ਆਈ ਤਾਜ਼ਾ ਵੱਡੀ ਖਬਰ

ਪੰਜਾਬ ਵਿੱਚ ਜਿਸ ਸਮੇ ਤੋ ਆਮ ਆਦਮੀ ਪਾਰਟੀ ਵੱਲੋਂ ਸੂਬੇ ਦੀ ਵਾਗਡੋਰ ਸੰਭਾਲੀ ਗਈ ਹੈ, ਉਸ ਸਮੇਂ ਤੋਂ ਹੀ ਆਮ ਆਦਮੀ ਪਾਰਟੀ ਨੂੰ ਬਹੁਤ ਸਾਰੀਆਂ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਰਕਾਰ ਨੂੰ ਪੰਜਾਬ ਵਿੱਚ ਜਿੱਥੇ ਅਮਨ ਅਤੇ ਸ਼ਾਂਤੀ ਨੂੰ ਸਥਾਪਤ ਕੀਤੇ ਜਾਣ ਵਾਸਤੇ ਬਹੁਤ ਸਾਰੀਆਂ ਨਵੀਆਂ ਯੋਜਨਾਵਾਂ ਲਾਗੂ ਕੀਤੀਆਂ ਜਾ ਰਹੀਆਂ ਹਨ। ਉਥੇ ਹੀ ਗੈਰ ਸਮਾਜਿਕ ਅਨਸਰਾਂ ਵੱਲੋਂ ਪੰਜਾਬ ਦੇ ਹਾਲਾਤਾਂ ਨੂੰ ਹਾਲਾਤਾਂ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜਿੱਥੇ ਵਾਪਰਨ ਵਾਲੀਆਂ ਬਹੁਤ ਸਾਰੀਆਂ ਘਟਨਾਵਾਂ ਨੂੰ ਲੈ ਕੇ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਹੋ ਜਾਂਦਾ ਹੈ ਅਤੇ ਪੰਜਾਬ ਸਰਕਾਰ ਵੱਲੋਂ ਪੁਲਸ ਪ੍ਰਸ਼ਾਸਨ ਨੂੰ ਸਖਤੀ ਵਰਤਣ ਦੇ ਆਦੇਸ਼ ਵੀ ਜਾਰੀ ਕੀਤੇ ਗਏ ਹਨ।

ਹੁਣ ਪੰਜਾਬ ਵਿੱਚ ਅਤੇ ਵੱਡੀ ਸਾਜਸ਼ ਨਾਕਾਮ ਹੋਈ ਹੈ ਜਿਥੇ ਰੇਲ ਲਾਈਨ ਨਾਲ ਛੇੜ-ਛਾੜ ਕੀਤੇ ਜਾਣ ਦੀ ਖਬਰ ਸਾਹਮਣੇ ਆਈ ਹੈ ਅਤੇ ਵੱਡਾ ਹਾਦਸਾ ਹੋਣੋਂ ਟੱਲ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਅੱਜ ਰਾਜਪੁਰਾ ਤੋਂ ਸਾਹਮਣੇ ਆਇਆ ਹੈ ਜਿੱਥੇ ਸਰਾਏ ਵਣਜਾਰਾ ਤੋਂ ਰੇਲਵੇ ਸਟੇਸ਼ਨ ਤੋਂ ਰਾਜਪੁਰਾ ਥਰਮਲ ਪਲਾਂਟ ਨੂੰ ਜਾਣ ਵਾਲੀ ਰੇਲਵੇ ਲਾਈਨ ਦੀਆਂ 1200 ਪੱਤੀਆਂ ਕਿਸੇ ਵੱਲੋਂ ਕੱਢ ਦਿੱਤੀਆਂ ਗਈਆਂ। ਅਜਿਹਾ ਕੀਤੇ ਜਾਣ ਨਾਲ ਵੱਡਾ ਹਾਦਸਾ ਵਾਪਰ ਸਕਦਾ ਸੀ ਪਰ ਸਮੇਂ ਤੋਂ ਪਹਿਲਾਂ ਹੀ ਇਸ ਦੀ ਜਾਣਕਾਰੀ ਮਿਲਦਿਆਂ ਹੀ ਇਹਤਿਆਤ ਵਰਤੀ ਗਈ ਹੈ।

