ਆਈ ਤਾਜ਼ਾ ਵੱਡੀ ਖਬਰ

ਅੱਜ ਕੱਲ ਪੰਜਾਬ ਵਿੱਚ ਵਾਪਰ ਰਹੀਆਂ ਅਪਰਾਧਿਕ ਘਟਨਾਵਾਂ ਘਟਨਾਵਾਂ ਵਿੱਚ ਵਾਧਾ ਹੋਇਆ ਹੈ ਅਤੇ ਲੋਕਾਂ ਵੱਲੋਂ ਅਜਿਹੀਆਂ ਘਟਨਾਵਾਂ ਤੇ ਚਲਦਿਆਂ ਹੋਇਆਂ ਡਰ ਵੀ ਦੇਖਿਆ ਜਾ ਰਿਹਾ ਹੈ। ਇੱਥੇ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਜਾਂਦਾ ਹੈ। ਕੁਝ ਗ਼ੈਰ-ਸਮਾਜਿਕ ਅਨਸਰਾਂ ਵੱਲੋਂ ਲੁੱਟ-ਖੋਹ ਦੀਆਂ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਜਾਂਦਾ ਹੈ ਉੱਥੇ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਕੀਤਾ ਜਾਂਦਾ ਹੈ। ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਨੇ ਜਿਥੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ।

ਉਥੇ ਹੀ ਆਰਥਿਕ ਮੰਦੀ ਦੇ ਚਲਦਿਆਂ ਹੋਇਆਂ ਕਈ ਲੋਕਾਂ ਵੱਲੋਂ ਖੁਦਕੁਸ਼ੀ ਕੀਤੀ ਜਾ ਰਹੀ ਹੈ ਅਤੇ ਅਜਿਹੇ ਬਹੁਤ ਸਾਰੇ ਮਾਮਲੇ ਆਏ ਦਿਨ ਸਾਹਮਣੇ ਆ ਰਹੇ ਹਨ। ਹੁਣ ਪੰਜਾਬ ਵਿਚ ਏਥੇ ਸ਼ਮਸ਼ਾਨ ਘਾਟ ਵਿਚ ਅਣਜਾਣ ਬੰਦੇ ਦੀ ਲਾਸ਼ ਮਿਲੀ ਹੈ ਜਿਥੇ ਪੁਲਿਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਦਹਿਸ਼ਤ ਦਾ ਮਾਹੌਲ ਦੇਖਿਆ ਜਾ ਰਿਹਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਬਰਨਾਲਾ ਦੇ ਅਧੀਨ ਆਉਂਦੇ ਕਸਬਾ ਹੰਡਿਆਇਆ ਤੋਂ ਸਾਹਮਣੇ ਆਇਆ ਹੈ। ਜਿੱਥੇ ਵਾਰਡ ਨੰਬਰ 5 ਦੇ ਵਿਚ ਇਕ ਵਿਅਕਤੀ ਦੀ ਲਾਸ਼ ਸ਼ਮਸ਼ਾਨ ਘਾਟ ਵਿੱਚ ਮਿਲੀ ਹੈ।

