ਆਈ ਤਾਜ਼ਾ ਵੱਡੀ ਖਬਰ
ਲੋਕਾਂ ਵੱਲ਼ੋ ਦੀਵਾਲੀ ਦੇ ਤਿਉਹਾਰ ਤੇ ਖ਼ੁਸ਼ੀ ਖ਼ੁਸ਼ੀ ਇਸ ਤਿਉਹਾਰ ਨੂੰ ਮਨਾਇਆ ਗਿਆ ਹੈ ਉਥੇ ਕੁਝ ਗੈਰ ਸਮਾਜਿਕ ਲੋਕਾਂ ਵਲੋ ਮਾਹੌਲ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਜਿਨ੍ਹਾਂ ਵੱਲੋਂ ਲੋਕਾਂ ਵਿਚ ਡਰ ਪੈਦਾ ਕਰਨ ਦੇ ਚਲਦਿਆਂ ਹੋਇਆਂ ਗੋਲੀਬਾਰੀ ਵੀ ਕਰ ਦਿੱਤੀ ਜਾਂਦੀ ਹੈ ਅਤੇ ਅਜਿਹਾ ਕਰਦੇ ਹੋਏ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਹੋ ਜਾਂਦਾ ਹੈ। ਉਥੇ ਹੀ ਆਪਸੀ ਵਿਵਾਦ ਦੇ ਚਲਦਿਆਂ ਹੋਇਆਂ ਵੀ ਕੁਝ ਲੋਕਾਂ ਵੱਲੋਂ ਅਜਿਹੀਆਂ ਹੀ ਘਟਨਾਵਾਂ ਨੂੰ ਅੰਜ਼ਾਮ ਦੇ ਦਿੱਤਾ ਜਾਂਦਾ ਹੈ। ਜਿਸ ਨਾਲ ਬਹੁਤ ਸਾਰੇ ਪਰਿਵਾਰਾਂ ਨੂੰ ਕਈ ਵਾਰ ਭਾਰੀ ਨੁਕਸਾਨ ਦਾ ਸਾਹਮਣਾ ਵੀ ਕਰਨਾ ਪੈਂਦਾ ਹੈ।
ਤਿਉਹਾਰਾਂ ਦੇ ਮੌਕੇ ਤੇ ਜਿਥੇ ਸਰਕਾਰ ਵੱਲੋਂ ਪੁਲੀਸ ਅਤੇ ਪ੍ਰਸ਼ਾਸਨ ਨੂੰ ਸਖਤ ਕਾਰਵਾਈ ਕਰਨ ਦੇ ਆਦੇਸ਼ ਜਾਰੀ ਕੀਤੇ ਜਾਂਦੇ ਹਨ ਜਿਸ ਨਾਲ ਅਜਿਹੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ। ਉਥੇ ਹੀ ਅਜਿਹੇ ਕਈ ਮਾਮਲੇ ਸਾਹਮਣੇ ਆ ਜਾਂਦੇ ਹਨ। ਹੁਣ ਪੰਜਾਬ ਵਿੱਚ ਅਤੇ ਸ਼ਰੇਆਮ ਗੋਲੀਆਂ ਚੱਲੀਆਂ ਹਨ ਜਿੱਥੇ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਜਲੰਧਰ ਤੋਂ ਸਾਹਮਣੇ ਆਈ ਹੈ ਜਿੱਥੇ ਕਿਲਾ ਮੁਹੱਲਾ ਦੇ ਵਿੱਚ ਦੀਵਾਲੀ ਦੇ ਮੌਕੇ ਤੇ ਕੁਝ ਗ਼ੈਰ-ਸਮਾਜਿਕ ਅਨਸਰਾਂ ਵੱਲੋਂ ਇਲਾਕੇ ਵਿੱਚ ਤਣਾਅ ਪੂਰਨ ਸਥਿਤੀ ਪੈਦਾ ਕੀਤੀ ਗਈ ਹੈ।
