BREAKING NEWS
Search

ਪੰਜਾਬ ਚ ਇਥੇ ਵਿਆਹ ਸ਼ਾਦੀਆਂ ਮੈਰਿਜ ਪੈਲਿਸਾਂ ਚ 23 ਅਕਤੂਬਰ ਤਕ ਇਹ ਪਾਬੰਦੀ ਲਗਾਉਣ ਦੇ ਹੁਕਮ ਹੋਏ ਜਾਰੀ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਸਰਕਾਰ ਵੱਲੋਂ ਜਿਥੇ ਕਰੋਨਾ ਦੇ ਵਧ ਰਹੇ ਮਾਮਲਿਆਂ ਨੂੰ ਦੇਖਦੇ ਹੋਏ ਇੱਕ ਬਾਰ ਫਿਰ ਤੋਂ ਪਾਬੰਦੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਇਸ ਕਰੋਨਾ ਦੇ ਵਾਧੇ ਨੂੰ ਰੋਕਿਆ ਜਾ ਸਕੇ। ਉਥੇ ਹੀ ਪੰਜਾਬ ਅੰਦਰ ਅਮਨ ਅਤੇ ਸ਼ਾਂਤਮਈ ਮਾਹੌਲ ਬਣਾ ਕੇ ਰੱਖਣ ਵਾਸਤੇ ਵੀ ਪੰਜਾਬ ਸਰਕਾਰ ਵੱਲੋਂ ਕਈ ਤਰ੍ਹਾਂ ਦੇ ਆਦੇਸ਼ ਲਾਗੂ ਕੀਤੇ ਜਾਂਦੇ ਹਨ ਅਤੇ ਵੱਖ-ਵੱਖ ਅਧਿਕਾਰੀਆਂ ਨੂੰ ਵੀ ਸਥਿਤੀ ਅਨੁਸਾਰ ਫ਼ੈਸਲੇ ਲੈਣ ਦੇ ਅਧਿਕਾਰ ਦਿੱਤੇ ਗਏ ਹਨ। ਹੁਣ ਪੰਜਾਬ ਵਿੱਚ ਇੱਥੇ ਵਿਆਹ ਸ਼ਾਦੀਆਂ ਦੇ ਮੌਕੇ ਤੇ ਮੈਰਿਜ ਪੈਲਸਾਂ ਵਿੱਚ 23 ਅਕਤੂਬਰ ਤੱਕ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਹੋਏ ਹਨ।

ਪ੍ਰਾਪਤ ਜਾਣਕਾਰੀ ਅਨੁਸਾਰ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਹੁਸ਼ਿਆਰਪੁਰ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਸੰਦੀਪ ਹੰਸ ਵੱਲੋਂ ਜ਼ਿਲ੍ਹੇ ਦੀ ਹੱਦ ਅੰਦਰ ਕੁਝ ਪਾਬੰਦੀਆਂ ਲਾਗੂ ਕੀਤੇ ਜਾਣ ਦੇ ਆਦੇਸ਼ ਜਾਰੀ ਕੀਤੇ ਗਏ ਹਨ ਇਹ ਪਾਬੰਦੀ ਉਨ੍ਹਾਂ ਵੱਲੋਂ 23 ਅਕਤੂਬਰ ਤੱਕ ਜਾਰੀ ਰੱਖਣ ਦੇ ਸਖਤ ਆਦੇਸ਼ ਦਿੱਤੇ ਗਏ ਹਨ। ਜਿੱਥੇ ਉਨ੍ਹਾਂ ਵੱਲੋਂ ਜ਼ਿਲ੍ਹੇ ਦੀ ਹੱਦ ਅੰਦਰ ਆਉਣ ਵਾਲੇ ਮੈਰਿਜ ਪੈਲਸਾਂ ਦੇ ਵਿੱਚ ਹੋਣ ਵਾਲੇ ਵਿਆਹ ਸਮਾਗਮਾਂ ਦੇ ਦੌਰਾਨ ਸ਼ਾਮਲ ਹੋਣ ਵਾਲੇ ਮਹਿਮਾਨਾ ਦੇ ਕੋਲ ਹਥਿਆਰ ਲੈ ਕੇ ਜਾਣ ਉੱਪਰ ਸਖ਼ਤ ਪਾਬੰਦੀ ਲਗਾਈ ਗਈ ਹੈ।