ਇਸ ਘਟਨਾ ਦਾ ਖੁਲਾਸਾ ਹੁੰਦੇ ਹੀ ਜਿਥੇ ਲੋਕਾਂ ਵਿਚ ਡਰ ਦਾ ਮਾਹੌਲ ਵੇਖਿਆ ਜਾ ਰਿਹਾ ਹੈ ਉਥੇ ਹੀ ਇਸ ਘਟਨਾ ਦੀ ਜਾਣਕਾਰੀ ਪੁਲੀਸ ਨੂੰ ਦਿੱਤੀ ਗਈ ਹੈ। ਦੱਸਿਆ ਗਿਆ ਹੈ ਕਿ ਮ੍ਰਿਤਕ ਦੀ ਉਮਰ 30 ਸਾਲ ਦੇ ਕਰੀਬ ਦੱਸੀ ਜਾ ਰਹੀ ਹੈ। ਜਿੱਥੇ ਇਸ ਵਿਅਕਤੀ ਦੀ ਲਾਸ਼ ਸ਼ਮਸ਼ਾਨ ਘਾਟ ਦੇ ਅੰਦਰ ਤੋਂ ਬਰਾਮਦ ਹੋਈ ਹੈ ਜਿਸ ਦੇ ਕੋਲ ਪੀਣ ਵਾਲੇ ਠੰਢੇ ਦੀ ਬੋਤਲ ,ਪਾਣੀ ਦੀ ਬੋਤਲ ਅਤੇ ਕੋਲ ਸਪਰੇਅ ਲੀਟਰ, ਮੌਜੂਦ ਸੀ ਉੱਥੇ ਹੀ ਉਸ ਦੀ ਪੈਂਟ ਵਿੱਚ ਮੋਟਰਸਾਈਕਲ ਦੀ ਚਾਬੀ ਅਤੇ ਏਅਰ ਫੋਨ ਵੀ ਮੌਜੂਦ ਸਨ।

ਦੱਸਿਆ ਗਿਆ ਹੈ ਕਿ ਮ੍ਰਿਤਕ ਵਿਅਕਤੀ ਦੀ ਮੋਟਰ ਸਾਈਕਲ ਸ਼ਮਸ਼ਾਨ ਘਾਟ ਦੇ ਬਾਹਰ ਖੜ੍ਹੀ ਹੋਈ ਮਿਲੀ ਹੈ। ਉਨ੍ਹਾਂ ਦੀ ਜਾਣਕਾਰੀ ਪੁਲਿਸ ਨੂੰ ਸ਼ਮਸ਼ਾਨਘਾਟ ਦੇ ਨਜ਼ਦੀਕ ਇਕ ਵਰਕਸ਼ਾਪ ਚਲਾਉਣ ਵਾਲੇ ਗੁਰਜੀਤ ਸਿੰਘ ਵੱਲੋਂ ਦਿੱਤੀ ਗਈ ਹੈ। ਇਸ ਵੱਲੋਂ ਮੌਕੇ ਤੇ ਪਹੁੰਚ ਕਰ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।


ਤਾਜਾ ਜਾਣਕਾਰੀ
ਪੰਜਾਬ ਚ ਇਥੇ ਸਮਸ਼ਾਨ ਘਾਟ ਚ ਮਿਲੀ ਅਣਜਾਣ ਬੰਦੇ ਦੀ ਲਾਸ਼, ਪੁਲਿਸ ਕਰ ਰਹੀ ਕਾਰਵਾਈ- ਪਈ ਦਹਿਸ਼ਤ
ByadminJuly 3, 2022Comments Off on ਪੰਜਾਬ ਚ ਇਥੇ ਸਮਸ਼ਾਨ ਘਾਟ ਚ ਮਿਲੀ ਅਣਜਾਣ ਬੰਦੇ ਦੀ ਲਾਸ਼, ਪੁਲਿਸ ਕਰ ਰਹੀ ਕਾਰਵਾਈ- ਪਈ ਦਹਿਸ਼ਤ
Previous Postਮਸ਼ਹੂਰ ਕਾਮੇਡੀਅਨ ਕਪਿਲ ਸ਼ਰਮਾ ਬਾਰੇ ਆਈ ਵੱਡੀ ਮਾੜੀ ਖਬਰ, ਅਮਰੀਕਾ ਚ ਦਾਇਰ ਹੋਇਆ ਕੇਸ
Next Postਮੂਸੇਵਾਲਾ ਕਤਲ ਚ ਸਾਬਕਾ ਅਕਾਲੀ ਮੰਤਰੀ ਦੇ ਭਤੀਜੇ ਦਾ ਨਾਮ ਆਇਆ ਸਾਹਮਣੇ, ਹੋਇਆ ਵੱਡਾ ਖੁਲਾਸਾ