ਇਸ ਤੋਂ ਪਹਿਲਾਂ ਵੀ ਪਿਛਲੇ ਮਹੀਨੇ ਇਸ ਤਰ੍ਹਾਂ ਦੀ ਇਕ ਘਟਨਾ ਵਾਪਰ ਚੁੱਕੀ ਹੈ ਜਿਸ ਸਮੇਂ 60 ਪੱਤੀਆਂ ਕੱਢੀਆਂ ਗਈਆਂ ਸਨ। ਜਿੱਥੇ ਇਹ ਪੱਤੀਆਂ ਕੱਢੀਆਂ ਗਈਆਂ ਹਨ ਉਥੇ ਹੀ ਇਸ ਕਾਰਨ ਰੇਲਵੇ ਲਾਈਨ ਦੀ ਮਜ਼ਬੂਤੀ ਅਤੇ ਖ਼ਤਮ ਹੋ ਜਾਂਦੀ ਹੈ ਜਿਸ ਕਾਰਨ ਰੇਲ ਗੱਡੀ ਲੀਹੋਂ ਲੱਥ ਸਕਦੀ ਹੈ ਅਤੇ ਵੱਡਾ ਹਾਦਸਾ ਵਾਪਰ ਸਕਦਾ ਹੈ।

ਜਿੱਥੇ ਅੱਜ ਵੱਡਾ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ ਹੈ ਉਥੇ ਹੀ ਸੁਰੱਖਿਆ ਏਜੰਸੀਆਂ ਵੱਲੋਂ ਅਲਰਟ ਕਰ ਦਿੱਤਾ ਗਿਆ ਹੈ। ਉਥੇ ਹੀ ਇਸ ਘਟਨਾ ਨੂੰ ਅੰਜਾਮ ਦੇਣ ਬਾਰੇ ਸਿੱਖ ਫਾਰ ਜਸਟਿਸ ਉਪਰ ਸ਼ੱਕ ਜ਼ਾਹਰ ਕੀਤਾ ਜਾ ਰਿਹਾ ਹੈ, ਕਿਉਂਕਿ ਉਨ੍ਹਾਂ ਵੱਲੋਂ ਰੇਲ ਰੋਕਣ ਦਾ ਸੱਦਾ ਵੀ ਦਿੱਤਾ ਗਿਆ ਸੀ


ਤਾਜਾ ਜਾਣਕਾਰੀ
ਪੰਜਾਬ ਚ ਇਥੇ ਵੱਡੀ ਸਾਜਿਸ਼ ਹੋਈ ਨਾਕਾਮ, ਰੇਲ ਲਾਈਨ ਨਾਲ ਕੀਤੀ ਛੇੜਛਾੜ, ਵਡਾ ਹਾਦਸਾ ਹੋਣੋ ਟਲਿਆ
ByadminJune 4, 2022Comments Off on ਪੰਜਾਬ ਚ ਇਥੇ ਵੱਡੀ ਸਾਜਿਸ਼ ਹੋਈ ਨਾਕਾਮ, ਰੇਲ ਲਾਈਨ ਨਾਲ ਕੀਤੀ ਛੇੜਛਾੜ, ਵਡਾ ਹਾਦਸਾ ਹੋਣੋ ਟਲਿਆ
Previous Postਸਿੱਧੂ ਮੂਸੇ ਵਾਲੇ ਦੇ ਪਿਤਾ ਨੇ ਵੀਡੀਓ ਪਾ ਕੇ ਦਿੱਤਾ ਭਾਵੁਕ ਬਿਆਨ, ਕੀਤੀ ਇਹ ਅਪੀਲ
Next Postਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਤੋਂ ਆਈ ਵੱਡੀ ਅਹਿਮ ਖਬਰ – ਹੋ ਗਿਆ ਇਹ ਐਲਾਨ