ਆਈ ਤਾਜ਼ਾ ਵੱਡੀ ਖਬਰ

ਦੇਸ਼ ਅੰਦਰ ਵਾਪਰਨ ਵਾਲੇ ਸੜਕ ਹਾਦਸਿਆਂ ਨੂੰ ਰੋਕਣ ਵਾਸਤੇ ਜਿੱਥੇ ਕੇਂਦਰ ਸਰਕਾਰ ਵੱਲੋਂ ਬਹੁਤ ਸਾਰੇ ਨਵੇਂ ਨਿਯਮ ਲਾਗੂ ਕੀਤੇ ਜਾ ਰਹੇ ਹਨ ਜਿਸ ਵਿੱਚ ਡਰਾਈਵਰਾਂ ਦੇ ਕੰਮ ਦੇ ਘੰਟੇ ਨਿਰਧਾਰਤ ਕੀਤੇ ਜਾਣਗੇ। ਵਿਦੇਸ਼ਾਂ ਵਾਲਾ ਇਹ ਸਿਸਟਮ ਜਿੱਥੇ ਇੰਡੀਆ ਵਿੱਚ ਲਾਗੂ ਕਰ ਦਿੱਤਾ ਜਾਵੇਗਾ ਜਿਸ ਨਾਲ ਵਾਪਰਨ ਵਾਲੇ ਬਹੁਤ ਸਾਰੇ ਸੜਕੀ ਹਾਦਸਿਆਂ ਨੂੰ ਕਾਬੂ ਕੀਤਾ ਜਾ ਸਕਦਾ ਹੈ। ਉਥੇ ਹੀ ਵਾਹਨ ਚਾਲਕਾਂ ਨੂੰ ਕਈ ਤਰ੍ਹਾਂ ਦੀਆਂ ਹਦਾਇਤਾਂ ਲਾਗੂ ਕੀਤੀਆਂ ਜਾਂਦੀਆਂ ਹਨ ਅਤੇ ਜਿਨ੍ਹਾਂ ਦੀ ਪਾਲਣਾ ਕਰਨ ਦੀ ਵੀ ਅਪੀਲ ਕੀਤੀ ਜਾਂਦੀ ਹੈ, ਤਾਂ ਜੋ ਵਾਪਰਨ ਵਾਲੇ ਸੜਕ ਹਾਦਸਿਆਂ ਨੂੰ ਰੋਕਿਆ ਜਾ ਸਕੇ।

ਕਿਉਂਕਿ ਕੁਝ ਸੜਕ ਹਾਦਸੇ ਸਾਹਮਣੇ ਵਾਲੇ ਦੀ ਗਲਤੀ ਨਾਲ ਵਾਪਰਦੇ ਹਨ ਅਤੇ ਕੁਝ ਅਚਾਨਕ ਹੀ ਵਾਪਰ ਜਾਂਦੇ ਹਨ। ਦੇਸ਼ ਅੰਦਰ ਵਪਰ ਵਾਲੇ ਇਨ੍ਹਾਂ ਸੜਕ ਹਾਦਸਿਆਂ ਕਾਰਨ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਵੀ ਹੋ ਜਾਂਦਾ ਹੈ। ਇਸ ਦੁਨੀਆਂ ਤੋਂ ਜਾਣ ਵਾਲੇ ਲੋਕਾਂ ਦੀ ਕਮੀ ਉਨ੍ਹਾਂ ਦੇ ਪਰਿਵਾਰਾਂ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ। ਹੁਣ ਪੰਜਾਬ ਵਿੱਚ ਜਿੱਥੇ ਸਵਾਰੀਆਂ ਨਾਲ ਭਰੀ ਹੋਈ ਬੱਸ ਨਾਲ ਭਿ-ਆ-ਨ-ਕ ਸੜਕ ਹਾਦਸਾ ਵਾਪਰ ਗਿਆ ਹੈ, ਜਿਸ ਕਾਰਨ ਹਾਹਾਕਾਰ ਮਚ ਗਈ ਹੈ ਜਿਸ ਬਾਰੇ ਹੁਣ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸੁਨਾਮ ਸ਼ਹੀਦ ਊਧਮ ਸਿੰਘ ਵਾਲਾ ਵਿਚ ਸਵਾਰੀਆਂ ਨਾਲ ਭਰੀ ਬੱਸ ਹਾਦਸਾਗ੍ਰਸਤ ਹੋਣ ਦੀ ਖਬਰ ਪ੍ਰਾਪਤ ਹੋਈ ਹੈ। ਇਹ ਹਾਦਸਾ ਛਾਜਲੀ ਰੋਡ ਉਪਰ ਵਾਪਰਿਆ ਹੈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਲਹਿਰਾਗਾਗਾ ਤੋ ਸੁਨਾਮ ਨੂੰ ਜਾ ਰਹੀ ਬੱਸ ਦੇ ਪਲਟ ਜਾਣ ਕਾਰਨ ਜ਼ਖ਼ਮੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਈਆਂ। ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਸ ਵੱਲੋਂ ਮੌਕੇ ਤੇ ਪਹੁੰਚ ਕੀਤੀ ਗਈ ਅਤੇ ਜ਼ਖਮੀਆਂ ਨੂੰ ਸਿਵਲ ਹਸਪਤਾਲ ਵਿੱਚ ਇਲਾਜ ਵਾਸਤੇ ਭੇਜਿਆ ਗਿਆ।

