ਆਈ ਤਾਜ਼ਾ ਵੱਡੀ ਖਬਰ
ਲੋਕਾਂ ਦੀ ਅਣਗਹਿਲੀ ਦੇ ਚਲਦਿਆਂ ਹੋਇਆਂ ਵਾਪਰ ਰਹੇ ਸੜਕ ਹਾਦਸਿਆਂ ਦੇ ਵਿਚ ਜਿਥੇ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ ਉਥੇ ਹੀ ਇਨ੍ਹਾਂ ਹਾਦਸਿਆਂ ਵਿੱਚ ਆਉਣ ਕਾਰਨ ਬਹੁਤ ਸਾਰੇ ਪਰਿਵਾਰਾਂ ਉਪਰ ਦੁੱਖਾਂ ਦਾ ਪਹਾੜ ਡਿਗ ਪੈਂਦਾ ਹੈ। ਜਿੱਥੇ ਸੜਕੀ ਆਵਾਜਾਈ ਮੰਤਰਾਲੇ ਵੱਲੋਂ ਲੋਕਾਂ ਨੂੰ ਵਾਹਨ ਚਲਾਉਂਦੇ ਸਮੇਂ ਲਾਗੂ ਕੀਤੇ ਗਏ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਜਾਂਦੀ ਹੈ। ਉਥੇ ਹੀ ਲੋਕਾਂ ਵੱਲੋਂ ਇਨ੍ਹਾਂ ਦੀ ਉਲੰਘਣਾ ਕੀਤੀ ਜਾਂਦੀ ਹੈ। ਹੁਣ ਪੰਜਾਬ ਚ ਇਥੇ ਵਾਪਰੇ ਭਿਆਨਕ ਹਾਦਸੇ ਚ 3 ਬੱਚਿਆਂ ਸਣੇ 5 ਦੀ ਹੋਈ ਮੌਤ, ਛਾਇਆ ਸੋਗ , ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ।
ਪ੍ਰਾਪਤ ਜਾਣਕਾਰੀ ਮੁਤਾਬਕ ਇਕ ਘਟਨਾ ਮਹਾਨਗਰ ਲੁਧਿਆਣਾ ਤੋਂ ਸਾਹਮਣੇ ਆਈ ਹੈ। ਜਿੱਥੇ ਸੋਮਵਾਰ ਨੂੰ ਬੀਤੀ ਰਾਤ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਦੇ ਕਾਰਨ ਕਾਰ ਵਿੱਚ ਸਵਾਰ ਬੈਠੇ ਪੰਜ ਲੋਕਾਂ ਦੀ ਮੌਤ ਹੋ ਗਈ ਹੈ ਜਿਨ੍ਹਾਂ ਵਿੱਚ ਤਿੰਨ ਬੱਚੇ ਵਿੱਚ ਸ਼ਾਮਲ ਹਨ। ਦੱਸ ਦਈਏ ਕਿ ਇਹ ਸੜਕ ਹਾਦਸਾ ਲੁਧਿਆਣਾ ਵਿੱਚ ਚੰਡੀਗੜ੍ਹ ਰੋਡ ਸਥਿਤ ਫੋਰਟਿਸ ਹਸਪਤਾਲ ਨੇੜੇ ਵਾਪਰਿਆ ਹੈ। ਜਿੱਥੇ ਇਕ ਤੇਜ਼ ਰਫ਼ਤਾਰ ਕਾਰ ਆਪਣਾ ਕੰਟਰੋਲ ਗੁਆ ਬੈਠੀ ਤੇ ਇਕ ਬਿਜਲੀ ਦੇ ਖੰਭੇ ਨਾਲ ਟਕਰਾ ਗਈ। ਜਿਸ ਸਮੇਂ ਇਹ ਹਾਦਸਾ ਵਾਪਰਿਆ ਉਸ ਸਮੇਂ ਕਾਰ ਵਿੱਚ ਦੋ ਲੋਕਾਂ ਦੇ ਨਾਲ 3 ਬੱਚੇ ਵੀ ਮੌਜੂਦ ਸਨ।
ਇਹ ਟੱਕਰ ਇੰਨੀ ਭਿਆਨਕ ਸੀ ਕਿ ਕਾਰ ਅੰਦਰ ਬੈਠੇ 3 ਬੱਚਿਆਂ ਸਮੇਤ 5 ਲੋਕਾਂ ਦੀ ਮੌਤ ਹੋ ਗਈ। ਕਾਰ ਜਿੱਥੇ ਟਕਰਾ ਕੇ ਪਲਟ ਗਈ,ਇਸ ਕਾਰਨ ਕਾਰ ਅੰਦਰ ਬੈਠੇ ਲੋਕ ਬੁਰੀ ਤਰ੍ਹਾਂ ਜ਼ਖਮੀ ਹੋ ਗਏ। ਉਨ੍ਹਾਂ ਨੂੰ ਫੋਰਟਿਸ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਕਰਾਰ ਦਿੱਤਾ । ਇਸ ਮਾਮਲੇ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ ਗਈ ਅਤੇ ਪੁਲਿਸ ਵੱਲੋਂ ਘਟਨਾ ਸਥਾਨ ਤੇ ਪਹੁੰਚ ਕੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਪੁਲਸ ਵੱਲੋਂ ਦੱਸਿਆ ਗਿਆ ਹੈ ਕਿ ਤੇਜ਼ ਰਫ਼ਤਾਰ ਕਾਰ ਆਪਣਾ ਸੰਤੁਲਨ ਖੋਹ ਬੈਠੀ ਅਤੇ ਬਿਜਲੀ ਦੇ ਖੰਭੇ ਨਾਲ ਟਕਰਾ ਕੇ ਪਲਟ ਗਈ।
ਜਿਸ ਕਾਰਨ ਕਾਰ ਵਿਚ ਸਵਾਰ ਲੋਕ ਗੰਭੀਰ ਜ਼ਖਮੀ ਹੋਏ ਅਤੇ ਉਨ੍ਹਾਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਹਿਚਾਣ ਬਾਰੇ ਅਜੇ ਤੱਕ ਕੋਈ ਵੀ ਜਾਣਕਾਰੀ ਪੁਲਿਸ ਵੱਲੋਂ ਜਨਤਕ ਨਹੀਂ ਕੀਤੀ ਗਈ।
ਤਾਜਾ ਜਾਣਕਾਰੀ