BREAKING NEWS
Search

ਪੰਜਾਬ ਚ ਇਥੇ ਵਿਆਹ ਤੋਂ ਵਾਪਿਸ ਆ ਰਹੇ ਨੌਜਵਾਨ ਦਾ ਗੋਲੀਆਂ ਮਾਰ ਕੀਤਾ ਗਿਆ ਕਤਲ , ਵਾਪਰੀ ਵੱਡੀ ਵਾਰਦਾਤ

ਆਈ ਤਾਜ਼ਾ ਵੱਡੀ ਖਬਰ 

ਗੰਨ ਕਲਚਰ ਨੂੰ ਠੱਲ ਪਾਉਣ ਲਈ ਜਿੱਥੇ ਸਰਕਾਰ ਵੱਲੋਂ ਬਹੁਤ ਸਾਰੇ ਸਖਤ ਕਦਮ ਚੁੱਕੇ ਜਾ ਰਹੇ ਹਨ। ਉਥੇ ਹੀ ਪੰਜਾਬ ਵਿਚ ਗੋਲੀਆਂ ਚੱਲਣ ਦੀਆਂ ਘਟਨਾਵਾਂ ਆਮ ਹੁੰਦੀਆਂ ਜਾ ਰਹੀਆਂ ਹਨ ਉਥੇ ਬਹੁਤ ਸਾਰੇ ਲੋਕਾਂ ਵੱਲੋਂ ਛੋਟੇ-ਮੋਟੇ ਆਪਸੀ ਵਿਵਾਦ ਦੇ ਚਲਦਿਆਂ ਹੋਇਆਂ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦੇ ਦਿੱਤਾ ਜਾਂਦਾ ਹੈ ਜਿਸ ਵਿੱਚ ਲੋਕਾ ਵੱਲੋਂ ਸ਼ਰੇਆਮ ਗੋਲੀਆਂ ਮਾਰ ਕੇ ਕਈ ਲੋਕਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਜਾਂਦਾ ਹੈ। ਅਜਿਹੇ ਹਾਦਸਿਆਂ ਦੀ ਚਪੇਟ ਵਿਚ ਆਉਣ ਕਾਰਨ ਜਿੱਥੇ ਬਹੁਤ ਸਾਰੇ ਪਰਵਾਰਾਂ ਦੇ ਨੌਜਵਾਨਾਂ ਦੀ ਜਾਨ ਜਾ ਰਹੀ ਹੈ ਉਥੇ ਹੀ ਅਜਿਹੀਆਂ ਘਟਨਾਵਾਂ ਸਮਾਜ ਵਿੱਚ ਲੋਕਾਂ ਲਈ ਡਰ ਵੀ ਪੈਦਾ ਕਰਦੀਆਂ ਹਨ।

ਹੁਣ ਪੰਜਾਬ ਵਿੱਚ ਇੱਥੇ ਵਿਆਹ ਤੋਂ ਵਾਪਸ ਆ ਰਹੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ ਜਿੱਥੇ ਇਹ ਵੱਡੀ ਵਾਰਦਾਤ ਵਾਪਰੀ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਬਾਬਾ ਬਕਾਲਾ ਸਾਹਿਬ ਤੋਂ ਸਾਹਮਣੇ ਆਇਆ ਹੈ। ਜਿੱਥੇ ਦੋ ਧਿਰਾਂ ਵਿਚਕਾਰ ਹੋਈ ਆਪਸੀ ਲੜਾਈ ਚ ਦੋ ਨੌਜਵਾਨਾਂ ਵੱਲੋਂ ਗੋਲੀਆਂ ਚਲਾ ਦਿੱਤੀਆਂ ਗਈਆਂ ਜਿੱਥੇ ਨੌਜਵਾਨ ਦੇ ਸਿਰ ਵਿਚ ਗੋਲੀ ਲੱਗਣ ਕਾਰਨ ਉਸ ਦੀ ਸਥਿਤੀ ਗੰਭੀਰ ਬਣੀ ਹੋਈ ਹੈ। ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਜ਼ਖਮੀ ਨੌਜਵਾਨ ਦੇ ਪਿਤਾ ਹਰਪਾਲ ਸਿੰਘ ਵੱਲੋਂ ਦੱਸਿਆ ਗਿਆ ਹੈ ਕਿ ਜਿੱਥੇ ਉਸ ਦਾ 19 ਸਾਲਾ ਨੌਜਵਾਨ ਪੁੱਤਰ ਰਿਸ਼ੀਵੰਤ ਸਿੰਘ ਆਪਣੇ ਕੁਝ ਦੋਸਤਾਂ ਦੇ ਨਾਲ ਕਾਰ ਵਿਚ ਆਪਣੇ ਇਕ ਦੋਸਤ ਦੇ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਲਈ ਗਿਆ ਸੀ।

ਜਿਸ ਸਮੇਂ ਬੀਤੀ ਰਾਤ ਸਾਢੇ 9 ਵਜੇ ਦੇ ਕਰੀਬ ਇਹ ਲੋਕ ਬਾਬਾ ਬਕਾਲਾ ਸਾਹਿਬ ਵਡਾਲਾ ਕਲਾਂ ਸੜਕ ਤੇ ਆ ਰਹੇ ਸਨ ਤਾਂ ਇਨ੍ਹਾਂ ਦੀ ਕਾਰ 2 ਮੋਟਰਸਾਈਕਲ ਸਵਾਰਾਂ ਦੇ ਨਾਲ ਟਕਰਾ ਗਈ, ਜਿਸ ਤੋਂ ਬਾਅਦ ਇਨ੍ਹਾਂ ਵੱਲੋਂ ਕਾਰ ਭਜਾਉਣ ਦੀ ਕੋਸ਼ਿਸ਼ ਕੀਤੀ ਗਈ ਅਤੇ ਉਨ੍ਹਾਂ 2 ਮੋਟਰਸਾਈਕਲ ਸਵਾਰਾਂ ਵੱਲੋਂ ਇਨ੍ਹਾਂ ਉੱਪਰ ਗੋਲੀਆਂ ਚਲਾ ਦਿੱਤੀਆਂ ਗਈਆਂ।

ਜਿਸ ਤੋਂ ਬਾਅਦ ਜ਼ਖ਼ਮੀ ਹਾਲਤ ਵਿੱਚ ਨੌਜਵਾਨ ਨੂੰ ਉਸ ਦੇ ਦੋਸਤਾਂ ਵੱਲੋਂ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ ਜਿਸ ਸਮੇਂ ਇਸ ਨੌਜਵਾਨ ਹਾਲਤ ਗੰਭੀਰ ਹੈ ਅਤੇ ਉਹ ਵੈਂਟੀਲੇਟਰ ਉੱਪਰ ਹੈ। ਪੁਲਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।



error: Content is protected !!