ਆਈ ਤਾਜਾ ਵੱਡੀ ਖਬਰ
ਸਾਡੇ ਦੇਸ਼ ਵਿੱਚ ਜਿਥੇ ਵੱਖ-ਵੱਖ ਧਰਮਾਂ ਦੇ ਲੋਕ ਆਪਸੀ ਪਿਆਰ ਅਤੇ ਮਿਲਵਰਤਨ ਦੇ ਨਾਲ ਰਹਿੰਦੇ ਹਨ ਉਥੇ ਹੀ ਕੁਝ ਗ਼ੈਰ-ਸਮਾਜਿਕ ਅਨਸਰਾਂ ਵੱਲੋਂ ਇਨਾਂ ਲੋਕਾਂ ਵਿੱਚ ਵੰਡੀਆਂ ਪਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾਂਦੀਆਂ ਹਨ। ਬਹੁਤ ਸਾਰੇ ਲੋਕਾਂ ਵੱਲੋਂ ਜਿੱਥੇ ਹਰ ਧਰਮ ਦੇ ਤਿਉਹਾਰਾਂ ਨੂੰ ਇਕ ਦੂਸਰੇ ਨਾਲ ਮਿਲ ਕੇ ਮਨਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾਂਦੀਆਂ ਹਨ ਜਿਸ ਨਾਲ ਆਪਸੀ ਭਾਈਚਾਰੇ ਨੂੰ ਬੜਾਵਾ ਮਿਲ ਸਕੇ। ਉਥੇ ਹੀ ਕੁਝ ਲੋਕਾਂ ਵੱਲੋਂ ਅਜਿਹੀਆਂ ਗੈਰ ਸਮਾਜਿਕ ਘਟਨਾਵਾਂ ਨੂੰ ਅੰਜਾਮ ਦੇਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾਂਦੀਆਂ ਹਨ ਜਿਸ ਨਾਲ ਬਹੁਤ ਸਾਰੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੈ ਅਤੇ ਬਹੁਤ ਸਾਰੇ ਆਪਸੀ ਵਿਵਾਦ ਪੈਦਾ ਹੋ ਜਾਂਦੇ ਹਨ। ਅਜੇਹੇ ਵਿਵਾਦਾਂ ਦੇ ਚੱਲਦਿਆਂ ਹੋਇਆਂ ਕਈ ਜਗ੍ਹਾ ਤੇ ਭਾਰੀ ਨੁਕਸਾਨ ਵੀ ਹੋ ਜਾਂਦਾ ਹੈ।
ਪੁਲਿਸ ਪ੍ਰਸ਼ਾਸਨ ਵੱਲੋਂ ਜਿੱਥੇ ਸ਼ਾਂਤਮਈ ਮਾਹੌਲ ਬਣਾਈ ਰੱਖਣ ਵਾਸਤੇ ਸਖਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾਂਦੇ ਹਨ। ਹੁਣ ਪੰਜਾਬ ਵਿੱਚ ਇੱਥੇ ਬੇਅਦਬੀ ਦੀ ਮੰਦਭਾਗੀ ਘਟਨਾ ਵਾਪਰੀ ਹੈ ਜਿੱਥੇ ਸੰਗਤ ਵਿਚ ਰੋਸ ਪਾਇਆ ਜਾ ਰਿਹਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਫਗਵਾੜਾ ਤੋਂ ਸਾਹਮਣੇ ਆਇਆ ਹੈ ਜਿਥੇ ਬੇਅਦਬੀ ਦੀ ਘਟਨਾ ਵਾਪਰਨ ਕਾਰਨ ਸੰਗਤ ਵਿਚ ਰੋਸ ਪਾਇਆ ਜਾ ਰਿਹਾ ਹੈ। ਜਿੱਥੇ ਫਗਵਾੜਾ ਦੇ ਵਿੱਚ ਜਿੱਥੇ ਕੁੱਝ ਸ਼ਰਾਰਤੀ ਅਨਸਰਾਂ ਵੱਲੋਂ ਗੁਟਕਾ ਸਾਹਿਬ ਦੀ ਬੇਅਦਬੀ ਕੀਤੀ ਗਈ ਹੈ
ਉਥੇ ਹੀ ਇਹ ਗੁਟਕਾ ਸਾਹਿਬ ਫਗਵਾੜਾ ਦੇ ਵਰਿੰਦਰ ਪਾਰਕ ਨਜ਼ਦੀਕ ਬਣੇ ਹੋਏ ਕੂੜੇ ਦੇ ਡੰਪ ਵਿਚੋਂ ਬਰਾਮਦ ਕੀਤਾ ਗਿਆ ਹੈ। ਜਿਸ ਦੀ ਖਬਰ ਮਿਲਦੇ ਹੀ ਘਟਨਾ ਸਥਾਨ ਤੇ ਪੁਲਸ ਪ੍ਰਸ਼ਾਸਨ ਵੱਲੋਂ ਪਹੁੰਚ ਕੀਤੀ ਗਈ ਹੈ ਅਤੇ ਸੰਗਤਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਨੂੰ ਸਤਿਕਾਰ ਦੇ ਨਾਲ ਫਗਵਾੜਾ ਦੇ ਹੀ ਗੁਰਦੁਆਰਾ ਸੁਖਚੈਨਆਣਾ ਸਾਹਿਬ ਵਿਖੇ ਪਹੁੰਚਾਇਆ ਗਿਆ।
ਪੁਲਿਸ ਵੱਲੋਂ ਬੇਅਦਬੀ ਦੀ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਦੋਸ਼ੀਆਂ ਦੇ ਖਿਲਾਫ ਮਾਮਲਾ ਦਰਜ ਕਰਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਜਿੱਥੇ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਨੇ ਦੱਸਿਆ ਹੈ ਕਿ ਇਸ ਘਟਨਾ ਨਾਲ ਸੰਗਤਾਂ ਦੇ ਹਿਰਦੇ ਵਲੂੰਧਰੇ ਗਏ ਹਨ।
ਤਾਜਾ ਜਾਣਕਾਰੀ