=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ ਚ ਇਥੇ ਵਾਪਰੀ ਵੱਡੀ ਵਾਰਦਾਤ, ਵਿਅਕਤੀ ਦਾ ਘਰ ਚ ਬੁਲਾ ਸੱਬਲ ਮਾਰ ਮਾਰ ਕੀਤਾ ਕਤਲ

ਆਈ ਤਾਜਾ ਵੱਡੀ ਖਬਰ 

ਆਪਸੀ ਵਿਵਾਦ ਦੇ ਚਲਦਿਆਂ ਹੋਇਆਂ ਕਈ ਵਾਰ ਅਜਿਹੀਆਂ ਘਟਨਾਵਾਂ ਵਾਪਰ ਜਾਂਦੀਆਂ ਹਨ ਜਿਸ ਦੇ ਚਲਦਿਆਂ ਹੋਇਆਂ ਕਈ ਪਰਿਵਾਰਾਂ ਵਿੱਚ ਸੋਗ ਦੀ ਲਹਿਰ ਫੈਲ ਜਾਂਦੀ ਹੈ। ਪੰਜਾਬ ਸਰਕਾਰ ਵੱਲੋਂ ਜਿਥੇ ਪੰਜਾਬ ਵਿੱਚ ਅਮਨ ਅਤੇ ਸ਼ਾਂਤੀ ਨੂੰ ਬਣਾਉਣ ਦੀਆਂ ਬਹੁਤ ਸਾਰੀਆਂ ਕੋਸ਼ਿਸ਼ਾਂ ਕੀਤੀਆਂ ਜਾਂਦੀਆਂ ਹਨ ਅਤੇ ਪੁਲਸ ਤੇ ਪ੍ਰਸ਼ਾਸਨ ਵੱਲੋਂ ਵੀ ਲਗਾਤਾਰ ਲੋਕਾਂ ਦੀ ਸੁਰੱਖਿਆ ਵਾਸਤੇ ਕਈ ਤਰ੍ਹਾਂ ਦੇ ਉਪਰਾਲੇ ਕੀਤੇ ਜਾਂਦੇ ਹਨ। ਉਥੇ ਹੀ ਇਸ ਦੇ ਚਲਦਿਆਂ ਹੋਇਆਂ ਕੁਝ ਲੋਕਾਂ ਵੱਲੋਂ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦੇ ਦਿੱਤਾ ਜਾਂਦਾ ਹੈ ਜਿਸ ਨਾਲ ਕਈ ਲੋਕਾਂ ਦੀ ਜਾਨ ਚਲੀ ਜਾਂਦੀ ਹੈ ਅਤੇ ਕਈ ਪਰਿਵਾਰਾਂ ਉਪਰ ਦੁੱਖਾਂ ਦਾ ਪਹਾੜ ਟੁੱਟ ਪੈਂਦਾ ਹੈ।

ਹੁਣ ਪੰਜਾਬ ਚ ਇਥੇ ਵੱਡੀ ਵਾਰਦਾਤ ਵਾਪਰੀ ਹੈ ਜਿੱਥੇ ਵਿਅਕਤੀ ਦਾ ਘਰ ਵਿੱਚ ਬੁਲਾ ਕੇ ਸੱਬਲ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਜ਼ਿਲਾ ਤਰਨਤਾਰਨ ਦੇ ਅਧੀਨ ਆਉਣ ਵਾਲੇ ਪਿੰਡ ਡਿਆਲ ਰਾਜਪੂਤਾਂ ਤੋਂ ਸਾਹਮਣੇ ਆਇਆ ਹੈ। ਜਿੱਥੇ ਇਕ ਵਿਅਕਤੀ ਨੂੰ ਆਪਣੇ ਘਰ ਬੁਲਾ ਕੇ ਹੀ ਉਸ ਦਾ ਕਤਲ ਕਰ ਦਿੱਤਾ ਗਿਆ।