ਬੱਸ ਵਿੱਚ ਮੌਜੂਦ ਸਵਾਰੀਆਂ ਵੱਲੋਂ ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਬੱਸ ਚਾਲਕ ਵੱਲੋਂ ਅਚਾਨਕ ਹੀ ਬਰੇਕ ਲਗਾ ਦਿੱਤੀ ਗਈ, ਜਿਸ ਕਾਰਨ ਬੱਸ ਬੇਕਾਬੂ ਹੋ ਕੇ ਸੜਕ ਉਪਰ ਪਲਟ ਗਈ। ਉੱਥੇ ਹੀ ਅਕਾਲੀ ਦਲ ਦੇ ਲੀਡਰ ਸਰਦਾਰ ਗੁਰਪ੍ਰੀਤ ਸਿੰਘ ਲਖਮੀਰਵਾਲਾ ਵੱਲੋਂ ਜਖ਼ਮੀ ਹੋਏ ਲੋਕਾਂ ਦੀ ਹਰ ਸੰਭਵ ਸਹਾਇਤਾ ਕੀਤੇ ਜਾਣ ਦਾ ਭਰੋਸਾ ਦਿਵਾਇਆ ਗਿਆ ਹੈ।

Home ਤਾਜਾ ਜਾਣਕਾਰੀ ਪੰਜਾਬ ਚ ਇਥੇ ਸਵਾਰੀਆਂ ਨਾਲ ਭਰੀ ਬੱਸ ਨਾਲ ਵਾਪਰਿਆ ਭਿਆਨਕ ਹਾਦਸਾ – ਮਚੀ ਹਾਹਾਕਾਰ , ਤਾਜਾ ਵੱਡੀ ਖਬਰ

ਤਾਜਾ ਜਾਣਕਾਰੀ
ਪੰਜਾਬ ਚ ਇਥੇ ਸਵਾਰੀਆਂ ਨਾਲ ਭਰੀ ਬੱਸ ਨਾਲ ਵਾਪਰਿਆ ਭਿਆਨਕ ਹਾਦਸਾ – ਮਚੀ ਹਾਹਾਕਾਰ , ਤਾਜਾ ਵੱਡੀ ਖਬਰ
ByadminSeptember 23, 2021Comments Off on ਪੰਜਾਬ ਚ ਇਥੇ ਸਵਾਰੀਆਂ ਨਾਲ ਭਰੀ ਬੱਸ ਨਾਲ ਵਾਪਰਿਆ ਭਿਆਨਕ ਹਾਦਸਾ – ਮਚੀ ਹਾਹਾਕਾਰ , ਤਾਜਾ ਵੱਡੀ ਖਬਰ
Previous Postਬੋਲੀਵੁਡ ਚ ਛਾਇਆ ਸੋਗ ਚੋਟੀ ਦੀ ਮਸ਼ਹੂਰ ਅਦਾਕਾਰਾ ਦੀ ਕਾਰ ਹਾਦਸੇ ਚ ਹੋਈ ਮੌਤ – ਛਾਇਆ ਸੋਗ
Next Postਹੁਣੇ ਹੁਣੇ ਇਸ ਮਸ਼ਹੂਰ ਪੰਜਾਬੀ ਹਸਤੀ ਦੀ ਹੋਈ ਅਚਾਨਕ ਮੌਤ , ਮੁੱਖ ਮੰਤਰੀ ਨੇ ਵੀ ਅਫਸੋਸ ਕੀਤਾ ਜਾਹਰ