ਇਸ ਇਲਾਕੇ ਵਿੱਚ ਲੋਕਾਂ ਵੱਲੋਂ ਜਿੱਥੇ ਆਪਣੇ ਘਰਾਂ ਦੇ ਬਾਹਰ ਪਟਾਕੇ ਚਲਾਏ ਜਾ ਰਹੇ ਸਨ ਅਤੇ ਦੀਵਾਲੀ ਦੇ ਤਿਉਹਾਰ ਨੂੰ ਮਨਾਇਆ ਜਾ ਰਿਹਾ ਸੀ। ਉੱਥੇ ਹੀ ਕੁੱਝ ਲੋਕਾਂ ਵੱਲੋਂ ਆ ਕੇ ਗੁੰਡਾਗਰਦੀ ਕੀਤੀ ਗਈ ਜਿਥੇ ਉਨ੍ਹਾਂ ਵੱਲੋਂ ਸ਼ਿਵ ਸੈਨਾ ਦੇ ਰਾਸ਼ਟਰੀ ਬੁਲਾਰੇ ਸੁਭਾਸ਼ ਮਹਾਜਨ ਪੁੱਤਰ ਬਾਬੂ ਰਾਮ ਮਹਾਜਨ ਦੇ ਘਰ ਦੇ ਬਾਹਰ ਗੋਲੀਆਂ ਚਲਾਈਆਂ ਗਈਆਂ ਅਤੇ ਭੰਨਤੋੜ ਕੀਤੀ ਗਈ। ਏਸੇ ਤਰਾਂ ਹੀ ਬਾਹਰ ਖੜ੍ਹੇ ਕਈ ਹੋਰ ਘਰਾਂ ਦੇ ਵਾਹਨਾਂ ਦੀ ਭੰਨ ਤੋੜ ਕੀਤੀ ਗਈ। ਜੋ ਇਸ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਫਰਾਰ ਹੋ ਗਏ।
ਪੁਲੀਸ ਵੱਲੋਂ ਘਟਨਾ ਸਥਾਨ ਤੇ ਪਹੁੰਚ ਕੀਤੀ ਗਈ ਹੈ ਅਤੇ ਸੀਸੀਟੀਵੀ ਫੁਟੇਜ ਚੈੱਕ ਕੀਤੀ ਜਾ ਰਹੀ ਹੈ ਜਿਸ ਵਿੱਚ ਇੱਕ ਦੋਸ਼ੀ ਸ਼ਿਵਮ ਚੌਹਾਨ ਗੋਲੀਆਂ ਚਲਾਉਂਦਾ ਹੋਇਆ ਦਿਖਾਈ ਦੇ ਰਿਹਾ ਹੈ। ਜਿਸ ਦੇ ਅਧਾਰ ਤੇ ਮਾਮਲਾ ਦਰਜ ਕਰਕੇ ਉਨ੍ਹਾਂ ਹਮਲਾਵਰਾਂ ਦੀ ਭਾਲ ਕੀਤੀ ਜਾ ਰਹੀ ਹੈ। ਇਸ ਘਟਨਾ ਦੇ ਵਿਚ ਜਿੱਥੇ ਦਿਨੇਸ਼ ਮਹਾਜਨ ਤੇ ਉਨ੍ਹਾਂ ਦੇ ਪਿਤਾ ਸੁਭਾਸ਼ ਮਹਾਜਨ ਤੇ ਉਪਰ ਵੀ ਦਾਤਰ ਨਾਲ ਜਾਨਲੇਵਾ ਹਮਲਾ ਕੀਤਾ ਗਿਆ ਹੈ ਜੋ ਕਿ ਸ਼ਿਵ ਸੈਨਾ ਨਾਲ ਸਬੰਧਤ ਹਨ। ਉਨ੍ਹਾਂ ਨੂੰ ਗੰਭੀਰ ਹਾਲਤ ਵਿਚ ਹਸਪਤਾਲ ਦਾਖਲ ਕਰਵਾਇਆ ਗਿਆ ਹੈ।
ਤਾਜਾ ਜਾਣਕਾਰੀ