ਆਈ ਤਾਜ਼ਾ ਵੱਡੀ ਖਬਰ

ਪੰਜਾਬ ਵਿਚ ਜਿਥੇ ਲਗਾਤਾਰ ਆਪਰਾਧਿਕ ਘਟਨਾਵਾਂ ਵਿੱਚ ਵਾਧਾ ਹੋ ਰਿਹਾ ਹੈ ਉਥੇ ਹੀ ਘਟਨਾਵਾਂ ਦੇ ਸ਼ਿਕਾਰ ਹੋਣ ਵਾਲੇ ਲੋਕਾਂ ਦੇ ਪਰਿਵਾਰਾਂ ਵਿਚ ਸੋਗ ਦੀ ਲਹਿਰ ਫੈਲ ਜਾਂਦੀ ਹੈ। ਸਰਕਾਰ ਨੂੰ ਜਿਥੇ ਪੁਲਸ ਪ੍ਰਸ਼ਾਸਨ ਨੂੰ ਅਜਿਹੀਆਂ ਘਟਨਾਵਾਂ ਨੂੰ ਰੋਕਣ ਵਾਸਤੇ ਚੌਕਸੀ ਵਰਤਣ ਦੇ ਆਦੇਸ਼ ਦਿੱਤੇ ਜਾਂਦੇ ਹਨ ਅਤੇ ਜਗ੍ਹਾ-ਜਗ੍ਹਾ ਤੇ ਨਾਕੇਬੰਦੀ ਕੀਤੀ ਜਾਂਦੀ ਹੈ। ਪਰ ਕੁਝ ਗ਼ੈਰ-ਸਮਾਜਿਕ ਅਨਸਰਾਂ ਵੱਲੋਂ ਜਿੱਥੇ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦੇ ਦਿੱਤਾ ਜਾਂਦਾ ਹੈ ਅਤੇ ਲੋਕਾਂ ਵਿੱਚ ਵੀ ਡਰ ਵੇਖਿਆ ਜਾਂਦਾ ਹੈ। ਆਏ ਦਿਨ ਹੀ ਵਾਪਰਨ ਵਾਲੀਆਂ ਅਜਿਹੀਆਂ ਘਟਨਾਵਾਂ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ।

ਜਿੱਥੇ ਹੁਣ ਬਹੁਤ ਸਾਰੇ ਬੇਰੋਜ਼ਗਾਰੀ ਦੇ ਚਲਦੇ ਹੋਏ ਲੋਕ ਗ਼ਲਤ ਰਸਤਿਆਂ ਉਪਰ ਜਾ ਰਹੇ ਹਨ ਉਥੇ ਬਹੁਤ ਸਾਰੇ ਨੌਜਵਾਨਾਂ ਵੱਲੋਂ ਨਸ਼ੇ ਵੀ ਕੀਤੇ ਜਾ ਰਹੇ ਹਨ। ਆਪਸੀ ਵਿਵਾਦ ਦੇ ਚਲਦਿਆਂ ਹੋਇਆਂ ਲੋਕਾਂ ਵੱਲੋਂ ਗੁੱਸੇ ਵਿੱਚ ਇਸ ਕਦਰ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਜਾਂਦਾ ਹੈ ਕਿ ਇਹ ਲੋਕ ਮੌਤ ਦੇ ਘਾਟ ਉਤਾਰ ਦਿੱਤੇ ਜਾਂਦੇ ਹਨ। ਹੁਣ ਮਜੀਠਾ ਵਿੱਚ ਵੱਡੀ ਵਾਰਦਾਤ ਹੋਈ ਹੈ ਜਿੱਥੇ ਮੀਟ ਵਾਲੀ ਦੁਕਾਨ ਤੇ ਮਾਮੂਲੀ ਬਹਿਸ ਤੋਂ ਬਾਅਦ ਸ਼ਰੇਅਮ ਨੌਜਵਾਨ ਦਾ ਕਤਲ ਕਰ ਦਿਤਾ ਗਿਆ ਹੈ। ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਮਜੀਠਾ ਨਜ਼ਦੀਕ ਕੱਥੂਨੰਗਲ ਰੋਡ ਤੇ ਇੱਕ ਚਿਕਨ ਦੀ ਦੁਕਾਨ ਕਰਨ ਵਾਲੇ ਨੌਜਵਾਨ ਦਾ ਕੁਝ ਲੋਕਾਂ ਵੱਲੋਂ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਕਤਲ ਕਰ ਦਿੱਤਾ ਗਿਆ ਹੈ। ਦੱਸਿਆ ਗਿਆ ਹੈ ਕਿ ਜਿਥੇ ਇੱਕ ਨੌਜਵਾਨ ਕਰਮਜੀਤ ਸਿੰਘ ਲਾਡੀ ਪੁੱਤਰ ਸਾਬਕਾ ਸਰਪੰਚ ਕੁਨਣ ਸਿੰਘ ਵਡਾਲਾ ਪਿੰਡ ਦਾ ਰਹਿਣ ਵਾਲਾ ਸੀ। ਜਿਸ ਵੱਲੋਂ ਇੱਕ ਚਿਕਨ ਦੀ ਦੁਕਾਨ ਕੀਤੀ ਜਾ ਰਹੀ ਸੀ।