ਇਸ ਸਾਰੀ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਜੀਊਣ ਸਿੰਘ ਦੀ ਪਤਨੀ ਅਮਰਜੀਤ ਕੌਰ ਵੱਲੋਂ ਪੁਲਿਸ ਨੂੰ ਦਿੱਤੀ ਗਈ ਸ਼ਿਕਾਇਤ ਵਿਚ ਦੱਸਿਆ ਗਿਆ ਹੈ ਕਿ ਉਸ ਦੇ 60 ਸਾਲਾ ਪਤੀ ਜਿਉਣ ਸਿੰਘ ਨੂੰ ਜਿੱਥੇ 18 ਫਰਵਰੀ ਦੀ ਦੁਪਹਿਰ ਨੂੰ ਪਿੰਡ ਦੇ ਹੀ ਸੁਖਦੇਵ ਸਿੰਘ ਉਰਫ ਸੁੱਖਾ ਪੁੱਤਰ ਹਰਬੰਸ ਸਿੰਘ ਵੱਲੋਂ ਬੁਲਾਇਆ ਗਿਆ ਸੀ ਜਿਸ ਸਮੇਂ ਉਹ ਆਪਣੇ ਘਰ ਵਿਚ ਮੌਜੂਦ ਸੀ। ਜਿਸ ਨੇ ਉਸ ਨੂੰ ਆਪਣੇ ਘਰ ਬੁਲਾ ਲਿਆ ਅਤੇ ਕਾਫ਼ੀ ਸਮਾਂ ਉਸ ਦੇ ਵਾਪਸ ਨਾ ਆਉਣ ਤੇ ਜਦੋਂ ਪਰਿਵਾਰ ਵੱਲੋਂ ਇੰਤਜ਼ਾਰ ਕੀਤਾ ਗਿਆ ਅਤੇ ਉਸ ਦੀ ਪਤਨੀ ਨੇ ਉਨ੍ਹਾਂ ਦੇ ਘਰ ਜਾ ਕੇ ਵੇਖਿਆ ਤਾਂ ਸੁਖਦੇਵ ਸਿੰਘ ਵੱਲੋਂ ਉਸ ਦੇ ਪਤੀ ਦੇ ਸਿਰ ਉਪਰ ਸੱਬਲ ਨਾਲ ਵਾਰ ਕੀਤੇ ਜਾ ਰਹੇ ਸਨ।

ਇਸ ਘਟਨਾ ਨੂੰ ਲੈ ਕੇ ਜਿੱਥੇ ਉਹਨਾਂ ਵੱਲੋਂ ਮਦਦ ਦੀ ਗੁਹਾਰ ਲਗਾਈ ਗਈ ਅਤੇ ਆਪਣੇ ਪਤੀ ਨੂੰ ਗੰਭੀਰ ਜ਼ਖਮੀ ਹਾਲਤ ਵਿਚ ਹਸਪਤਾਲ ਲਿਜਾਇਆ ਗਿਆ। ਜਿੱਥੇ ਡਾਕਟਰਾਂ ਵੱਲੋਂ ਉਸ ਦੇ ਪਤੀ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ। ਸ਼ਿਕਾਇਤ ਦੇ ਅਧਾਰ ਤੇ ਪੁਲਸ ਵੱਲੋਂ ਦੋਸ਼ੀ ਨੂੰ ਗ੍ਰਿਫਤਾਰ ਕਰਨ ਲਈ ਛਾਪੇਮਾਰੀ ਸ਼ੁਰੂ ਕੀਤੀ ਗਈ ਹੈ ਅਤੇ ਲਾਸ਼ ਨੂੰ ਪੋਸਟਮਾਰਟਮ ਤੋਂ ਬਾਅਦ ਵਾਰਸਾਂ ਹਵਾਲੇ ਕਰ ਦਿੱਤਾ ਗਿਆ ਹੈ।




error: Content is protected !!