BREAKING NEWS
Search

ਪੰਜਾਬ ਚ ਇਥੇ ਵਾਪਰੇ ਭਿਆਨਕ ਹਾਦਸੇ ਚ ਮਾਂ ਧੀ ਦੀ ਹੋਈ ਮੌਤ, ਛਾਇਆ ਸੋਗ

ਆਈ ਤਾਜ਼ਾ ਵੱਡੀ ਖਬਰ  

ਸੜਕ ਹਾਦਸੇ ਦਾ ਨਾਮ ਸੁਣਦੇ ਹੀ ਜਿੱਥੇ ਲੋਕਾਂ ਦੇ ਮਨ ਵਿੱਚ ਡਰ ਪੈਦਾ ਹੋ ਜਾਂਦਾ ਹੈ ਉਥੇ ਹੀ ਇਨ੍ਹਾਂ ਸੜਕ ਹਾਦਸਿਆਂ ਵਿੱਚ ਆਉਣ ਕਾਰਨ ਕਈ ਪਰਿਵਾਰਕ ਮੈਂਬਰਾਂ ਦੀ ਜਾਨ ਚਲੇ ਜਾਣ ਤੇ ਉਨ੍ਹਾਂ ਵਿੱਚ ਸੋਗ ਦੀ ਲਹਿਰ ਫੈਲ ਜਾਂਦੀ ਹੈ। ਸੜਕ ਹਾਦਸੇ ਜਿੱਥੇ ਬਹੁਤ ਸਾਰੇ ਲੋਕਾਂ ਦਾ ਭਾਰੀ ਜਾਨੀ-ਮਾਲੀ ਨੁਕਸਾਨ ਕਰ ਰਹੇ ਹਨ ਉਥੇ ਹੀ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਕਰ ਰਹੇ ਹਨ। ਜਿੱਥੇ ਵੱਡੇ ਵਾਹਨ ਚਾਲਕਾਂ ਵੱਲੋਂ ਕਈ ਵਾਰ ਅਣਗਹਿਲੀ ਵਰਤੀ ਜਾਂਦੀ ਹੈ ਉਥੇ ਹੀ ਛੋਟੇ ਵਾਹਨ ਚਾਲਕ ਇਨ੍ਹਾਂ ਹਾਦਸਿਆਂ ਦਾ ਸ਼ਿਕਾਰ ਹੁੰਦੇ ਹਨ। ਆਏ ਦਿਨ ਸਾਹਮਣੇ ਆਉਣ ਵਾਲੇ ਅਜਿਹੇ ਹਾਦਸਿਆਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ।

ਹੁਣ ਪੰਜਾਬ ਵਿੱਚ ਇੱਥੇ ਭਿਆਨਕ ਹਾਦਸਾ ਵਾਪਰਿਆ ਹੈ ਜਿੱਥੇ ਮਾਂ ਧੀ ਦੀ ਮੌਤ ਹੋਈ ਹੈ ਅਤੇ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਬਟਾਲਾ ਦੇ ਨਜ਼ਦੀਕ ਧਰਮਕੋਟ ਤੋਂ ਸਾਹਮਣੇ ਆਇਆ ਹੈ। ਜਿੱਥੇ ਧਰਮਕੋਟ ਦੇ ਨਜ਼ਦੀਕ ਅੱਡੇ ਉੱਪਰ ਪਰ ਇੱਕ ਭਿਆਨਕ ਸੜਕ ਹਾਦਸੇ ਵਿੱਚ ਮਾਂ ਅਤੇ ਬੱਚੇ ਦੀ ਜਾਨ ਚਲੇ ਗਈ ਹੈ ਉਥੇ ਹੀ ਪਤੀ ਅਤੇ ਬੇਟੇ ਦਾ ਬਚਾਅ ਹੋ ਗਿਆ ਹੈ। ਇਸ ਘਟਨਾ ਨਾਲ ਜਿਥੇ ਪਰਿਵਾਰ ਉਪਰ ਦੁੱਖਾਂ ਦਾ ਪਹਾੜ ਡਿੱਗ ਪਿਆ ਹੈ ਉਥੇ ਹੀ ਉਨ੍ਹਾਂ ਦੇ ਪਿੰਡ ਵਿਚ ਸੋਗ ਦੀ ਲਹਿਰ ਫੈਲ ਗਈ ਹੈ।

ਇਹ ਉਸ ਸਮੇਂ ਵਾਪਰਿਆ ਜਦੋਂ ਪਿੰਡ ਬਿਜਲੀਵਾਲ ਦਾ ਰਹਿਣ ਵਾਲਾ ਹਰਜੋਤ ਸਿੰਘ ਆਪਣੀ 30 ਸਾਲਾ ਪਤਨੀ ਮਨਜੀਤ ਕੌਰ ਅਤੇ ਆਪਣੇ ਦੋ ਬੱਚਿਆਂ ਦੀ ਜਸਪ੍ਰੀਤ ਕੌਰ ਅੰਸ਼ਪ੍ਰੀਤ ਦੇ ਨਾਲ ਮੋਟਰਸਾਈਕਲ ਤੇ ਸਵਾਰ ਹੋ ਕੇ ਆਪਣੀ ਭੈਣ ਨੂੰ ਮਿਲਣ ਵਾਸਤੇ ਉਸ ਦੇ ਪਿੰਡ ਧੀਰ ਜਾ ਰਿਹਾ ਸੀ। ਜਦੋਂ ਰਸਤੇ ਵਿਚ ਜਾਂਦੇ ਹੋਏ ਉਹ ਧਰਮਕੋਟ ਦੇ ਅੱਡੇ ਦੇ ਕੋਲ ਪਹੁੰਚੇ ਤਾਂ ਇਹ ਹਾਦਸਾ ਵਾਪਰ ਗਿਆ। ਜਿੱਥੇ ਤੇਜ਼ ਰਫ਼ਤਾਰ ਟਰੱਕ ਜੋ ਕੇ ਡੇਰਾ ਬਾਬਾ ਨਾਨਕ ਸਾਈਡ ਤੋਂ ਆ ਰਿਹਾ ਸੀ ਉਸ ਵੱਲੋਂ ਉਨ੍ਹਾਂ ਦੇ ਮੋਟਰਸਾਈਕਲ ਨੂੰ ਭਿਆਨਕ ਟੱਕਰ ਮਾਰ ਦਿੱਤੀ ਗਈ।

ਜਿਸ ਕਾਰਨ ਉਸ ਦੀ ਪਤਨੀ ਅਤੇ ਬੇਟੀ ਟਰੱਕ ਦੇ ਹੇਠਾਂ ਆ ਗਈਆਂ ਅਤੇ ਟਰੱਕ ਨੇ ਉਨ੍ਹਾਂ ਨੂੰ ਦਰੜ ਦਿਤਾ। ਪਿਤਾ ਅਤੇ ਪੁੱਤਰ ਦਾ ਬਚਾਅ ਹੋ ਗਿਆ ਹੈ ਪੁਲੀਸ ਵੱਲੋਂ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜਿਆ ਗਿਆ ਹੈ ਅਤੇ ਕਾਰਵਾਈ ਸ਼ੁਰੂ ਕੀਤੀ ਗਈ ਹੈ।



error: Content is protected !!