ਕੁਝ ਲੋਕ ਉਸ ਦੀ ਦੁਕਾਨ ਉੱਤੇ ਆਏ ਅਤੇ ਮੀਟ ਮੱਛੀ ਖਾਣ ਪਿੱਛੋਂ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਆਪਸੀ ਵਿਵਾਦ ਹੋ ਗਿਆ ਤੇ ਉਥੋਂ ਚਲੇ ਗਏ ਕੁਝ ਸਮੇਂ ਬਾਅਦ ਤੇਜ਼ਧਾਰ ਹਥਿਆਰਾਂ ਨਾਲ ਵਾਪਸ ਆਏ ਅਤੇ ਉਸ ਉਪਰ ਹਮਲਾ ਕਰ ਦਿੱਤਾ। ਜਿੱਥੇ ਉਸ ਨੂੰ ਗੰਭੀਰ ਜ਼ਖਮੀ ਹਾਲਤ ਵਿੱਚ ਹੋਰ ਦੁਕਾਨਦਾਰਾਂ ਵੱਲੋਂ ਇੱਕ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ। ਜਿਥੇ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ ਪੁਲੀਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।


ਤਾਜਾ ਜਾਣਕਾਰੀ
ਪੰਜਾਬ ਚ ਇਥੇ ਸ਼ਰੇਆਮ ਹੋਇਆ ਗੁੰਡਾ ਗਰਦੀ ਦਾ ਤਾਂਡਵ – ਨੌਜਵਾਨ ਨੂੰ ਦਿੱਤੀ ਗਈ ਇਸ ਤਰਾਂ ਨਾਲ ਮੌਤ
ByadminMarch 23, 2022Comments Off on ਪੰਜਾਬ ਚ ਇਥੇ ਸ਼ਰੇਆਮ ਹੋਇਆ ਗੁੰਡਾ ਗਰਦੀ ਦਾ ਤਾਂਡਵ – ਨੌਜਵਾਨ ਨੂੰ ਦਿੱਤੀ ਗਈ ਇਸ ਤਰਾਂ ਨਾਲ ਮੌਤ
Previous Postਪੰਜਾਬ ਦੇ ਲੋਕਾਂ ਲਈ ਆਈ ਵੱਡੀ ਖਬਰ ਹੁਣੇ ਜਲਦੀ ਨਾਲ ਨੋਟ ਕਰ ਲਵੋ ਇਹ ਨੰਬਰ
Next Postਅਗਵਾਹ ਕਰਨ ਕੋਸ਼ਿਸ਼ ਹੋਈ ਫੇਲ ਤਾਂ ਚੋਰਾਹੇ ਚ ਸ਼ਰੇਆਮ ਕੁੜੀ ਨੂੰ ਗੋਲੀਆਂ ਮਾਰ ਦਿੱਤੀ ਮੌਤ – ਤਾਜਾ ਵੱਡੀ ਖਬਰ