ਜਿਸ ਵਾਸਤੇ ਮੈਰਿਜ ਪੈਲਸਾਂ ਦੇ ਮਾਲਕਾਂ ਨੂੰ ਸਖਤ ਆਦੇਸ਼ ਜਾਰੀ ਕੀਤੇ ਗਏ ਹਨ । ਪੁਲਿਸ ਅਤੇ ਆਰਮੀ ਵਾਲੇ ਲੋਕਾਂ ਉਪਰ ਪਾਬੰਦੀਆਂ ਲਾਗੂ ਨਹੀਂ ਹੋਣਗੀਆਂ। ਇਸ ਤੋਂ ਇਲਾਵਾ ਕੋਈ ਵੀ ਪਿੰਡ ਛੱਪੜ ਨੂੰ ਪੂਰਨ ਵਾਸਤੇ ਸਬੰਧਤ ਉਪ ਮੰਡਲ ਮੈਜਿਸਟਰੇਟ ਦੀ ਲਿਖਤੀ ਅਗਾਊਂ ਪ੍ਰਵਾਨਗੀ ਲਵੇਗਾ। ਹੋਣ ਵਾਲੇ ਸਰਕਾਰੀ ਸਮਾਗਮਾਂ ਮੀਟਿੰਗਾਂ ਵਿੱਚ ਵੀ ਕੋਈ ਵਿਅਕਤੀ ਤੇਜ਼ਧਾਰ ਲਾਇਸੰਸੀ ਅਸਲਾ ਲੈ ਕੇ ਨਹੀਂ ਜਾ ਸਕਦਾ ਅਤੇ ਕੋਈ ਵੀ ਪੰਜ ਤੋਂ ਵਧੇਰੇ ਵਿਅਕਤੀਆਂ ਇਕੱਠੇ ਨਹੀਂ ਹੋਣਗੇ। ਜ਼ਿਲ੍ਹੇ ਦੀ ਹੱਦ ਅੰਦਰ ਆਉਣ ਵਾਲੇ ਪਿੰਡਾਂ ਵਿੱਚ ਠੀਕਰੀ ਪਹਿਰੇ ਲਗਾਏ ਜਾਣਗੇ ਤਾਂ ਜੋ ਹੋਣ ਵਾਲੀਆਂ ਚੋਰੀਆਂ ਨੂੰ ਰੋਕਿਆ ਜਾ ਸਕੇ।

ਇਸ ਤੋਂ ਬਿਨ੍ਹਾ ਰੈਲੀਆਂ ,ਧਰਨੇ ਕਰਨ ਉੱਪਰ ਪੂਰਨ ਪਾਬੰਦੀ ਲਗਾ ਦਿੱਤੀ ਗਈ ਹੈ। ਮਿਲਟਰੀ ਰੰਗ ਦੀ ਗੱਡੀਆਂ ਅਤੇ ਕੱਪੜਿਆਂ ਦੀ ਵਰਤੋਂ ਵੀ ਜ਼ਿਲ੍ਹੇ ਦੀ ਹੱਦ ਅੰਦਰ ਨਹੀਂ ਕੀਤੀ ਜਾ ਸਕਦੀ। ਨਕਲੀ ਦਵਾਈਆਂ ਦੀ ਵਰਤੋਂ ਵੀ ਨਹੀਂ ਹੋ ਸਕਦੀ। ਬੱਸਾਂ ਵਿਚ ਅਸ਼ਲੀਲ ਗਾਣੇ ਨਹੀਂ ਲਗਾਏ ਜਾਣਗੇ। ਕਿਰਾਏ ਦੇ ਮਕਾਨ ਤੇ ਰੱਖੇ ਜਾਣ ਵਾਲੇ ਵਿਅਕਤੀਆਂ ਦੀ ਜਾਣਕਾਰੀ ਸਬੰਧਤ ਥਾਣੇ ਨੂੰ ਦੇਣੀ ਲਾਜ਼ਮੀ ਕੀਤੀ ਗਈ ਹੈ।



error: Content is protected !!