਤਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਦੱਸ ਦਈਏ ਕਿ ਇਹ ਬੇਅਦਬੀ ਦੀ ਘਟਨਾ ਇਕ ਨਹਿਰ ਦੇ ਕਿਨਾਰੇ ਤੇ ਵਾਪਰੀ ਹੈ ਜਿੱਥੇ ਇਕ ਢੇਰ ਦੇ ਕੋਲੋਂ ਖੰਡਤ ਕੀਤੇ ਗਏ ਗੁਟਕਾ ਸਾਹਿਬ ਮਿਲੇ ਹਨ। ਜੋ ਕਿ ਇਸ ਜਗ੍ਹਾ ਤੇ ਸੁੱਟੇ ਗਏ ਸਨ।

ਉੱਥੇ ਹੀ ਇਸ ਜਗ੍ਹਾ ਤੇ ਉੱਪਰ ਇਸ ਗੁਟਕਾ ਸਾਹਿਬ ਤੋਂ ਇਲਾਵਾ ਕੁੱਝ ਪੱਤਰਿਆਂ ਵੀ ਬਰਾਮਦ ਕੀਤੀਆਂ ਗਈਆਂ ਹਨ ਜੋ ਕਿ ਹਿੰਦੂ ਦੇਵੀ ਦੇਵਤਿਆਂ ਨਾਲ ਸਬੰਧਤ ਦੱਸੀਆ ਜਾ ਰਹੀਆਂ ਹਨ। ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਜਿੱਥੇ ਘਟਨਾ ਸਥਾਨ ਉਪਰ ਪ੍ਰਸ਼ਾਸਨ ਦੇ ਅਧਿਕਾਰੀਆਂ ਵੱਲੋਂ ਪਹੁੰਚ ਕੀਤੀ ਗਈ ਹੈ ਅਤੇ ਇਸ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਗਈ ਹੈ।

ਉਥੇ ਹੀ ਇਸ ਘਟਨਾ ਨੂੰ ਜਾਨਣ ਤੋਂ ਬਾਅਦ ਸਿੱਖ ਸੰਗਤ ਵਿੱਚ ਵੀ ਰੋਸ ਵੇਖਿਆ ਜਾ ਰਿਹਾ ਹੈ। ਲੋਕਾਂ ਵੱਲੋਂ ਇਸ ਬੇਅਦਬੀ ਦੇ ਮਾਮਲੇ ਦੀ ਜਾਂਚ ਕੀਤੇ ਜਾਣ ਦੀ ਲਗਾਤਾਰ ਮੰਗ ਕੀਤੀ ਜਾ ਰਹੀ ਹੈ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਵੀ ਲੋਕਾਂ ਨੂੰ ਸ਼ਾਂਤ ਰਹਿਣ ਦੀ ਅਪੀਲ ਕੀਤੀ ਗਈ ਹੈ ਅਤੇ ਜਲਦ ਹੀ ਇਸ ਮਾਮਲੇ ਦੀ ਜਾਂਚ ਕੀਤੇ ਜਾਣ ਦਾ ਭਰੋਸਾ ਦਿਵਾਇਆ ਗਿਆ ਹੈ।


ਤਾਜਾ ਜਾਣਕਾਰੀ
ਪੰਜਾਬ ਚ ਇਥੇ ਵਾਪਰੀ ਬੇਅਦਬੀ ਦੀ ਮੰਦਭਾਗੀ ਘਟਨਾ, ਸੰਗਤਾਂ ਚ ਰੋਸ ਦੀ ਲਹਿਰ
ByadminNovember 23, 2022Comments Off on ਪੰਜਾਬ ਚ ਇਥੇ ਵਾਪਰੀ ਬੇਅਦਬੀ ਦੀ ਮੰਦਭਾਗੀ ਘਟਨਾ, ਸੰਗਤਾਂ ਚ ਰੋਸ ਦੀ ਲਹਿਰ
Previous Postਜਲਦੀ ਹੀ ਦੁਨੀਆ ਨੂੰ ਮਿਲਣ ਜਾ ਰਿਹਾ ਸਮੁੰਦਰ ਚ ਤੈਰਦਾ ਪਹਿਲਾਂ ਸ਼ਹਿਰ, ਵਸ ਸਕਣਗੇ 60 ਹਜਾਰ ਲੋਕ
Next Postਪੰਜਾਬ: ਚੋਰਾਂ ਦਾ ਮਹੀਨੇ ਪਹਿਲਾਂ ਚਾੜ੍ਹਿਆ ਸੀ ਕੁਟਾਪਾ- ਹੁਣ ਨੌਜਵਾਨ ਤੇ ਚੋਰਾਂ ਨੇ ਕਰਤਾ ਜਾਨਲੇਵਾ ਹਮਲਾ